Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਕੌਮਾਂਤਰੀ ਫਿਲਮ ਸਮਾਰੋਹ ਵਿੱਚ ਯੂਕਰੇਨ ਉੱਤੇ ਰੂਸੀ ਹਮਲੇ ਵਿਰੁੱਧ ਆਵਾਜ਼ ਉੱਠੀ

May 22, 2022 05:12 PM

ਕਾਂਸ, 22 ਮਈ (ਪੋਸਟ ਬਿਊਰੋ)- ਕਾਂਸ ਕੌਮਾਂਤਰੀ ਫਿਲਮ ਸਮਾਰੋਹ ਵਿੱਚ ਸ਼ੁੱਕਰਵਾਰ ਰਾਤ ਉਸ ਸਮੇਂ ਸਨਸਨੀ ਫੈਲ ਗਈ ਜਦ ਰੂਸ ਦੇ ਹਮਲੇ ਤੋਂ ਬਾਅਦ ਤੋਂ ਯੂਕਰੇਨ ਵਿੱਚ ਔਰਤਾਂ ਨਾਲ ਸੈਕਸ ਹਿੰਸਾ ਦਾ ਵਿਰੋਧ ਪ੍ਰਗਟਾਉਣ ਲਈ ਇੱਕ ਅਰਧ ਨਗਨ ਔਰਤ ਪ੍ਰਦਰਸ਼ਨਕਾਰੀ ਰੈਡ ਕਾਰਪੈਟ ਉਤੇ ਪਹੁੰਚ ਗਈ ਅਤੇ ਉਥੇ ਫੋਟੋਗਰਾਫਰਾਂ ਸਾਹਮਣੇ ਚੀਕਦੇ ਹੋਏ ਉਸ ਨੇ ਆਪਣੇ ਸਾਰੇ ਕੱਪੜੇ ਉਤਾਰ ਦਿੱਤੇ।ਔਰਤ ਨੇ ਆਪਣੇ ਸਰੀਰ ਉਤੇ ਯੂਕਰੇਨ ਦੇ ਝੰਡੇ ਵਾਲਾ ਰੰਗ ਕੀਤਾ ਹੋਇਆ ਸੀ ਅਤੇ ਆਪਣੀ ਛਾਤੀ ਤੇ ਢਿੱਡ ਉੱਤੇ ਲਿਖਿਆ ਹੋਇਆ ਸੀ, ‘ਸਾਡੇ ਨਾਲ ਬਲਾਤਕਾਰ ਬੰਦ ਕਰੋ।'
ਇਸ ਔਰਤ ਨੇ ਪਿੱਠ ਦੇ ਹੇਠਲੇ ਹਿੱਸੇ ਅਤੇ ਲੱਤਾਂ ਉਤੇ ਲਾਲ ਰੰਗ ਲਗਾਇਆ ਹੋਇਆ ਸੀ ਅਤੇ ਉਸ ਦੀ ਪਿੱਠ ਉੱਤੇ ‘ਐਸ ਸੀ ਯੂ ਐਮ' ਲਿਖਿਆ ਹੋਇਆ ਸੀ। ਅਰਧ ਨਗਨ ਔਰਤ ਦੇ ਇਸ ਤਰ੍ਹਾਂ ਹੈਰਾਨੀਜਨਕ ਤੌਰ ਉੱਤੇ ਰੈਡ ਕਾਰਪੈਟ ਉੱਤੇ ਆਉਣ ਨਾਲ ਸਾਰੇ ਹੈਰਾਨ ਰਹਿ ਗਏ ਅਤੇ ਸੁਰੱਖਿਆ ਗਾਰਡ ਉਸ ਵੱਲ ਦੌੜੇ ਅਤੇ ਉਸ ਨੂੰ ਕੋਟ ਨਾਲ ਢੱਕ ਕੇ ਇੱਕ ਪਾਸੇ ਲੈ ਗਏ।ਯੂਕਰੇਨ ਵਿੱਚ ਰੂਸ ਦੀ ਫੌਜੀ ਮੁਹਿੰਮ ਦੇ ਸ਼ੁਰੂ ਤੋਂ ਰੂਸੀ ਫੌਜੀਆਂ ਵੱਲੋਂ ਯੂਕਰੇਨੀ ਔਰਤਾਂ ਨਾਲ ਬਲਾਤਕਾਰ ਦੀਆਂ ਕਈ ਖਬਰਾਂ ਆ ਰਹੀਆਂ ਹਨ। ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਨੇ ਕਾਂਸ ਫਿਲਮ ਸਮਾਰੋਹ ਵਿੱਚ ਆਪਣੇ ਲਾਈਵ ਸੰਬੋਧਨ ਵਿੱਚ ਫਿਲਮਕਾਰਾਂ ਨੂੰ ਤਾਨਾਸ਼ਾਹਾਂ ਦਾ ਸਾਹਮਣਾ ਕਰਨਾ ਦਾ ਸੱਦਾ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ