Welcome to Canadian Punjabi Post
Follow us on

19

March 2024
 
ਪੰਜਾਬ

ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰ

May 20, 2022 04:23 PM

-ਅਜੋਕੀ ਪੀੜ੍ਹੀ ਨੂੰ ਵਡਮੁੱਲੇ ਵਿਰਸੇ ਨਾਲ ਜੋੜਨਾ ਭਾਸ਼ਾ ਵਿਭਾਗ ਦੀ ਪ੍ਰਮੁੱਖ ਤਰਜੀਹ
-ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਵੱਲੋਂ ਭਾਸ਼ਾ ਵਿਭਾਗ ਦੇ ਮੁੱਖ ਦਫਤਰ ਦਾ ਦੌਰਾ


ਚੰਡੀਗੜ੍ਹ, 20 ਮਈ (ਪੋਸਟ ਬਿਊਰੋ): ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫਤਰ ਦਾ ਦੌਰਾ ਕਰਦਿਆਂ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।
ਮੀਤ ਹੇਅਰ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ‘ਚ ਹੋਰ ਸੁਧਾਰ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਪਹਿਲ ਦੇ ਅਧਾਰ ‘ਤੇ ਨਿੱਗਰ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਬਕਾਇਆ ਰਹਿੰਦੇ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਭਾਸ਼ਾ ਵਿਭਾਗ ਕੋਲ ਸਾਹਿਤ ਦਾ ਵੱਡਮੁੱਲਾ ਖਜ਼ਾਨਾ ਮੌਜੂਦ ਹੈ ਜਿਸ ਨੂੰ ਵੱਧ ਤੋਂ ਵੱਧ ਪਾਠਕਾਂ ਤੱਕ ਪਹੁੰਚਾਉਣਾ ਵਿਭਾਗ ਦਾ ਪਹਿਲਾ ਟੀਚਾ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਦੇ ਨਾਲ ਨਵੀਂ ਪੀੜ੍ਹੀ ਆਪਣੇ ਵੱਡਮੁੱਲੇ ਵਿਰਸੇ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਸਾਹਿਤ ਨਾਲ ਜੋੜ ਕੇ ਵਧੀਆ ਸਮਾਜ ਸਿਰਜਣ ਲਈ ਵੱਡੇ ਪੱਧਰ ‘ਤੇ ਸਰਗਰਮੀਆਂ ਚਲਾਉਣ ਦੀ ਜ਼ਿੰਮੇਵਾਰੀ ਇਸ ਵਿਭਾਗ ਕੋਲ ਹੈ।
ਮੀਤ ਹੇਅਰ ਨੇ ਭਾਸ਼ਾ ਵਿਭਾਗ ਦੀ ਲਾਇਬਰੇਰੀ ਦਾ ਦੌਰਾ ਕਰਨ ਮੌਕੇ ਇੱਥੇ ਮੌਜੂਦ ਪੁਰਾਤਨ ਹੱਥ ਲਿਖਤ ਸਾਹਿਤਕ ਕਿਰਤਾਂ ‘ਚ ਖਾਸ ਰੁਚੀ ਦਿਖਾਈ। ਉਨ੍ਹਾਂ ਵਿਭਾਗ ਵੱਲੋਂ ਇਨ੍ਹਾਂ ਲਿਖਤਾਂ ਨੂੰ ਡਿਜ਼ੀਟਲ ਰੂਪ ‘ਚ ਸੰਭਾਲਣ ਦੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਸਰਕਾਰ ਦੇ ਸਾਹਿਤ ਤੇ ਪੰਜਾਬੀ ਪ੍ਰਤੀ ਟੀਚਿਆਂ ਦੀ ਪੂਰਤੀ ਲਈ ਨਿਰੰਤਰ ਕਾਰਜਸ਼ੀਲ ਰਹਿਣਗੇ। ਵਿਭਾਗ ਵੱਲੋਂ ਸ੍ਰੀ ਮੀਤ ਹੇਅਰ ਨੂੰ ਪੁਸਤਕਾਂ, ਫੁਲਕਾਰੀ ਤੇ ਪੌਦਾ ਪ੍ਰਸ਼ਾਦ ਨਾਲ ਸਨਮਾਨਤ ਕੀਤਾ ਗਿਆ।

ਇਸ ਮੌਕੇ ਵਿਭਾਗ ਦੇ ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ, ਪਰਵੀਨ ਕੁਮਾਰ, ਸੁਖਪ੍ਰੀਤ ਕੌਰ, ਅਮਰਿੰਦਰ ਸਿੰਘ, ਸੁਰਿੰਦਰ ਕੌਰ, ਡਾ. ਭੀਮਇੰਦਰ ਸਿੰਘ, ਜ਼ਿਲਾ ਭਾਸ਼ਾ ਅਫਸਰ ਚੰਦਨਦੀਪ ਕੌਰ, ਖੋਜ ਅਫਸਰ ਰਾਬੀਆ, ਦਵਿੰਦਰ ਕੌਰ, ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਸੰਤੋਖ ਸੁੱਖੀ, ਡਾ. ਸੱਤਪਾਲ ਸਿੰਘ ਚਹਿਲ ਤੇ ਕਰਮਚਾਰੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ