Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਸੀ ਬੀ ਆਈ ਵੱਲੋਂ ਆਮਰਪਾਲੀ ਵਿਰੁੱਧ 230 ਕਰੋੜ ਦੇ ਬੈਂਕ ਫਰਾਡ ਦਾ ਕੇਸ ਦਰਜ

May 21, 2022 04:33 PM

ਨਵੀਂ ਦਿੱਲੀ, 21 ਮਈ (ਪੋਸਟ ਬਿਊਰੋ)- ਆਮਰਪਾਲੀ ਲੇਜ਼ਰ ਵੈਲੀ ਡਿਵੈਲਪਰਜ਼ ਪਫਾਈਵੇਟ ਲਿਮਟਿਡ ਅਤੇ ਇਸ ਦੇ ਡਾਇਰੈਕਟਰ ਅਨਿਲ ਸ਼ਰਮਾ ਅਤੇ ਕੁਝ ਹੋਰਾਂ ਵਿਰੁੱਧਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੇ 230 ਕਰੋੜ ਰੁਪਏ ਦੀ ਧੋਖਾਧੜੀ ਦਾ ਕੇਸ ਦਰਜ ਕੀਤਾ ਅਤੇ ਅਗਲੀ ਜਾਂਚ ਚੱਲ ਰਹੀ ਹੈ।
ਸੀ ਬੀ ਆਈ ਅਧਿਕਾਰੀਆਂ ਨੇ ਕੱਲ੍ਹ ਕਿਹਾ ਕਿ ਕੰਪਨੀ ਨੇ ਬੈਂਕ ਆਫ਼ ਮਹਾਰਾਸ਼ਟਰ ਤੇ ਆਂਧਰਾ ਬੈਂਕ ਨਾਲ 230 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਸਿ਼ਕਾਇਤ ਮੁਤਾਬਕ ਇਨ੍ਹਾਂ ਬੈਂਕਾਂ ਨੇ ਉਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਦੇ ਟੈਕ ਜ਼ੋਨ-4 ਖੇਤਰ ਵਿੱਚ 1.06 ਲੱਖ ਵਰਗ ਮੀਟਰ ਦੇ ਪਲਾਟ ਉੱਤੇ ਰਿਹਾਇਸ਼ੀ ਇਮਾਰਤ ਵਿਕਸਤ ਕਰਨ ਲਈ ਕਰਜ਼ਾ ਮਨਜ਼ੂਰ ਕੀਤਾ ਸੀ।ਕੰਪਨੀ ਕਰਜ਼ੇ ਦੀ ਅਦਾਇਗੀ ਕਰਨ ਤੋਂ ਅਸਫ਼ਲ ਰਹੀ, ਜਿਸ ਪਿੱਛੋਂ ਉਸ ਦੇ ਖਾਤੇ ਨੂੰ 31 ਮਾਰਚ, 2017 ਨੂੰ ਗ਼ੈਰ-ਕਾਰਗੁਜ਼ਾਰੀ ਐਲਾਨਿਆ ਗਿਆ। ਬੈਂਕ ਆਫ਼ ਮਹਾਰਾਸ਼ਟਰ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਇਸ ਨਾਲ ਬੈਂਕ ਨੂੰ 230.97 ਕਰੋੜ ਰੁਪਏ ਤੋਂ ਵੱਧ ਨੁਕਸਾਨ ਹੋਇਆ ਹੈ।ਆਮਰਪਾਲੀ ਗਰੁੱਪ ਦੇ ਫ਼ਲੈਟ ਖ਼ਰੀਦਦਾਰਾਂ ਦੇ ਇੱਕ ਗਰੁੱਪ ਨੇ ਨੋਇਡਾ ਤੇ ਗ੍ਰੇਟਰ ਨੋਇਡਾ ਖੇਤਰ ਵਿੱਚ ਵਾਅਦਾ ਕੀਤੇ ਫਲੈਟਾਂ ਦੀ ਸਮੇਂ ਸਿਰ ਡਿਲੀਵਰੀ ਨਾ ਹੋਣ ਉੱਤੇ ਸੁਪਰੀਮ ਕੋਰਟ ਨੂੰ ਸ਼ਿਕਾਇਤ ਕੀਤੀ ਸੀ। ਆਮਰਪਾਲੀ ਡਿਵੈਲਪਰਸ ਨੇ 42,000 ਫ਼ਲੈਟ ਵਿਕਸਿਤ ਕਰਨ ਅਤੇ ਵੇਚਣ ਦਾ ਵਾਅਦਾ ਕੀਤਾ ਸੀ।ਇਸ ਬਾਰੇ ਸੁਪਰੀਮ ਕੋਰਟ ਨੇ ਕੰਪਨੀ ਦੀ ਵਿੱਤੀ ਹਾਲਤ ਦੀ ਸਮੀਖਿਆ ਲਈ ਫ਼ੋਰੈਂਸਿਕ ਆਡਿਟ ਦਾ ਹੁਕਮ ਦਿੱਤਾ ਸੀ।ਸੀ ਬੀ ਆਈ ਨੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120-ਬੀ (ਅਪਰਾਧਿਕ ਸਾਜ਼ਿਸ਼) ਅਤੇ 420 (ਧੋਖਾਧੜੀ) ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ