Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਕਾਰਜੈਕਿੰਗ ਦੇ ਮਾਮਲੇ ਵਿੱਚ ਪੰਜਾਬੀ ਕਾਬੂ

May 19, 2022 11:08 PM

ਬਰੈਂਪਟਨ, 19 ਮਈ (ਪੋਸਟ ਬਿਊਰੋ) : ਕਾਰਜੈਕਿੰਗ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਗੈਸ ਸਟੇਸ਼ਨ ਤੋਂ ਗੱਡੀ ਚੋਰੀ ਕਰਨ ਦੀ ਕੋਸਿ਼ਸ਼ ਕਰਨ ਵਾਲੇ ਪੰਜਾਬੀ ਵਿਅਕਤੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
14 ਮਈ ਨੂੰ ਪੀਲ ਰੀਜਨਲ ਪੁਲਿਸ ਨੂੰ ਸਵੇਰੇ 9:30 ਵਜੇ ਬ੍ਰੈਮਲੀ ਰੋਡ ਤੇ ਬੋਵੇਅਰਡ ਡਰਾਈਵ ਏਰੀਆ ਵਿੱਚ ਗੈਸ ਸਟੇਸ਼ਨ ਤੋਂ ਗੱਡੀ ਚੋਰੀ ਕਰਨ ਦੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਆਪਣੀ ਗੱਡੀ ਵਿੱਚ ਗੈਸ ਭਰਨ ਦੀ ਕੋਸਿ਼ਸ਼ ਕਰ ਰਿਹਾ ਸੀ ਤਾਂ ਇੱਕ ਮਸ਼ਕੂਕ ਨੇ ਗੱਡੀ ਚੋਰੀ ਕਰਨ ਦੀ ਕੋਸਿ਼ਸ਼ ਕੀਤੀ ਪਰ ਕਾਰ ਵਿੱਚ ਚਾਬੀਆਂ ਨਾ ਹੋਣ ਕਾਰਨ ਉਹ ਅਜਿਹਾ ਨਹੀਂ ਕਰ ਸਕਿਆ। ਇਸ ਲਈ ਇਸ ਚੋਰੀ ਨੂੰ ਅੰਜਾਮ ਦਿੱਤੇ ਬਿਨਾਂ ਹੀ ਮਸ਼ਕੂਕ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਨੇ ਦੱਸਿਆ ਕਿ 20 ਮਿੰਟ ਬਾਅਦ ਉਸੇ ਮਸ਼ਕੂਕ ਨੇ ਗੈਸ ਸਟੇਸ਼ਨ ਉੱਤੇ ਦੂਜੇ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾਇਆ। ਮਸ਼ਕੂਕ ਨੇ ਗੱਡੀ ਦੇ ਪਿਛਲੇ ਹਿੱਸੇ ਵਿੱਚ ਕਿਸੇ ਗੜਬੜੀ ਦਾ ਹਵਾਲਾ ਦੇ ਕੇ ਡਰਾਈਵਰ ਨੂੰ ਬਾਹਰ ਆਉਣ ਲਈ ਆਖਿਆ, ਜਦੋਂ ਡਰਾਈਵਰ ਬਾਹਰ ਆਇਆ ਤਾਂ ਮਸ਼ਕੂਕ ਗੱਡੀ ਵਿੱਚ ਦਾਖਲ ਹੋ ਗਿਆ ਤੇ ਉਸ ਨੇ ਗੱਡੀ ਭਜਾਉਣ ਦੀ ਕੋਸਿ਼ਸ਼ ਕੀਤੀ। ਡਰਾਈਵਰ ਵੱਲੋਂ ਉਸ ਨੂੰ ਰੋਕਣ ਦੀ ਕੋਸਿ਼ਸ਼ ਕੀਤੀ ਗਈ ਪਰ ਮਸ਼ਕੂਕ ਉਸ ਨੂੰ ਧੱਕਾ ਦੇ ਕੇ ਗੱਡੀ ਲੈ ਕੇ ਉੱਥੋਂ ਚਲਾ ਗਿਆ।
ਪੀਲ ਪੁਲਿਸ ਨੇ ਇਸ ਸਬੰਧ ਵਿੱਚ 30 ਸਾਲਾਂ ਦੇ ਗੁਰਮੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦਾ ਕੋਈ ਪੱਕਾ ਟਿਕਾਣਾ ਨਹੀਂ ਦੱਸਿਆ ਗਿਆ। 5000 ਡਾਲਰ ਤੋਂ ਵੱਧ ਦੇ ਡਾਕੇ ਦੇ ਨਾਲ ਨਾਲ ਗਲਤ ਇਰਾਦੇ ਨਾਲ ਭੇਸ ਵਟਾਉਣ ਸਮੇਤ ਕਈ ਚਾਰਜਿਜ਼ ਉਸ ਉੱਤੇ ਲਾਏ ਗਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ