Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਸਕਰੀਨ ਉੱਤੇ ਮਹਾਤਮਾ ਗਾਂਧੀ ਦਾ ਸਫਰ ਦਿਖਾਉਣਗੇ ਪ੍ਰਤੀਕ ਗਾਂਧੀ

May 22, 2022 05:36 PM

ਸਾਲ 2020 ਵਿੱਚ ਰਿਲੀਜ਼ ਵੈੱਬ ਸੀਰੀਜ਼ ‘ਸਕੈਮ 1992 : ਦ ਹਰਸ਼ਦ ਮਹਿਤਾ ਸਟੋਰੀ’ ਨਾਲ ਸੁਰਖੀਆਂ ਵਿੱਚ ਛਾਏ ਅਭਿਨੇਤਾ ਪ੍ਰਤੀਕ ਗਾਂਧੀ ਇੱਕ ਵਾਰ ਫਿਰ ਬਾਇਓਪਿਕ ਵੈੱਬ ਸ਼ੋਅ ਦਾ ਹਿੱਸਾ ਬਣਨ ਲਈ ਤਿਆਰ ਹਨ। ਇਸ ਵਾਰ ਪ੍ਰਤੀਕ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜੀਵਨ ਉੱਤੇ ਬਣ ਰਹੀ ਮਲਟੀ ਸੀਜ਼ਨ ਵੈੱਬ ਸੀਰੀਜ਼ ‘ਗਾਂਧੀ’ ਵਿੱਚ ਮੁੱਖ ਭੂਮਿਕਾ ਵਿੱਚ ਆਉਣਗੇ। ਇਹ ਸ਼ੋਅ ਇਤਿਹਾਸਕਾਰ ਰਾਮਚੰਦਰ ਗੁਹਾ ਦੁਆਰਾ ਲਿਖੀ, ਗਾਂਧੀ : ਬਿਫੋਰ ਇੰਡੀਆ ਅਤੇ ਗਾਂਧੀ : ਦ ਈਅਰਸ ਦੈੱਟ ਚੇਂਜਡ ਦ ਵਰਲਡ ਕਿਤਾਬਾਂ ਉੱਤੇ ਆਧਾਰਤ ਹੋਵੇਗੀ। ਇਸ ਕਿਤਾਬ ਉੱਤੇ ਵੈੱਬ ਸੀਰੀਜ਼ ਬਣਾਉਣ ਦੇ ਰਾਈਟਸ ਨਿਰਮਾਤਾ ਸਮੀਰ ਨਾਇਰ ਨੇ ਆਪਣੇ ਪ੍ਰੋਡਕਸ਼ਨ ਹਾਊਸ ਅਪਲਾਜ ਇੰਟਰਟੇਨਮੈਂਟ ਵੱਲੋਂ ਖਰੀਦੇ ਹਨ। ਇਸ ਸੀਰੀਜ਼ ਵਿੱਚ ਮਹਾਤਮਾ ਗਾਂਧੀ ਦੇ ਦੱਖਣੀ ਅਫਰੀਕਾ ਦੇ ਅਨੁਭਵਾਂ ਤੋਂ ਭਾਰਤ ਵਿੱਚ ਸੁਤੰਤਰਤਾ ਸੰਗਰਾਮ ਅੰਦੋਲਨ ਚਲਾਉਣ ਸਮੇਤ ਉਨ੍ਹਾਂ ਦੇ ਜੀਵਨ ਸਫਰ ਦੇ ਤਮਾਮ ਪਹਿਲੂਆਂ ਨੂੰ ਦਿਖਾਇਆ ਜਾਏਗਾ।
ਸ਼ੋਅ ਦੇ ਜ਼ਰੀਏ ਯੁਵਾ ਮੋਹਨਦਾਸ ਕਰਮਚੰਦ ਗਾਂਧੀ ਤੋਂ ਮਹਾਤਮਾ ਗਾਂਧੀ ਬਣਨ ਤੱਕ ਦੀਆਂ ਤਮਾਮ ਅਣਕਹੀਆਂ ਕਹਾਣੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਏਗਾ। ਇਸ ਸੀਰੀਜ਼ ਨੂੰ ਦੁਨੀਆ ਦੇ ਦਰਸ਼ਕਾਂ ਤੱਕ ਪੁਚਾਉਣ ਲਈ ਇਸ ਦਾ ਨਿਰਮਾਣ ਸੰਸਾਰਕ ਮਾਪਦੰਡਾਂ ਦੇ ਆਧਾਰ ਉੱਤੇ ਕੀਤਾ ਜਾਏਗਾ। ਸ਼ੋਅ ਦੀ ਸ਼ੂਟਿੰਗ ਭਾਰਤ ਦੇ ਨਾਲ-ਨਾਲ ਕਈ ਵਿਦੇਸ਼ੀ ਲੋਕੇਸ਼ਨਾਂ ਉੱਤੇ ਵੀ ਹੋਵੇਗੀ। ਇਸ ਸ਼ੋਅ ਦੇ ਪਲੇਟਫਾਰਮ, ਰਿਲੀਜ਼ ਅਤੇ ਬਾਕੀ ਕਲਾਕਾਰਾਂ ਬਾਰੇ ਅਜੇ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ