Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਆਰ ਟੀ ਆਈ ਨੂੰ ਹਥਿਆਰ ਬਣਾ ਕੇ ਟੀਚਰ ਭਰਤੀ ਘੋਟਾਲਾ ਕੀਤਾ

May 22, 2022 05:18 PM

* ਮਮਤਾ ਬੈਨਰਜੀ ਸਰਕਾਰ ਦੇ ਦੋ ਮੰਤਰੀ ਵੀ ਘੋਟਾਲੇ ਵਿੱਚ ਫਸੇ

ਕੋਲਕਾਤਾ, 22 ਮਈ (ਪੋਸਟ ਬਿਊਰੋ)- ਕਿਸੇ ਸਰਕਾਰੀ ਵਿਭਾਗ ਜਾਂ ਯੋਜਨਾਵਾਂ ਵਿੱਚ ਹੋਈ ਗੜਬੜ ਤੇ ਭਿ੍ਰਸ਼ਟਾਚਾਰ ਨੂੰ ਸਾਹਮਣੇ ਲਿਆਉਣ ਲਈ ਸੂਚਨਾ ਦਾ ਅਧਿਕਾਰ (ਆਰ ਟੀ ਆਈ) ਕਾਨੂੰਨ ਦੀ ਵਰਤੋਂ ਕੀਤੀ ਜਾਂਦੀ ਹੈ,ਪਰ ਬੰਗਾਲ ਵਿੱਚ ਘੋਟਾਲਾ ਕਰਨ ਲਈ ਇਸ ਨੂੰ ਹਥਿਆਰ ਬਣਾ ਕੇ ਵਰਤਿਆ ਗਿਆ ਹੈ।
ਇਸ ਸਮੇਂ ਬੰਗਾਲ ਵਿੱਚ ਸਕੂਲ ਸਰਵਿਸਕਮਿਸ਼ਨ (ਐਸ ਏ ਸੀ) ਦੇ ਰਾਹੀਂ ਹੋਈ ਨਿਯੁਕਤੀ ਦੀ ਸੀ ਬੀ ਆਈ ਜਾਂਚ ਚੱਲ ਰਹੀ ਹੈ। ਮਮਤਾ ਬੈਨਰਜੀ ਸਰਕਾਰ ਦੇ ਦੋ ਮੰਤਰੀ ਇਸ ਵਿੱਚ ਫੱਸੇ ਹੋਏ ਹਨ ਅਤੇ ਦੋਵਾਂ ਕੋਲੋਂ ਸੀ ਬੀ ਆਈ ਪੁੱਛਗਿੱਛ ਕਰ ਰਹੀ ਹੈ। ਸਿੱਖਿਆ ਰਾਜ ਮੰਤਰੀ ਪਰੇਸ਼ ਚੰਦਰ ਅਧਿਕਾਰੀ ਅਤੇ ਉਸ ਦੀ ਧੀ ਖਿਲਾਫ ਸੀ ਬੀ ਆਈ ਨੇ ਕੇਸ ਦਰਜ ਕੀਤਾ ਹੈ।ਨੌਕਰੀ ਲੈਣ ਤੋਂ ਵਾਂਝੀ ਰਹੀ ਬਬੀਤਾ ਬਰਮਨ ਨੇ ਹਾਈ ਕੋਰਟ ਵਿੱਚ ਅਰਜ਼ੀ ਪੇਸ਼ ਕੀਤੀ ਸੀ। ਉਸ ਨੇ ਕਿਹਾ ਸੀ ਕਿ ਸਿੱਖਿਆ ਰਾਜ ਮੰਤਰੀ ਦੀ ਧੀ ਦਾ ਮੈਰਿਟ ਲਿਸਟ ਵਿੱਚ ਨਾਂਅ ਨਹੀਂ ਸੀ, ਪਰ ਉਸ ਦੀ ਨਿਯੁਕਤੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਉਦਯੋਗ ਤੇ ਪਾਰਲੀਮੈਂਟਰੀ ਮਾਮਲਿਆਂ ਦੇ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਪਾਰਥ ਚੈਟਰਜੀ ਫਸ ਗਏ ਹਨ। ਜਾਂਚ ਵਿੱਚ ਪਤਾ ਲੱਗਾ ਕਿ ਐਸ ਐਸ ਸੀ ਦੇ ਅਧਿਕਾਰੀਆਂ ਨੇ ਚੋਣਵੇਂ ਉਮੀਦਵਾਰਾਂ ਨੂੰ ਆਪਣੀ ਓ ਐਮ ਆਰ (ਆਪਟੀਕਲ ਮਾਰਕ ਰੈਕੇਗਨਿਸ਼ਨ) ਸ਼ੀਟ ਲਈ ਆਰ ਟੀ ਆਈ ਦਾਖਲ ਕਰਨ ਅਤੇ ਦੁਬਾਰਾ ਮੁੱਲਾਂਕਣ ਦੇ ਲਈ ਅਰਜ਼ੀ ਦੇਣ ਲਈ ਕਿਹਾ। ਉਨ੍ਹਾਂ ਅਰਜ਼ੀਆਂ ਉੱਤੇ ਅਧਿਕਾਰੀਆਂ ਨੇ ਕੁਝ ਉਮੀਦਵਾਰਾਂ ਦੇ ਨੰਬਰ ਵਧਾ ਕੇ ਉਨ੍ਹਾਂ ਨੂੰ ਉਚਾ ਰੈਂਕ ਦੇਣ ਲਈ ਓ ਐਮ ਆਰ ਸ਼ੀਟ ਵਿੱਚ ਹੇਰਾਫੇਰੀ ਕੀਤੀ। ਉਨ੍ਹਾਂ ਨੇ ਅਸਫਲ ਉਮੀਦਵਾਰਾਂ ਨੂੰ ਨਿਯੁਕਤੀ ਸੂਚੀ ਵਿੱਚ ਲਿਆਉਣ ਲਈ ਉਨ੍ਹਾਂ ਦੇ ਨੰਬਰ ਬਦਲੇ ਅਤੇ ਓ ਐਮ ਆਰ ਸ਼ੀਟ ਨੂੰ ਨਸ਼ਟ ਕਰ ਦਿੱਤਾ।
ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਕੁਝ ਉਮੀਦਵਾਰਾਂ ਦੇ ਨੰਬਰ ਵਧਾਉਣ ਲਈ ਆਰ ਟੀ ਆਈ ਨੂੰ ਹਥਿਆਰ ਦੇ ਰੂਪ ਵਿੱਚ ਵਰਤਿਆ ਹੈ। ਸੀ ਬੀ ਆਈ ਨੇ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਦੇ ਪੰਜ ਸਾਬਕਾ ਸੀਨੀਅਰ ਅਫਸਰਾਂ ਖਿਲਾਫ ਨਵੇਂ ਸਿਰੇ ਤੋਂ ਕੇਸ ਦਰਜ ਕੀਤਾ ਹੈ। ਇਹ ਸਾਰੇ ਸਕਰੀਨਿੰਗ ਕਮੇਟੀ ਦੇ ਮੈਂਬਰ ਸਨ ਅਤੇ ਸੀ ਬੀ ਆਈ ਪਾਰਥ ਚੈਟਰਜੀ ਅਤੇ ਅਧਿਕਾਰੀਆਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ