Welcome to Canadian Punjabi Post
Follow us on

29

March 2024
 
ਭਾਰਤ

ਆਰ ਐਸ ਐਸ ਹੈਡਕੁਆਰਟਰ ਦੀ ਰੇਕੀ ਬਾਰੇ ਅਤਿਵਾਦੀ ਗ਼੍ਰਿਫ਼ਤਾਰ

May 19, 2022 05:04 PM

ਨਾਗਪੁਰ, 19 ਮਈ (ਪੋਸਟ ਬਿਊਰੋ)- ਰਾਸ਼ਟਰੀ ਸਵੈ-ਸੇਵਕ ਸੰਘ (ਆਰ ਐਸ ਐਸ) ਦੇ ਨਾਗਪੁਰ ਹੈਡ ਕੁਆਰਟਰ ਡਾਕਟਰ ਹੈਡਗੇਵਾਰ ਸਮਰਿਤੀ ਭਵਨ ਦੀ ਰੇਕੀ ਕਰਨ ਦੇ ਦੋਸ਼ ਵਿੱਚ ਅਤਿਵਾਦ ਰੋਕੂੂ ਦਸਤੇ (ਏ ਟੀ ਐਸ) ਨੇ ਜੰਮੂ ਕਸ਼ਮੀਰ ਤੋਂ ਜੈਸ਼-ਏ-ਮੁਹੰਮਦ ਦੇ ਇੱਕ ਅਤਿਵਾਦੀ ਨੂੰ ਗ਼੍ਰਿਫ਼ਤਾਰ ਕੀਤਾ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਸ਼ੇਖ ਨੇ ਨਾਗਪੁਰ ਦੇ ਰੇਸ਼ਮੀਬਾਗ ਇਲਾਕੇ ਵਿੱਚ ਹੇਡਗੇਵਾਰ ਸਮਰਿਤੀ ਭਵਨ ਦੀ ਰੇਕੀ ਕੀਤੀ ਤੇ ਭਵਨ ਦਾ ਵੀਡੀਓ ਪਾਕਿਸਤਾਨ ਵਿੱਚ ਆਪਣੇ ਹੈਂਡਲਰ ਨੂੰ ਭੇਜਿਆ ਸੀ। ਅਧਿਕਾਰੀ ਨੇ ਕਿਹਾ ਕਿ ਏ ਟੀ ਐਸ ਨੇ ਪਿੱਛੇ ਜਿਹੇ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਦੇ ਵਾਸੀ ਰਈਸ ਅਹਿਮਦ ਸ਼ੇਖ (26) ਨੂੰ ਹਿਰਾਸਤ ਵਿੱਚ ਲਿਆ ਅਤੇ ਪਿਛਲੇ ਦੋ ਦਿਨਾਂ ਤੋਂ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।ਸ਼ੇਖ ਨੇ ਜਾਂਚਕਰਤਾਵਾਂ ਨੂੰ ਦੱਸਿਆ ਕਿ ਉਮਰ ਨਾਮੀ ਇੱਕ ਵਿਅਕਤੀ ਉਸ ਦਾ ਹੈਂਡਲਰ ਹੈ। ਉਮਰ ਬਾਰੇ ਕਿਹਾ ਜਾਂਦਾ ਹੈ ਕਿ ਉਹ ਪਾਕਿਸਤਾਨ ਦੇ ਨਵਾਬਪੁਰ ਵਿੱਚ ਜੈਸ਼-ਏ-ਮੁਹੰਮਦ ਦਾ ਆਪਰੇਸ਼ਨਲ ਕਮਾਂਡਰ ਹੈ। ਅਧਿਕਾਰੀ ਨੇ ਕਿਹਾ ਕਿ ਸ਼ੇਖ 23 ਜੁਲਾਈ 2021 ਨੂੰ ਦਿੱਲੀ-ਮੁੰਬਈ-ਨਾਗਪੁਰ ਦੀ ਉਡਾਣ ਨਾਲ ਇੱਥੇ ਪੁੱਜਾ ਅਤੇ ਸੀਤਾਬੁਲਡੀ ਖੇਤਰਦੇ ਇੱਕ ਹੋਟਲ ਵਿੱਚ ਰੁਕਿਆ ਸੀ। ਸ਼ੇਖ ਨੂੰ ਉਸਦੇ ਹੈਂਡਲਰ ਨੇ ਭਰੋਸਾ ਦਿੱਤਾ ਸੀ ਕਿ ਨਾਗਪੁਰ ਵਿੱਚ ਇੱਕ ਸਥਾਨਕ ਵਿਅਕਤੀ ਉਸ ਨਾਲ ਸੰਪਰਕ ਕਰੇਗਾ ਅਤੇ ਉਸ ਦੀ ਮਦਦ ਕਰੇਗਾ। ਅਧਿਕਾਰੀ ਨੇ ਕਿਹਾ ਕਿ ਨਾਗਪੁਰ ਵਿੱਚ ਸ਼ੇਖ ਨਾਲ ਕਿਸੇ ਨੇ ਸੰਪਰਕ ਨਹੀਂ ਕੀਤਾ, ਇਸ ਲਈ ਉਸ ਨੇ ਰੇਕੀ ਕਰਨ ਦਾ ਕੰਮ ਇਕੱਲੇਕੀਤਾ। ਉਨ੍ਹਾਂ ਕਿਹਾ ਕਿ 14 ਜੁਲਾਈ ਨੂੰ ਸ਼ੇਖ ਗੂਗਲ ਮੈਪ ਦੀ ਮਦਦ ਨਾਲ ਰੇਸ਼ਮੀਬਾਗ ਪਹੁੰਚਿਆ, ਜਿਸ ਦੀ ਲੋਕੇਸ਼ਨ ਉਸ ਨੂੰ ਉਸਦੇ ਆਕਾ ਨੇ ਦੱਸੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ