Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਹੁਆਵੇ ਤੇ ਜੈ਼ੱਡ ਟੀ ਈ ਉੱਤੇ ਪਾਬੰਦੀ ਲਾਵੇਗਾ ਕੈਨੇਡਾ

May 19, 2022 11:12 PM

ਓਟਵਾ, 19 ਮਈ (ਪੋਸਟ ਬਿਊਰੋ) : ਕੈਨੇਡਾ ਵੱਲੋਂ ਚੀਨ ਦੀ ਹੁਆਵੇ ਤਕਨਾਲੋਜੀਜ਼ ਤੇ ਜੈੱਡ ਟੀ ਈ, ਇੱਕ ਹੋਰ ਚੀਨੀ ਕੰਪਨੀ, ਨੂੰ ਦੇਸ਼ ਦੀ ਸਕਿਊਰਿਟੀ ਨੂੰ ਖਤਰਾ ਦੱਸ ਕੇ 5ਜੀ ਵਾਇਰਲੈੱਸ ਨੈੱਟਵਰਕਸ ਵਿੱਚ ਹਿੱਸਾ ਲੈਣ ਤੋਂ ਰੋਕਿਆ ਜਾ ਰਿਹਾ ਹੈ।
ਕੈਨੇਡਾ ਦੀਆਂ ਟੈਲੀਕਮਿਊਨਿਕੇਸ਼ਨ ਕੰਪਨੀਆਂ ਆਪਣੇ ਨੈੱਟਵਰਕ ਵਿੱਚ ਇਨ੍ਹਾਂ ਚੀਨੀ ਕੰਪਨੀਆਂ ਦੇ ਕਿਸੇ ਵੀ ਪ੍ਰੋਡਕਟ ਜਾਂ ਸੇਵਾਵਾਂ ਨੂੰ ਸ਼ਾਮਲ ਨਹੀਂ ਕਰ ਸਕਣਗੀਆਂ। ਜਿਨ੍ਹਾਂ ਪ੍ਰੋਵਾਈਡਰਜ਼ ਵੱਲੋਂ ਪਹਿਲਾਂ ਹੀ ਇਨ੍ਹਾਂ ਕੰਪਨੀਆਂ ਦੇ ਇਕਿਉਪਮੈਂਟ ਨੂੰ ਇਨਸਟਾਲ ਕੀਤਾ ਹੋਇਆ ਹੈ ਉਨ੍ਹਾਂ ਨੂੰ ਇਨ੍ਹਾਂ ਦੀ ਵਰਤੋਂ ਬੰਦ ਕਰਨੀ ਹੋਵੇਗੀ ਤੇ ਇਨ੍ਹਾਂ ਨੂੰ ਹਟਾਉਣਾ ਹੋਵੇਗਾ।
ਇਨੋਵੇਸ਼ਨ, ਸਾਇੰਸ ਤੇ ਇੰਡਸਟਰੀ ਮੰਤਰੀ ਫਰੈਂਕੌਇਸ ਫਿਲਿਪ ਸੈ਼ਂਪੇਨ ਤੇ ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੀਸਿਨੋ ਨੇ ਵੀਰਵਾਰ ਨੂੰ ਓਟਵਾ ਵਿੱਚ ਇਨ੍ਹਾਂ ਹਾਈ ਰਿਸਕ ਵੈਂਡਰਜ਼ ਉੱਤੇ ਰੋਕ ਲਾਉਣ ਦੇ ਫੈਸਲੇ ਸਬੰਧੀ ਐਲਾਨ ਕੀਤਾ।ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਉਹ ਜਲਦ ਹੀ ਟੈਲੀਕਮਿਊਨਿਕੇਸ਼ਨ ਐਕਟ ਵਿੱਚ ਸੋਧ ਕਰਨ ਲਈ ਬਿੱਲ ਪੇਸ਼ ਕਰੇਗੀ। ਇਸ ਤਹਿਤ ਵਿੱਤ, ਟੈਲੀਕਮਿਊਨਿਕੇਸ਼ਨਜ਼, ਐਨਰਜੀ ਤੇ ਟਰਾਂਸਪੋਰਟ ਸੈਕਟਰਜ਼ ਵਿੱਚ ਕੈਨੇਡਾ ਨੂੰ ਦਰਪੇਸ਼ ਖਤਰਿਆਂ ਦੇ ਮੱਦੇਨਜ਼ਰ ਕੈਨੇਡਾ ਦੇ ਟੈਲੀਕਮਿਊਨਿਕੇਸ਼ਨ ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਮੈਂਡੀਸਿਨੋ ਨੇ ਆਖਿਆ ਕਿ ਨਵੇਂ ਕਾਨੂੰਨ ਨਾਲ ਅਜਿਹਾ ਫਰੇਮਵਰਕ ਕਾਇਮ ਕੀਤਾ ਜਾਵੇਗਾ ਜਿਹੜਾ ਦੇਸ਼ ਦੀ ਸਕਿਊਰਿਟੀ ਨੂੰ ਬਿਹਤਰ ਢੰਗ ਨਾਲ ਮਹਿਫੂਜ਼ ਰੱਖਣ ਲਈ ਕੰਮ ਕਰੇਗਾ। ਇਸ ਦੇ ਨਾਲ ਹੀ ਨਿੱਤ ਵੱਧ ਰਹੀਆਂ ਸਾਈਬਰ ਧਮਕੀਆਂ ਨਾਲ ਨਜਿੱਠਣ ਲਈ ਸਰਕਾਰ ਨੂੰ ਨਵਾਂ ਸੰਦ ਮੁਹੱਈਆ ਕਰਾਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ