Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਸਕਾਰਾਤਮਕ ਲੀਡਰਸਿ਼ਪ ਰਵਿਊ ਦੇ ਬਾਵਜੂਦ ਜੇਸਨ ਕੇਨੀ ਨੇ ਦਿੱਤਾ ਅਸਤੀਫਾ

May 19, 2022 12:53 AM

ਕੈਲਗਰੀ, 18 ਮਈ (ਪੋਸਟ ਬਿਊਰੋ) : ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਲੀਡਰਸਿ਼ਪ ਮੁਲਾਂਕਣ ਸਕਾਰਾਤਮਕ ਪਾਏ ਜਾਣ ਦੇ ਬਾਵਜੂਦ ਜੇਸਨ ਕੇਨੀ ਨੇ ਅਲਬਰਟਾ ਦੇ ਪ੍ਰੀਮੀਅਰ ਤੇ ਆਪਣੀ ਪਾਰਟੀ ਦੇ ਲੀਡਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਕੈਲਗਰੀ ਵਿੱਚ ਸਪਰੂਸ ਮੀਡੋਅਜ਼ ਵਿੱਚ ਇੱਕਠੀ ਹੋਈ ਭੀੜ ਨੂੰ ਸੰਬੋਧਨ ਕਰਦਿਆਂ ਜੇਸਨ ਕੇਨੀ ਨੇ ਆਖਿਆ ਕਿ ਭਾਵੇਂ ਬਹੁਮਤ ਲਈ 51 ਫੀ ਸਦੀ ਸਮਰਥਨ ਕਾਫੀ ਹੈ ਪਰ ਲੀਡਰ ਵਜੋਂ ਆਪਣੀ ਪਾਰੀ ਨੂੰ ਜਾਰੀ ਰੱਖਣਾ ਉਨ੍ਹਾਂ ਲਈ ਸਹੀ ਨਹੀਂ ਹੋਵੇਗਾ। ਉਨ੍ਹਾਂ ਆਖਿਆ ਕਿ ਆਪਣੇ ਇਸ ਫੈਸਲੇ ਲਈ ਉਹ ਮੁਆਫੀ ਮੰਗਦੇ ਹਨ ਪਰ ਉਹ ਸੱਚਮੁੱਚ ਇਹ ਮੰਨਦੇ ਹਨ ਕਿ ਸਾਨੂੰ ਇੱਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ। ਸਾਨੂੰ ਅਤੀਤ ਨੂੰ ਪਿੱਛੇ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਵੱਡੀ ਗਿਣਤੀ ਵਿੱਚ ਸਾਡੇ ਮੈਂਬਰਾਂ ਨੇ ਲੀਡਰਸਿ਼ਪ ਚੋਣ ਕਰਵਾਉਣ ਦੀ ਮੰਗ ਕੀਤੀ ਹੈ।
ਪਾਰਟੀ ਵੱਲੋਂ ਵਰਚੂਅਲ ਤੌਰ ਉੱਤੇ ਇਹ ਨਤੀਜਾ ਸ਼ਾਮੀਂ 6:30 ਵਜੇ ਐਲਾਨਿਆ ਗਿਆ ਤੇ ਉਸ ਤੋਂ ਤੁਰੰਤ ਬਾਅਦ ਹੀ ਕੇਨੀ ਨੇ ਇੱਕਠ ਨੂੰ ਸੰਬੋਧਨ ਕੀਤਾ। ਸਟੇਜ ਛੱਡਣ ਤੋਂ ਪਹਿਲਾਂ ਕੇਨੀ ਨੇ ਆਪਣੀ ਪਾਰਟੀ ਨੂੰ ਬਜਟ ਸੰਤੁਲਿਤ ਕਰਨ ਉੱਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਇਹ ਵੀ ਆਖਿਆ ਕਿ ਪ੍ਰੀਮੀਅਰ ਵਜੋਂ ਉਨ੍ਹਾਂ ਜਿਹੜੇ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ 90 ਫੀ ਸਦੀ ਨੂੰ ਪੂਰਾ ਕੀਤਾ।
ਮਿਊਂਸਪਲ ਮਾਮਲਿਆਂ ਬਾਰੇ ਮੰਤਰੀ ਰਿਕ ਮੈਕਾਈਵਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਯੂਸੀਪੀ ਵੱਲੋਂ ਵੀਰਵਾਰ ਨੂੰ ਕਾਕਸ ਮੀਟਿੰਗ ਕੀਤੀ ਜਾਵੇਗੀ ਤੇ ਪਾਰਟੀ ਦੀਆਂ ਭਵਿੱਖ ਦੀਆਂ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ ਜਾਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ