Welcome to Canadian Punjabi Post
Follow us on

19

March 2024
 
ਖੇਡਾਂ

ਭਾਰਤ ਦੀ ਨਿਕਹਤ ਜ਼ਰੀਨ ਨੇ ਵਰਲਡ ਬਾਕਸਿੰਗ ਦਾ ਗੋਲਡ ਜਿੱਤ ਕੇ ਇਤਿਹਾਸ ਰਚਿਆ

May 20, 2022 12:39 AM

ਨਵੀਂ ਦਿੱਲੀ, 19 ਮਈ, (ਪੋਸਟ ਬਿਊਰੋ)- ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨਿਕਹਤ ਜ਼ਰੀਨ ਨੇ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਅੱਜ ਵੀਰਵਾਰ ਹੋਏ ਫਾਈਨਲ ਵਿੱਚ 52 ਕਿਲੋਗ੍ਰਾਮ ਵਰਗ ਵਿੱਚ ਨਿਕਹਤ ਨੇ ਥਾਈਲੈਂਡ ਦੀ ਜਿਟਪੌਂਗ ਜੁਤਾਮਾਸ ਨੂੰ 5-0 ਨਾਲ ਹਰਾ ਕੇ ਗੋਲਡ ਮੈਡਲ ਜਿੱਤ ਲਿਆ।
ਇਸ ਫਾਈਟ ਦੇ ਦੌਰਾਨ ਨਿਕਹਤ ਜ਼ਰੀਨ ਨੇ ਦਬਦਬਾ ਬਣਾਈ ਰੱਖਿਆ।ਉਸ ਨੇ ਬਾਊਟ ਦੀ ਸ਼ੁਰੂਆਤ ਵਿਰੋਧੀ ਬਾਕਸਰ ਜਿਟਪੌਂਗ ਜੁਤਾਮਾਸ ਨੂੰ ਰਾਈਟ ਹੈਂਡ ਤੋਂ ਜੈਬ ਮਾਰਦੇ ਹੋਏ ਕੀਤੀ।ਵਰਨਣ ਯੋਗ ਹੈ ਕਿ ਪਹਿਲੀ ਵਾਰ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਮੈਡਲ ਜਿੱਤ ਕੇ ਭਾਰਤ ਦਾ ਨਾਂ ਚਮਕਾਉਣ ਵਾਲੀ ਹੈਦਰਾਬਾਦ ਦੀ 25 ਸਾਲਾ ਮੁੱਕੇਬਾਜ਼ਇਸ ਭਾਰਤ ਦੀ ਧੀ ਨਿਕਹਤ ਜ਼ਰੀਨ ਨੇ ਇਸ ਜਿੱਤ ਨਾਲ ਆਪਣਾ ਨਾਂ ਭਾਰਤੀ ਮਹਿਲਾ ਮੁੱਕੇਬਾਜ਼ਾਂ ਦੀ ਉਸ ਸੂਚੀ ਵਿੱਚ ਪੰਜਵੇਂ ਥਾਂ ਦਰਜ ਕਰਾ ਲਿਆ ਹੈ, ਜਿਨ੍ਹਾਂ ਨੇ ਵਿਸ਼ਵ ਚੈਂਪੀਅਨਸ਼ਿਪਦਾਗੋਲਡ ਮੈਡਲ ਜਿੱਤਿਆ ਹੈ। ਨਿਕਹਤ ਤੋਂ ਪਹਿਲਾਂ ਇਹ ਮੁਕਾਬਲਾ ਛੇ ਵਾਰ ਦੀ ਚੈਂਪੀਅਨ ਐਮਸੀ ਮੈਰੀਕਾਮ, ਸਰਿਤਾ ਦੇਵੀ, ਜੇਨੀ ਆਰਏਏ ਅਤੇ ਲੇਖਾ ਸੀ ਕਰ ਚੁੱਕੀਆਂ ਹਨ ਅਤੇ ਨਿਕਹਤ ਦੀ ਇਸ ਪ੍ਰਾਪਤੀ ਦੀ ਹਰ ਪਾਸੇ ਸ਼ਲਾਘਾ ਹੋਈ ਹੈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ ਭਾਰਤ ਨੇ ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ, ਭਾਰਤ ਦੀ ਇਤਿਹਾਸਕ ਜਿੱਤ