Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸਿੱਖ ਵਿਰੋਧੀ ਨਫਰਤ ਫੈਲਾਉਣ ਉੱਤੇ ਸਿਰਸਾ ਵੱਲੋਂ ਕਾਂਗਰਸ ਲੀਡਰ ਅਧੀਰ ਰੰਜਨ ਖਿਲਾਫ ਸ਼ਿਕਾਇਤ

May 22, 2022 05:20 PM

ਨਵੀਂ ਦਿੱਲੀ, 22 ਮਈ (ਪੋਸਟ ਬਿਊਰੋ)- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਰਾਜੀਵ ਗਾਂਧੀ ਦੀ ਬਰਸੀ ਮੌਕੇ ਸਿੱਖਾਂ ਦੇ ਖਿਲਾਫ ਨਫਰਤ ਅਤੇ ਭੜਕਾਊ ਟਵੀਟ ਕਰਨ ਦੇ ਦੋਸ਼ ਹੇਠ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਅਧੀਰ ਰੰਜਨ ਚੌਧਰੀ ਖਿਲਾਫ ਸ਼ਿਕਾਇਤ ਦਰਜ ਕਰਾਈ ਹੈ। ਇਸ ਸ਼ਿਕਾਇਤ ਵਿੱਚ ਸਿਰਸਾ ਨੇ ਕਿਹਾ ਕਿ 22 ਮਈ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਅਧੀਰ ਰੰਜਨ ਚੌਧਰੀ ਨੇ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਇੰਦਰਾ ਗਾਂਧੀ ਦੀ ਮੌਤ ਵੇਲੇ ਰਾਜੀਵ ਗਾਂਧੀ ਦੀ ਟਿਪਣੀ ਦੁਹਰਾਈ ਕਿ ‘ਜਦੋਂ ਕੋਈ ਵੱਡਾ ਰੁੱਖ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ।’ ਸਿਰਸਾ ਨੇ ਕਿਹਾ ਕਿ ਰਾਜੀਵ ਗਾਂਧੀ ਦੀ ਇਸ ਟਿੱਪਣੀ ਕਾਰਨ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਹੋਇਆ ਸੀ।
ਇਸੇ ਦੌਰਾਨ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਟਵਿੱਟਰ ਉਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਸਵੀਰ ਨਾਲ ਇਹ ਗੱਲ ਲਿਖੀ ਗਈ ਸੀ। ਚੌਧਰੀ ਨੇ ਦਾਅਵਾ ਕੀਤਾ ਕਿ ਉਸ ਦਾ ਅਕਾਊਂਟ ਹੈਕ ਕੀਤਾ ਗਿਆ ਹੈ, ਕਿਉਂਕਿ ਜਦੋਂ ਇਹ ਪੋਸਟ ਸੋਸ਼ਲ ਮੀਡੀਆ ਉੱਤੇ ਪਾਈ ਗਈ ਤਾਂ ਉਸ ਸਮੇਂ ਉਹ ਪੱਛਮੀ ਬੰਗਾਲ ਦੇ ਮੁਰਸ਼ਦਾਬਾਦ ਜ਼ਿਲੇ੍ਹ ਵਿਚਲੇ ਪਾਰਟੀ ਦਫਤਰ ਵਿੱਚ ਭਾਸ਼ਣ ਦੇ ਰਹੇ ਸਨ। ਵਿਵਾਦ ਭਖਣ ਮਗਰੋਂ ਇਹ ਟਵੀਟ ਹਟਾ ਦਿੱਤਾ ਗਿਆ ਹੈ। ਉਨ੍ਹਾਂ ਇਸ ਵਿਵਾਦਤ ਟਵੀਟ ਨਾਲ ਕੋਈ ਵੀ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼