Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਦਿੱਲੀ ਦੇ ਲੈਫਟੀਨੈਂਟ ਗਵਰਨਰ ਬੈਜਲ ਵੱਲੋਂ ਅਸਤੀਫਾ

May 19, 2022 04:55 PM

ਨਵੀਂ ਦਿੱਲੀ, 19 ਮਈ (ਪੋਸਟ ਬਿਊਰੋ)- ਦਿੱਲੀ ਦੇ ਲੈਫਟੀਨੈਂਟ ਗਵਰਨਰ ਅਨਿਲ ਬੈਜਲ ਨੇ ਕੱਲ੍ਹ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫਾ ਦੇ ਦਿੱਤਾ ਹੈ, ਪਰ ਅਸਲ ਕਹਾਣੀ ਪਤਾ ਨਹੀਂ ਲੱਗ ਸਕੀ।
ਮਿਲੇ ਵੇਰਵਿਆਂ ਮੁਤਾਬਕ ਲੈਫਟੀਨੈਂਟ ਗਵਰਨਰਨੇ ਆਪਣਾ ਅਸਤੀਫਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭੇਜ ਦਿੱਤਾ ਹੈ। ਪਿਛਲੇ ਲੈਫਟੀਨੈਂਟ ਗਵਰਨਰਨਜੀਬ ਜੰਗ ਦੇ ਅਚਾਨਕ ਅਸਤੀਫੇ ਪਿੱਛੋਂ 31 ਦਸੰਬਰ 2016 ਨੂੰ ਅਹੁਦਾ ਸੰਭਾਲਣ ਵਾਲੇ ਅਨਿਲ ਬੈਜਲ ਨੇ ਪੰਜ ਸਾਲਚਾਰ ਮਹੀਨਿਆਂ ਤੋਂ ਵੱਧ ਦਾ ਲੰਮਾ ਕਾਰਜਕਾਲ ਲੈਫਟੀਨੈਂਟ ਗਵਰਨਰ ਵਜੋਂ ਪੂਰਾ ਕੀਤਾ ਹੈ। ਸ਼ੁਰੂ ਤੋਂ ਉਨ੍ਹਾਂ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਈ ਮੁੱਦਿਆਂ ਉੱਤੇ ਵਿਵਾਦ ਚਲਦਾ ਰਿਹਾ ਹੈ। ਇਹ ਟਕਰਾਅ ਦੇਸ਼ ਦੀ ਰਾਜਧਾਨੀ ਦੀ ਚੁਣੀ ਹੋਈ ਸਰਕਾਰ ਅਤੇ ਲੈਫਟੀਨੈਂਟ ਗਵਰਨਰ ਵਿਚਾਲੇ ਸ਼ਕਤੀਆਂ ਦੀ ਵੰਡ ਉੱਤੇ ਕੇਂਦਰਿਤ ਸੀ। ਅਨਿਲ ਬੈਜਲ 1969 ਬੈਚ ਦੇ ਅਰੁਣਾਚਲ ਪ੍ਰਦੇਸ਼, ਗੋਆ-ਮਿਜ਼ੋਰਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਕਾਡਰ ਦੇ ਆਈ ਏ ਐਸ ਅਧਿਕਾਰੀ ਹਨ। ਉਹ ਦਿੱਲੀ ਵਿਕਾਸ ਅਥਾਰਟੀ (ਡੀ ਡੀ ਏ) ਦੇ ਉਪ ਚੇਅਰਮੈਨ ਵਜੋਂ ਸੇਵਾ ਨਿਭਾ ਚੁੱਕੇ ਹਨ। ਬੈਜਲ ਦਾ ਅਸਤੀਫਾ ਓਦੋਂ ਆਇਆ ਹੈ ਜਦੋਂ ਦਿੱਲੀ ਦੀਆਂ ਤਿੰਨ ਨਗਰ ਨਿਗਮਾਂ ਦੀ ਮਿਆਦ ਖਤਮ ਹੋ ਰਹੀ ਹੈ। ਕੇਂਦਰ ਨੇ ਨਗਰ ਨਿਗਮਾਂ ਨੂੰ ਇੱਕ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਦਿੱਲੀ ਵਿੱਚ ਤਿੰਨ ਵਿਸ਼ੇ ਜ਼ਮੀਨ, ਸੇਵਾਵਾਂ ਅਤੇ ਕਾਨੂੰਨ-ਵਿਵਸਥਾ ਸਿੱਧੇ ਤੌਰ ਉੱਤੇਲੈਫਟੀਨੈਂਟ ਗਵਰਨਰ ਦੇ ਅਧੀਨ ਹਨ। ਸੇਵਾਵਾਂ ਉਤੇ ਕੰਟਰੋਲ ਦਾ ਮਾਮਲਾ ਅਜੇ ਸੁਪਰੀਮ ਕੋਰਟ ਵਿੱਚ ਬਕਾਇਆ ਹੈ। ਲੈਫਟੀਨੈਂਟ ਗਵਰਨਰਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਟਕਰਾਅ ਉਦੋਂ ਘਟਿਆ ਸੀ, ਜਦ ਸੁਪਰੀਮ ਕੋਰਟ ਨੇ 2018 ਵਿੱਚ ਫੈਸਲਾ ਦਿੱਤਾ ਸੀ ਕਿ ਦਿੱਲੀ ਦਾ ਲੈਫਟੀਨੈਂਟ ਗਵਰਨਰ ਦਿੱਲੀ ਸਰਕਾਰ ਨੂੰ ਸਲਾਹ ਦੇਣ ਤੇ ਉਸ ਦੀ ਮਦਦ ਕਰਨ ਨਾਲ ਹੀ ਬੱਝਾ ਹੋਇਆ ਹੈ। ਪਿਛਲੇ ਸਾਲ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਉੱਤੇ ਵੀ ਲੈਫਟੀਨੈਂਟ ਗਵਰਨਰਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਤਲਖੀ ਸਾਹਮਣੇ ਆਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼