Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਐਨਡੀਪੀ ਆਗੂ ਐਂਡਰੀਆ ਹੌਰਵਥ ਆਈ ਕੋਵਿਡ-19 ਪਾਜ਼ੀਟਿਵ

May 19, 2022 09:13 AM

ਓਨਟਾਰੀਓ, 19 ਮਈ (ਪੋਸਟ ਬਿਊਰੋ) : ਓਨਟਾਰੀਓ ਦੀ ਐਨਡੀਪੀ ਆਗੂ ਐਂਡਰੀਆ ਹੌਰਵਥ ਦਾ ਕੋਵਿਡ-19 ਟੈਸਟ ਪਾਜ਼ੀਟਿਵ ਪਾਇਆ ਗਿਆ ਹੈ।
ਵੀਰਵਾਰ ਸਵੇਰੇ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਹੌਰਵਥ ਨੇ ਆਖਿਆ ਕਿ ਹੁਣ ਜਦੋਂ ਚੋਣਾਂ ਵਿੱਚ ਦੋ ਹਫਤੇ ਹੀ ਰਹਿ ਗਏ ਹਨ ਤਾਂ ਅਜਿਹੇ ਵਿੱਚ ਉਹ ਆਈਸੋਲੇਸ਼ਨ ਵਿੱਚ ਕੰਮ ਕਰਨਾ ਤੇ ਕੈਂਪੇਨ ਚਲਾਉਣਾ ਜਾਰੀ ਰੱਖੇਗੀ।ਆਉਣ ਵਾਲੇ ਦਿਨਾਂ ਵਿੱਚ ਹੌਰਵਥ ਨੇ ਉੱਤਰੀ ਓਨਟਾਰੀਓ ਵਿੱਚ ਕਈ ਥਾਂਵਾਂ ਉੱਤੇ ਰੁਕਣਾ ਸੀ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਥੋੜ੍ਹੀ ਬਹੁਤ ਐਡਜਸਟਮੈਂਟ ਕਰਨੀ ਹੋਵੇਗੀ ਪਰ ਉਹ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਜਾਰੀ ਰੱਖੇਗੀ।
ਓਨਟਾਰੀਓ ਦੇ ਮੌਜੂਦਾ ਪਬਲਿਕ ਹੈਲਥ ਨਿਯਮਾਂ ਤਹਿਤ ਕੋਵਿਡ-19 ਦੇ ਲੱਛਣ ਸਾਹਮਣੇ ਆਉਣ ਜਾਂ ਪਾਜ਼ੀਟਿਵ ਟੈਸਟ ਰਿਜ਼ਲਟ ਆਉਣ ਤੋਂ ਬਾਅਦ ਲੋਕਾਂ ਨੂੰ ਪੰਜ ਦਿਨਾਂ ਤੱਕ ਖੁਦ ਨੂੰ ਅਲੱਗ ਥਲੱਗ ਕਰਨਾ ਹੁੰਦਾ ਹੈ।
ਇਸ ਦੌਰਾਨ ਗ੍ਰੀਨ ਪਾਰਟੀ ਆਗੂ ਮਾਈਕ ਸ਼ਰੇਨਰ ਵੀ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਬੁੱਧਵਾਰ ਸ਼ਾਮ ਨੂੰ ਕਿਸੇ ਸਟਾਫ ਮੈਂਬਰ ਦੇ ਨੇੜਲੇ ਸੰਪਰਕ ਵਿੱਚ ਆਉਣ ਕਾਰਨ ਉਹ ਪਾਜ਼ੀਟਿਵ ਪਾਏ ਗਏ। ਸ਼ਰੇਨਰ ਨੇ ਆਖਿਆ ਕਿ ਉਹ ਠੀਕ ਮਹਿਸੂਸ ਕਰ ਰਹੇ ਹਨ ਤੇ ਉਨ੍ਹਾਂ ਦੀ ਪੂਰੀ ਵੈਕਸੀਨੇਸ਼ਨ ਵੀ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਪਬਲਿਕ ਹੈਲਥ ਦੀ ਸਲਾਹ ਉੱਤੇ ਉਹ ਕੁੱਝ ਦਿਨਾਂ ਲਈ ਘਰ ਰਹਿ ਕੇ ਹੀ ਕੰਮ ਕਰਨਗੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ