Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪੈਟਰੋਲ ਖਰੀਦਣ ਲਈ ਸ੍ਰੀਲੰਕਾ ਸਰਕਾਰ ਕੋਲ ਪੈਸੇ ਮੁੱਕੇ

May 19, 2022 04:29 PM

* ਲੋਕਾਂ ਨੂੰ ਪੈਟਰੋਲ ਖਰੀਦਣ ਲਈ ਲਾਈਨਾਂ ਨਾ ਲਾਉਣ ਦੀ ਅਪੀਲ

ਕੋਲੰਬੋ, 19 ਮਈ (ਪੋਸਟ ਬਿਊਰੋ)- ਵਿੱਤੀ ਸੰਕਟ ਵਿੱਚ ਘਿਰੇ ਹੋਏ ਸ੍ਰੀਲੰਕਾ ਨੇ ਕੱਲ੍ਹ ਖੁਲਾਸਾ ਕੀਤਾ ਹੈ ਕਿ ਇਸ ਦੇਸ਼ ਦੇ ਸਮੁੰਦਰੀ ਤੱਟ ਉੱਤੇ ਪੈਟਰੋਲ ਲੈ ਕੇ ਖੜ੍ਹੇ ਜਹਾਜ਼ ਨੂੰ ਦੇਣ ਲਈ ਦੇਸ਼ ਕੋਲ ਵਿਦੇਸ਼ੀ ਕਰੰਸੀ ਨਹੀਂ ਬਚੀ। ਸਰਕਾਰ ਨੇ ਨਾਗਰਿਕਾਂ ਨੂੰ ਪੈਟਰੋਲ ਲਈ ਲਾਈਨਾਂ ਨਾ ਲਾਉਣ ਲਈ ਕਿਹਾ ਹੈ।
ਵਰਨਣ ਯੋਗ ਹੈ ਕਿ ਪੈਟਰੋਲ ਲੈ ਕੇ ਆਇਆ ਇੱਕ ਜਹਾਜ਼ 28 ਮਾਰਚ ਤੋਂ ਸ੍ਰੀਲੰਕਾ ਦੇ ਪਾਣੀਆਂ ਵਿੱਚ ਖੜ੍ਹਾ ਹੈ। ਬਿਜਲੀ ਅਤੇ ਊਰਜਾ ਮੰਤਰੀ ਨੇ ਪਾਰਲੀਮੈਂਟ ਨੂੰ ਦੱਸਿਆ ਕਿ ਦੇਸ਼ ਕੋਲ ਪੈਟਰੋਲ ਨਹੀਂ ਹੈ। ਉਨ੍ਹਾਂ ਕਿਹਾ, ‘‘ਸਾਡੇ ਕੋਲ ਪੈਟਰੋਲ ਦੇ ਜਹਾਜ਼ ਨੂੰ ਦੇਣ ਲਈ ਅਮਰੀਕੀ ਡਾਲਰ ਵੀ ਨਹੀਂ। ਜਨਵਰੀ 2022 ਵਿੱਚ ਆਏ ਇੱਕ ਜਹਾਜ਼ ਦੀ ਅਦਾਇਗੀ ਕੀਤੀ ਜਾਣੀ ਅਜੇ ਬਾਕੀ ਹੈ।'' ਮੰਤਰੀ ਨੇ ਕਿਹਾ ਕਿ ਸ਼ਿਪਿੰਗ ਕੰਪਨੀ ਨੇ ਅਦਾਇਗੀ ਹੋਣ ਤਕ ਪੈਟਰੋਲ ਨਾ ਦੇਣ ਨੂੰ ਕਿਹਾ ਹੈ। ਮੰਤਰੀ ਨੇ ਕਿਹਾ ਕਿ ਮੰਤਰਾਲਾ ਇੱਕ ਦੋ ਦਿਨਾਂ ਵਿੱਚ ਇਸ ਜਹਾਜ਼ ਲਈ ਪੈਸੇ ਦਾ ਪ੍ਰਬੰਧ ਕਰ ਲਵੇਗਾ। ਇਸ ਲਈ ਉਦੋਂ ਤੀਕ ਲੋਕਾਂ ਨੂੰ ਪੈਟਰੋਲ ਲਈ ਲਾਈਨਾਂ ਨਾ ਲਾਉਣ ਨੂੰ ਕਿਹਾ ਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸੀਮਿਤ ਸਟਾਕ ਹੋਣ ਕਾਰਨ ਪਹਿਲਾਂ ਇਹ ਜ਼ਰੂਰੀ ਸੇਵਾਵਾਂ ਲਈ ਦਿੱਤਾ ਜਾ ਰਿਹਾ ਹੈ।
ਭਾਰਤ ਨੇ ਇਸੇ ਮਹੀਨੇ ਸ੍ਰੀਲੰਕਾ ਲਈ 20 ਕਰੋੜ ਡਾਲਰ ਦੀ ਕਰੈਡਿਟ ਲਾਈਨ (ਪੈਸੇ ਉਧਾਰ ਦੇਣ ਦਾ ਪ੍ਰਬੰਧ) ਖੋਲ੍ਹੀ ਸੀ ਤਾਂ ਕਿ ਗੁਆਂਢੀ ਮੁਲਕ ਤੇਲ ਨਾਲ ਜੁੜੀਆਂ ਲੋੜਾਂ ਪੂਰੀਆਂ ਕਰ ਸਕੇ। ਇਸ ਤੋਂ ਪਹਿਲਾਂ ਵੀ ਭਾਰਤ ਨੇ ਸ੍ਰੀਲੰਕਾ ਦੀ ਮਦਦ ਕੀਤੀ ਹੈ। ਸ੍ਰੀਲੰਕਾ ਇਤਿਹਾਸ ਦੇ ਸਭ ਤੋਂ ਮਾੜੇ ਸੰਕਟ ਨਾਲ ਜੂਝ ਰਿਹਾ ਹੈ। ਅਹੁਦਾ ਛੱਡਣ ਵਾਲੇ ਸ੍ਰੀਲੰਕਾ ਦੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਕੱਲ੍ਹ ਅਸਤੀਫੇ ਦੇ ਬਾਅਦ ਪਹਿਲੀ ਵਾਰ ਪਾਰਲੀਮੈਂਟ ਵਿੱਚ ਆਏ।ਪ੍ਰਧਾਨ ਮੰਤਰੀ ਰਨਿਲ ਵਿਕਰਮਾਸਿੰਘੇ ਨੇ ਦੱਸਿਆ ਕਿ ਦੇਸ਼ ਨੂੰ ਵਿਸ਼ਵ ਬੈਂਕ ਤੋਂ ਵਿੱਤੀ ਮਦਦ ਮਿਲੀ ਹੈ ਅਤੇ ਅੱਗੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਤੋਂ ਮਦਦ ਮਿਲਣ ਦੀ ਸੰਭਾਵਨਾ ਹੈ, ਪਰ ਵਿਸ਼ਵ ਬੈਂਕ ਤੋਂ ਮਿਲੀ ਮਦਦ ਨਾਲ ਤੇਲ ਨਹੀਂ ਖਰੀਦਿਆ ਜਾ ਸਕਦਾ, ਪਰ ਪੈਸੇ ਵਰਤਣ ਲਈ ਹੋਰ ਰਾਹ ਤਲਾਸ਼ੇ ਜਾ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ