Welcome to Canadian Punjabi Post
Follow us on

01

July 2025
 
ਪੰਜਾਬ

ਨਾਜਾਇਜ਼ ਕਬਜ਼ੇ ਛੱਡਣ ਬਾਰੇ ਗੱਲ ਕਰਨ ਗਈ ਆਪ ਵਿਧਾਇਕਾ`ਤੇ ਹਮਲਾ ਕਰਨ ਦੀ ਕੋਸ਼ਿਸ਼

May 19, 2022 12:04 AM

ਮੋਗਾ, 18 ਮਈ, (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਬੁੱਧਵਾਰ ਨੂੰ ਮੋਗਾ ਜਿ਼ਲੇਵਿਚਲੇ ਪਿੰਡ ਮੋਠਵਾਲੀ ਵਿੱਚਇੱਕ ਸੜਕ ਦੇ ਉਦਘਾਟਨ ਲਈ ਗਈ ਤਾਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਪਸ਼ੂ ਹਸਪਤਾਲ ਉੱਤੇ ਪਿੰਡ ਦੇ ਸਰਪੰਚ ਨੇ ਨਾਜਾਇਜ਼ ਕਬਜ਼ਾ ਕੀਤਾ ਹੈ ਤੇ ਉਹ ਉਸ ਨੂੰ ਆਪਣਾ ਘਰ ਬਣਾ ਕੇ ਹਸਪਤਾਲ ਵਿੱਚ ਹੀ ਰਹਿ ਰਿਹਾ ਹੈ। ਲੋਕਾਂ ਨੇ ਕਬਜ਼ਾ ਛੁਡਾਉਣ ਦੀ ਮੰਗ ਕੀਤੀ।
ਇਸ ਬਾਰੇ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਪਿੰਡ ਦੇ ਸਰਪੰਚ ਹਰਨੇਕ ਸਿੰਘ ਨਾਲ ਮਿਲ ਕੇ ਗੱਲ ਕਰਨੀ ਚਾਹੀ ਅਤੇ ਜਾ ਕੇ ਸਰਪੰਚ ਨੂੰ ਹਸਪਤਾਲ ਖਾਲੀ ਕਰਨ ਲਈ ਕਿਹਾ। ਅਮਨ ਅਰੋੜਾ ਨੇ ਸਰਪੰਚ ਨੂੰ ਕਿਹਾ ਕਿ ਤੁਸੀਂ 31 ਮਈ ਤੱਕ ਕਬਜ਼ਾ ਖਾਲੀ ਕਰ ਦਿਉ। ਇਸੇ ਗੱਲ ਤੋਂ ਸਰਪੰਚ ਤੇ ਵਿਧਾਇਕ ਵਿਚਾਲੇ ਕਿਹਾ-ਸੁਣੀ ਹੋ ਗਈ ਤੇ ਸਰਪੰਚ ਨੇ ਮਹਿਲਾ ਵਿਧਾਇਕ ਉੱਤੇ ਡਾਂਗ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਪਿੱਛੋਂ ਵਿਧਾਇਕ ਅਮਨ ਅਰੋੜਾ ਨੇ ਪੁਲਸ ਨੂੰ ਰਿਪੋਰਟ ਦਰਜ ਕਰਵਾ ਦਿੱਤੀ ਅਤੇ ਪੁਲਿਸ ਨੇ ਦੋ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸਰਪੰਚ ਦੀ ਤਲਾਸ਼ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸਰਪੰਚ ਪਹਿਲਾਂ ਕਾਂਗਰਸ ਪਾਰਟੀ ਵਿੱਚ ਸੀ ਤੇ ਅੱਜਕੱਲ੍ਹ ਭਾਜਪਾ ਵਿੱਚ ਸ਼ਾਮਲ ਹੋ ਚੁੱਕਾ ਹੈ। ਉਸ ਨੂੰ ਸਾਬਕਾ ਵਿਧਾਇਕ ਦੀ ਹਮਾਇਤ ਵੀ ਹਾਸਲ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ