Welcome to Canadian Punjabi Post
Follow us on

01

July 2025
 
ਭਾਰਤ

ਪੈਗਾਸਸ ਮਾਮਲਾ: ਸੁਪਰੀਮ ਕੋਰਟ ਨੇ ਜਾਂਚ ਕਮੇਟੀ ਦੀ ਮਿਆਦ ਚਾਰ ਹਫ਼ਤੇ ਵਧਾਈ

May 21, 2022 04:27 PM

ਨਵੀਂ ਦਿੱਲੀ, 21 ਮਈ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਪੈਗਾਸਸ ਕੇਸ ਦੀ ਜਾਂਚ ਕਰ ਰਹੀ ਜਸਟਿਸ ਰਵਿੰਦਰਨ ਕਮੇਟੀ ਦਾ ਕਾਰਜਕਾਲ ਚਾਰ ਹਫ਼ਤੇ ਵਧਾ ਦਿੱਤਾ ਹੈ। ਚੀਫ਼ ਜਸਟਿਸ ਆਫ਼ ਇੰਡੀਆ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ।
ਇਸ ਸੰਬੰਧ ਵਿੱਚ ਚੀਫ਼ ਜਸਟਿਸ ਨੇ ਕਿਹਾ ਕਿ ਤਕਨੀਕੀ ਕਮੇਟੀ ਨੇ ਅੰਤਿਮ ਰਿਪੋਰਟ ਤਿਆਰ ਕਰਨ ਲਈ ਕੁਝ ਸਮਾਂ ਮੰਗਿਆ ਸੀ। ਚੀਫ ਜਸਟਿਸ ਨੇ ਕਿਹਾ ਕਿ ਕਮੇਟੀ ਦੀ ਅੰਤਰਿਮ ਰਿਪੋਰਟ ਮਿਲ ਗਈ ਹੈ, ਜਿਸ ਵਿੱਚ ਕਮੇਟੀ ਨੇ ਦੱਸਿਆ ਹੈ ਕਿ 29 ਮੋਬਾਈਲਾਂ ਦੀ ਜਾਂਚ ਕੀਤੀ ਗਈ ਹੈ। ਪੱਤਰਕਾਰਾਂ ਤੇ ਕਾਰਕੁਨਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਨਿਗਰਾਨ ਜੱਜ ਨੇ 20 ਜੂਨ 2022 ਤੱਕ ਰਿਪੋਰਟ ਨੂੰ ਅੰਤਿਮ ਰੂਪ ਦੇਣ ਲਈ ਸਮਾਂ ਮੰਗਿਆ ਹੈ। ਅਸੀਂ ਇਸ ਕੇਸ ਉੱਤੇ ਜੁਲਾਈ ਵਿੱਚ ਸੁਣਵਾਈ ਕਰਾਂਗੇ। ਸੀ ਜੇ ਆਈ ਨੇ ਕਿਹਾ ਕਿ ਕੁਝ ਏਜੰਸੀਆਂ ਦਾ ਜਵਾਬ ਆਉਣਾ ਅਜੇ ਬਾਕੀ ਹੈ। ਇਸ ਦੀ ਰਿਪੋਰਟ ਮਈ ਦੇ ਅੰਤ ਤੱਕ ਮੰਗੀ ਗਈ ਸੀ। ਲੋਕਾਂ ਨੇ ਵੱਡੀ ਗਿਣਤੀ ਵਿੱਚ ਆਪਣੀ ਰਾਇ ਭੇਜੀ ਹੈ ਪਰ ਕੁਝ ਮਾਹਿਰ ਏਜੰਸੀਆਂ ਦੀ ਰਾਇ ਦੀ ਉਡੀਕ ਹੈ। ਬੈਂਚ ਨੇ ਸੇਵਾਮੁਕਤ ਜਸਟਿਸ ਆਰਵੀ ਰਵਿੰਦਰਨ ਦੀ ਅਗਵਾਈ ਵਾਲੀ ਕਮੇਟੀ ਨੂੰ ਚਾਰ ਹਫ਼ਤੇ ਵਿੱਚ 20 ਜੂਨ ਤੱਕ ਜਸਟਿਸ ਰਵਿੰਦਰਨ ਆਪਣੀ ਅੰਤਿਮ ਰਿਪੋਰਟ ਅਦਾਲਤ ਨੂੰ ਸੌਂਪ ਦੇਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ