Welcome to Canadian Punjabi Post
Follow us on

01

July 2025
 
ਭਾਰਤ

ਸਿਰ ਉੱਤੇ ਹਥੌੜਾ ਮਾਰ ਕੇ ਔਰਤ ਦਾ ਕਤਲ

May 19, 2022 05:01 PM

ਅੰਬਾਲਾ, 19 ਮਈ (ਪੋਸਟ ਬਿਊਰੋ)- ਪਿੰਡ ਕੇਸਰੀ ਦੇ ਸਰਕਾਰੀ ਸਕੂਲ ਦੇ ਚੌਕੀਦਾਰ ਦੇ ਪੁੱਤ ਨੇ ਰੰਜਿਸ਼ ਕਾਰਨ ਇੱਕ ਔਰਤ ਦੇ ਸਿਰ ਉੱਤੇ ਹਥੌੜਾ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਸਾਹਾ ਪੁਲਸ ਨੇ ਔਰਤ ਦੇ ਪੁੱਤਰ ਜਗਤਾਰ ਸਿੰਘ ਦੀ ਸ਼ਿਕਾਇਤ ਉੱਤੇ ਮੁਲਜ਼ਮ ਕ੍ਰਿਸ਼ਨ ਖਿਲਾਫ ਧਾਰਾ 302 ਦਾ ਮਾਮਲਾ ਦਰਜ ਕਰ ਲਿਆ ਹੈ।
ਜਗਤਾਰ ਸਿੰਘ ਨੇ ਦੱਸਿਆ ਕਿ ਕੱਲ੍ਹ ਸਵੇਰੇ ਉਸ ਦੀ ਮਾਂ ਮੇਮੋ ਦੇਵੀ ਰੂੜੀ ਉਤੇ ਗੋਹਾ ਸੁੱਟਣ ਗਈ ਸੀ। ਉਹ ਵੀ ਸੈਰ ਕਰਨ ਲਈ ਬਜੀਦਪੁਰ ਪਿੰਡ ਵੱਲ ਨਿਕਲਿਆ ਸੀ। ਰਾਹ ਵਿੱਚ ਉਸ ਨੇ ਦੇਖਿਆ ਕਿ ਜਗਮਾਲ ਦੇ ਪਸ਼ੂਆਂ ਦੇ ਵਾੜੇ ਨੇੜੇ ਕ੍ਰਿਸ਼ਨ ਉਸ ਦੀ ਮਾਂ ਨਾਲ ਹੱਥੋਪਾਈ ਕਰ ਰਿਹਾ ਸੀ। ਇਸ ਤੋਂ ਪਹਿਲਾਂ ਕਿ ਉਹ ਦੌੜ ਕੇ ਮਾਂ ਕੋਲ ਪਹੁੰਚਦਾ, ਕ੍ਰਿਸ਼ਨ ਨੇ ਉਸ ਦੀ ਮਾਂ ਦੇ ਸਿਰ ਉੱਤੇ ਹਥੌੜੇ ਨਾਲ ਦੋ-ਤਿੰਨ ਵਾਰ ਕੀਤੇ, ਜਿਸ ਨਾਲ ਉਹ ਗਲੀ ਵਿੱਚ ਡਿੱਗ ਪਈ ਸੀ। ਵਾਰਦਾਤ ਮਗਰੋਂ ਦੋਸ਼ੀ ਮੌਕੇ ਤੋਂ ਦੌੜ ਗਿਆ। ਉਹ ਆਪਣੀ ਮਾਂ ਨੂੰ ਇਲਾਜ ਲਈ ਆਦੇਸ਼ ਮੈਡੀਕਲ ਕਾਲਜ ਟੌਹੜਾ ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਜਗਤਾਰ ਨੇ ਦੱਸਿਆ ਕਿ 15 ਦਿਨ ਪਹਿਲਾਂ ਉਨ੍ਹਾਂ ਦਾ ਗੁਆਂਢੀ ਕ੍ਰਿਸ਼ਨ ਨਾਲ ਮਕਾਨ ਦੇ ਛੱਜੇ ਸਬੰਧੀ ਕੁਝ ਬੋਲ-ਬੁਲਾਰਾ ਹੋ ਗਿਆ ਸੀ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ