Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਕਾਰਤੀ ਚਿਦੰਬਰਮ ਦਾ ਨੇੜਲਾ ਸਾਥੀ ਸੀ ਬੀ ਆਈ ਵੱਲੋਂ ਗ੍ਰਿਫਤਾਰ

May 19, 2022 04:59 PM

ਨਵੀਂ ਦਿੱਲੀ, 19 ਮਈ (ਪੋਸਟ ਬਿਊਰੋ)- ਸੀ ਬੀ ਆਈ ਨੇ ਪੰਜਾਹ ਲੱਖ ਰੁਪਏ ਦੇ ਰਿਸ਼ਵਤਖੋਰੀ ਕੇਸ ਵਿੱਚ ਲੋਕ ਸਭਾ ਮੈਂਬਰ ਕਾਰਤੀ ਚਿਦੰਬਰਮ ਦੇ ਨੇੜਲੇ ਸਾਥੀ ਐਸ ਭਾਸਕਰਰਾਮਨ ਨੂੰ ਗ੍ਰਿਫਤਾਰ ਕੀਤਾ ਹੈ।
ਅਧਿਕਾਰੀਆਂ ਮੁਤਾਬਕ ਕਾਰਤੀਚਿਦੰਬਰਮਉਤੇ ਪੰਜਾਬ ਦੇ ਤਲਵੰਡੀ ਸਾਬੋ ਵਾਲੇ ਪਾਵਰ ਲਿਮਟਿਡ ਵਿੱਚ ਕੰਮ ਕਰਨ ਵਾਸਤੇ 263 ਚੀਨੀ ਨਾਗਰਿਕਾਂ ਨੂੰ ਵੀਜ਼ੇ ਦਿਵਾਉਣ ਸਬੰਧੀ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ।ਸੀ ਬੀ ਆਈ ਨੇ ਭਾਸਕਰਰਾਮਨ ਤੋਂ ਬੀਤੀ ਦੇਰ ਰਾਤ ਪੁੱਛਗਿੱਛ ਸ਼ੁਰੂ ਕੀਤੀ ਅਤੇ ਕੱਲ੍ਹ ਤੜਕੇਗ੍ਰਿਫਤਾਰ ਕਰ ਲਿਆ। ਜਾਂਚ ਏਜੰਸੀ ਨੇ ਕਿਹਾ ਕਿ ਭਾਸਕਰਰਾਮਨਕੋਲ ਤਲਵੰਡੀ ਸਾਬੋ ਪਾਵਰ ਪਲਾਂਟ ਦੇ ਓਦੋਂ ਦੇ ਸਹਾਇਕ ਮੀਤ ਪ੍ਰਧਾਨ ਵਿਕਾਸ ਮਖਾਰੀਆ ਨੇ ਪਹੁੰਚ ਕੀਤੀ ਸੀ ਤਾਂ ਜੋ ਪਾਵਰ ਪਲਾਂਟ ਵਿੱਚ ਕੰਮ ਲਈ 263 ਚੀਨੀ ਕਾਮਿਆਂ ਨੂੰ ਵੀਜ਼ੇ ਦਿਵਾਏ ਜਾ ਸਕਣ। ਸੀ ਬੀ ਆਈ ਵੱਲੋਂ ਦਰਜ ਕੀਤੇ ਕੇਸ ਵਿੱਚ ਕਿਹਾ ਗਿਆ ਕਿ ਮਖਾਰੀਆ ਨੇ ਭਾਸਕਰਰਾਮਨ ਰਾਹੀਂ ਕਾਰਤੀ ਤਕ ਪਹੁੰਚ ਬਣਾਈ ਸੀ। ਅਧਿਕਾਰੀਆਂ ਨੇ ਕਿਹਾ ਕਿ ਪ੍ਰੋਜੈਕਟ ਵੀਜ਼ਿਆਂ ਦੀ ਤੈਅ ਹੱਦ ਦਾ ਤੋੜ ਕੱਢਣ ਲਈ ਚੋਰ ਮੋਰੀ ਲੱਭੀ ਗਈ। ਪ੍ਰੋਜੈਕਟ ਵੀਜ਼ੇ ਪਾਵਰ ਅਤੇ ਸਟੀਲ ਸੈਕਟਰ ਲਈ 2010 ਵਿੱਚ ਸ਼ੁਰੂ ਕੀਤੇ ਸਨ ਜਿਸ ਵਾਸਤੇ ਓਦੋਂ ਗ੍ਰਹਿ ਮੰਤਰੀ ਪੀ ਚਿਦੰਬਰਮ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਪਰ ਪ੍ਰੋਜੈਕਟ ਵੀਜ਼ੇ ਮੁੜ ਜਾਰੀ ਕਰਨ ਬਾਰੇ ਕੋਈ ਪ੍ਰਬੰਧ ਨਹੀਂ ਕੀਤਾ। ਅਫਸਰਾਂ ਨੇ ਕਿਹਾ ਕਿ ਮਖਾਰੀਆ ਨੇ 30 ਜੂਨ 2011 ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਪਣੀ ਕੰਪਨੀ ਲਈ ਅਲਾਟ ਕੀਤੇ ਪ੍ਰੋਜੈਕਟ ਵੀਜ਼ੇ ਮੁੜ ਵਰਤਣ ਦੀ ਪ੍ਰਵਾਨਗੀ ਲਈ ਚਿੱਠੀ ਲਿਖੀ, ਜਿਸ ਨੂੰ ਇੱਕ ਮਹੀਨੇ ਦੇ ਅੰਦਰ ਪ੍ਰਵਾਨਗੀ ਮਿਲ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ