Welcome to Canadian Punjabi Post
Follow us on

26

June 2022
ਬ੍ਰੈਕਿੰਗ ਖ਼ਬਰਾਂ :
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਵਾਰ ਦਾ ਸੁਖਵਿਲਾਸ ਰਿਜ਼ੋਰਟ ਵੀ ਨਿਸ਼ਾਨੇ ਉੱਤੇ ਰੱਖਿਆਅਫਗਾਨਿਸਤਾਨ ਵਿੱਚ 6.1 ਸਕੇਲ ਦੀ ਤੀਬਰਤਾ ਦਾ ਭੂਚਾਲ, ਮੌਤਾਂ ਦੀ ਗਿਣਤੀ 1000 ਨੂੰ ਟੱਪੀਦੋ ਖੇਤੀਬਾੜੀ ਅਫਸਰਾਂ ਨੇ 2 ਕਰੋੜ 55 ਲੱਖ ਦੀ ਕਣਕ ਮੰਡੀ ਵਿੱਚ ਵੇਚ ਦਿੱਤੀਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂਊਧਵ ਠਾਕਰੇ ਸਰਕਾਰ ਦਾ ਸੰਕਟ: ਏਕਨਾਥ ਸਿ਼ੰਦੇ ਵੱਲੋਂ 40 ਵਿਧਾਇਕ ਨਾਲ ਹੋਣ ਦਾ ਦਾਅਵਾਮੱਧ ਪ੍ਰਦੇਸ਼ ਦੀ ਸਿ਼ਵਰਾਜ ਸਰਕਾਰ ਵੱਲੋਂ 200 ਨਰਸਿੰਗ ਕਾਲਜਾਂ ਦੀ ਮਾਨਤਾ ਰੱਦਭਾਰਤੀ ਮੂਲ ਦੀ ਡਾ. ਆਰਤੀ ਪ੍ਰਭਾਕਰ ਅਮਰੀਕਾ ਦੇ ਰਾਸ਼ਟਰਪਤੀ ਦੀ ਪ੍ਰਮੁੱਖ ਵਿਗਿਆਨ ਸਲਾਹਕਾਰ ਬਣੀਰਾਸ਼ਟਰਪਤੀ ਲਈ ਭਾਜਪਾ ਗੱਠਜੋੜ ਵੱਲੋਂ ਦ੍ਰੋਪਦੀ ਮੁਰਮੁਰ ਉਮੀਦਵਾਰ ਹੋਵੇਗੀ
ਭਾਰਤ

ਤੇਲੰਗਾਨਾ ਦੇ ਮੁੱਖ ਮੰਤਰੀ ਨੇ ਗਲਵਾਨ ਘਾਟੀ ਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਰਾਹਤ ਵੰਡੀ

May 22, 2022 11:49 PM

* ਅਸੀਂ ਅੰਨਦਾਤੇ ਦਾ ਖੁੱਸਿਆ ਰੁਤਬਾ ਦਿਵਾਉਣ ਦੀ ਕੋਸ਼ਿਸ਼ ਕਰਾਂਗੇ: ਮਾਨ
* ਪੰਜਾਬ, ਤੇਲੰਗਾਨਾ ਤੇ ਦਿੱਲੀ ਦੇ ਮੁੱਖ ਮੰਤਰੀ ਇੱਕੋ ਮੰਚ ਉੱਤੇ

ਨਵੀਂ ਦਿੱਲੀ, 22 ਮਈ, (ਪੋਸਟ ਬਿਊਰੋ)- ਅੱਜ ਐਤਵਾਰ ਚੰਡੀਗੜ੍ਹ ਵਿੱਚ ਤਿੰਨ ਮੁੱਖ ਮੰਤਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਅਤੇਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕੋ ਮੰਚ ਉੱਤੇ ਇਕੱਠੇ ਵੇਖਿਆ ਗਿਆ, ਜਿੱਥੇ ਉਨ੍ਹਾਂ ਨੇ ਭਾਰਤ-ਚੀਨ ਅਸਲ ਕੰਟਰੋਲ ਰੇਖਾ ਉੱਤੇ ਗਲਵਾਨ ਘਾਟੀ ਤੇ ਲੱਦਾਖ ਵਿੱਚ ਜਾਨਾਂ ਵਾਰ ਗਏ ਫੌਜੀ ਜਵਾਨਾਂ ਅਤੇ ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਹੋਏ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸ਼ਹੀਦਾਂ ਦੇ ਵਾਰਸਾਂ ਨੂੰ ਰਾਹਤ ਦੇ ਚੈੱਕ ਦਿੱਤੇ।
ਇਸ ਮੌਕੇ ਪੀੜਤ ਕਿਸਾਨਾਂ ਤੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਮਦਦ ਕਰਨਾ ਮੇਰੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਸੀ।ਉਨ੍ਹਾ ਅਫਸੋਸ ਨਾਲ ਕਿਹਾ ਕਿ ਉਨ੍ਹਾਂ ਨੂੰ ਇਸ ਨੇਕ ਕਾਰਜ ਲਈ ਬਹੁਤ ਪਹਿਲਾਂ ਆਉਣਾ ਚਾਹੀਦਾ ਸੀ, ਪਰ ਵਿਧਾਨ ਸਭਾ ਦੀ ਚੋਣਾਂ ਦੌਰਾਨ ਪੰਜਾਬ ਵਿੱਚ ਚੋਣ ਜ਼ਾਬਤੇ ਕਾਰਨ ਏਦਾਂ ਨਹੀਂ ਹੋ ਸਕਿਆ। ਕਿਸਾਨਾਂ ਨੂੰ ਕੇਂਦਰ ਦੀ ਸਰਕਾਰ ਕੋਲੋਂ ਸੰਵਿਧਾਨਕ ਗਾਰੰਟੀ ਨਾਲ ਸਾਰੀਆਂ ਫਸਲਾਂਦੇ ਘੱਟੋ-ਘੱਟ ਸਮੱਰਥਨ ਮੁੱਲ (ਐੱਮ ਐੱਸ ਪੀ) ਸਮੇਤ ਸਭਨਾਂ ਮੰਗਾਂ ਲਈ ਆਪਣਾ ਅੰਦੋਲਨ ਮੁੜ ਸ਼ੁਰੂ ਕਰਨ ਦਾ ਸੱਦਾ ਦਿੰਦੇ ਹੋਏਕੇ. ਚੰਦਰਸ਼ੇਖਰ ਰਾਓ ਨੇ ਕਿਹਾ ਕਿ ਏਦਾਂ ਦਾ ਸੰਘਰਸ਼ ਸਿਰਫ਼ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਬਾਕੀ ਰਾਜਾਂ ਦੇ ਸਾਰੇ ਕਿਸਾਨਾਂ ਨੂੰ ਵੀ ਚਾਹੀਦਾ ਹੈ ਕਿ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸੰਘਰਸ਼ ਦੇਸ਼ ਦੇ ਕਿਸਾਨਾਂ ਦੀ ਭਲਾਈ ਅਤੇ ਖੁਸ਼ਹਾਲੀ ਯਕੀਨੀ ਕਰਨ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਲ 2014 ਤੋਂ ਆਪਣੀ ਸਰਕਾਰ ਦੇ ਸੱਤ ਸਾਲਾ ਰਾਜ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਖੇਤੀ ਸੈਕਟਰਲਈ ਮੁਫਤ ਬਿਜਲੀ ਅਤੇ ਕਿਸਾਨਾਂ ਦੇ ਸਰਬਪੱਖੀ ਵਿਕਾਸ ਦੇ ਨਾਲ ਸਾਰੇ ਵਰਗਾਂ ਦੇ ਲੋਕਾਂਨੂੰ 24 ਘੰਟੇ ਬਿਜਲੀ ਲਈ ਪਹਿਲਕਦਮੀਆਂ ਕੀਤੀਆਂ ਹਨ। ਰਾਓ ਨੇ ਖੇਤੀ ਸੈਕਟਰ ਵਿੱਚ ਬਿਜਲੀ ਮੀਟਰ ਲਾਉਣ ਦੇ ਕੇਂਦਰ ਸਰਕਾਰ ਦੇ ਕਦਮ ਦਾ ਵਿਰੁੱਧ ਕਿਹਾ, ‘ਅਸੀਂ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਹੈ ਕਿ ਤੇਲੰਗਾਨਾ ਦੀ ਸਰਕਾਰ ਕਿਸਾਨ ਭਾਈਚਾਰੇ ਖਾਤਰਇਹ ਨਹੀਂ ਕਰੇਗੀ’।
ਕਿਸਾਨਾਂ ਦੀ ਤਕਦੀਰ ਬਦਲਣ ਦਾ ਵਾਅਦਾ ਕਰਦਿਆਂਪੰਜਾਬ ਦੇਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਨੂੰ ਆਰਥਿਕ ਪੱਖੋਂ ਟਿਕਾਊ ਅਤੇ ਮੁਨਾਫ਼ੇ ਵਾਲਾ ਕਿੱਤਾ ਬਣਾਉਣ ਦੀ ਵਚਨਬੱਧਤਾ ਦੱਸ ਕੇ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਇਸਨਾਲ ਪਿਤਾ-ਪੁਰਖੀ ਕਿੱਤੇ ਨੂੰ ਮਾਣ ਤੇ ਸਤਿਕਾਰ ਨਾਲ ਕਰਨ ਦੀ ਪ੍ਰੇਰਨਾ ਮਿਲੇਗੀ। ਇਥੇ ਟੈਗੋਰ ਥੀਏਟਰ ਵਿੱਚਹੋਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਹਾਜ਼ਰੀ ਵਿੱਚ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਕਿਹਾ ਕਿ ਅੱਜ ਦਾ ਸਮਾਗਮ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਤੇ ਕਿਸਾਨਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਅਤੇ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰੇ ਦੀ ਭਾਵਨਾ ਪੇਸ਼ ਕਰਦਾ ਹੈ। ਪਿਛਲੀਆਂ ਸਰਕਾਰਾਂ ਬਾਰੇਉਨ੍ਹਾ ਕਿਹਾ ਕਿ ਉਨ੍ਹਾਂ ਨੇ ਆਪਣੀ ਸੌੜੀ ਸੋਚ ਅਤੇ ਮਾੜੇ ਵਿਹਾਰ ਸਦਕਾ ਕਿਸਾਨਾਂ ਦੇ ਹਿੱਤਅਣਗੌਤੇ ਕੀਤੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਜ਼ਮੀਨ ਸਾਰੀ ਦੁਨੀਆਤੋਂ ਸਭ ਤੋਂ ਵੱਧ ਜਰਖੇਜ਼ ਹੈ,ਪਰ ਹੋਰਾਂ ਮੁਕਾਬਲੇ ਵੰਨ-ਸੁਵੰਨੀਆਂ ਫ਼ਸਲਾਂ ਦੇ ਵੱਧ ਝਾੜ ਦੇ ਬਾਵਜੂਦ ਉਨ੍ਹਾ ਨੂੰ ਦੋ ਡੰਗ ਦੀ ਰੋਟੀ ਨਸੀਬ ਹੋਣਾ ਔਖਾ ਹੈ, ਜਦਕਿ ਬਾਹਰਲੇ ਦੇਸ਼ਾਂ ਦੇ ਕਿਸਾਨਕੋਲ ਬਹੁਤ ਘੱਟ ਉਪਜਾਊ ਜ਼ਮੀਨ ਤੇ ਖੇਤੀ ਲਈ ਕਈ ਮੌਸਮੀ ਦੁਸ਼ਵਾਰੀਆਂ ਦੇ ਬਾਵਜੂਦ ਉਹ ਵਧੀਆ ਤੇ ਸੌਖੀ ਜ਼ਿੰਦਗੀ ਗੁਜ਼ਾਰਦੇ ਹਨ। ਪਿਛਲੀਆਂ ਸਰਕਾਰਾਂ ਦੀ ਲੀਡਰਸ਼ਿਪ ਨੂੰ ਭਗਵੰਤ ਮਾਨ ਨੇ ਪੁੱਛਿਆ ਕਿ “ਕਿਸਾਨਾਂ ਦੀ ਭਲਾਈ ਅਤੇ ਸਰਬ ਪੱਖੀ ਵਿਕਾਸ ਲਈ ਉਨ੍ਹਾਂ ਨੇ ਕੀ ਕੀਤਾ ਕਿ ਖੇਤੀਬਾੜੀ ਧੰਦਾ ਘੱਟ ਮੁਨਾਫ਼ੇ ਅਤੇ ਵਧੇਰੇ ਖਰਚੇ ਵਾਲਾ ਹੋਣ ਕਾਰਨ ਉਹ ਕਰਜ਼ੇ ਦੇ ਜਾਲ ਵਿੱਚ ਫਸ ਗਏ।” ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਿਸਾਨ ਨੂੰ ਅੰਨਦਾਤੇ ਤੋਂ ਭਿਖਾਰੀ ਬਣਾ ਦਿੱਤਾ ਸੀ ਤੇ ਸਾਡੀ ਸਰਕਾਰ ਇਸ ਦਾ ਖੁੱਸਿਆ ਰੁਤਬਾ ਦਿਵਾਉਣ ਵਿੱਚ ਹਰ ਸੰਭਵ ਕੋਸ਼ਿਸ਼ ਕਰੇਗੀ।ਦਿੱਲੀ ਬਾਰਡਰ ਉੱਤੇ ਸੰਘਰਸ਼ ਵੇਲੇ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂਨੂੰ ਉਨ੍ਹਾ ਕਿਹਾ ਕਿ ਤੁਹਾਡੇ ਪਿਆਰਿਆਂ ਨੂੰ ਅਸੀਂ ਵਾਪਸ ਨਹੀਂ ਲਿਆ ਸਕਦੇ ਅਤੇ ਨਾ ਦੁਨੀਆ ਦੀ ਕਿਸੇ ਕਰੰਸੀ ਨਾਲ ਇਸ ਦਾ ਮੁੱਲ ਤਾਰਿਆ ਜਾ ਸਕਦਾ, ਪਰ ਦੁੱਖ ਦੀ ਘੜੀਅਸੀਂ ਤੁਹਾਡੇ ਨਾਲ ਹਾਂ। ਗਲਵਾਨ ਘਾਟੀ ਦੇ ਸ਼ਹੀਦਾਂ ਦੇ ਵਾਰਸਾਂਦੇ ਨਾਲ ਹਮਦਰਦੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਅਣਗੌਲੀ ਨਹੀਂ ਜਾ ਸਕਦੀ, ਅਸੀਂ ਆਪਣੇ ਘਰ ਚੈਨ ਦੀ ਨੀਂਦ ਸੌਂਦੇ ਹਾਂ ਤੇ ਉਹ ਅਨੇਕਾਂ ਦੁਸ਼ਵਾਰੀਆਂ ਝੱਲਦੇ ਜੈਸਲਮੇਰ ਵਰਗੇ ਇਲਾਕੇ ਦੀ 50 ਡਿਗਰੀ ਦੀ ਗਰਮੀ ਅਤੇ ਮਨਫ਼ੀ 20 ਤੋਂ 25 ਡਿਗਰੀ ਵਰਗੇ ਤਾਪਮਾਨ ਵਿੱਚ ਕਾਰਗਿਲ ਵਰਗੇ ਬਰਫ਼ੀਲੇ ਮੌਸਮ ਵਿੱਚ ਡਿਊਟੀ ਕਰ ਰਹੇ ਹੁੰਦੇ ਹਨ।
ਕਿਸਾਨ ਅੰਦੋਲਨ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਿਨਾਂ ਸ਼ੱਕ ਪੰਜਾਬ ਛੇਤੀ ਹੀ ਅਗਾਂਹ-ਵਧੂ ਖੇਤੀ ਤਜਰਬੇ ਅਤੇ ਅਮਲ ਨਾਲ ਵਿਲੱਖਣ ਖੇਤੀ ਮਾਡਲ ਲਿਆਉਣ ਲਈ ਮੋਹਰੀ ਸੂਬਾ ਬਣੇਗਾ ਤਾਂ ਜੋ ਕਿਸਾਨੀ ਪਿਛੋਕੜ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਫਸਲੀ ਵਿਭਿੰਨਤਾਵਿਖਾਈ ਜਾ ਸਕੇ। ਉਨ੍ਹਾਂ ਭਰੋਸਾ ਜ਼ਾਹਿਰ ਕੀਤਾ ਕਿ ਪੰਜਾਬ ਦੀ ਤਰਜ਼ਦੀ ਖੇਤੀ ਦੇ ਇਸ ਨਵੀਨ ਮਾਡਲ ਨੂੰ ਦੇਸ਼ ਦੇ ਹੋਰ ਰਾਜਾਂ ਵੱਲੋਂ ਵੀ ਆਪਣੀ ਖੇਤੀ ਆਰਥਿਕਤਾ ਸੁਧਾਰਨ ਲਈ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਤੇਲੰਗਾਨਾ ਦੇ ਮੁੱਖ ਮੰਤਰੀਕੇ. ਚੰਦਰਸ਼ੇਖਰ ਰਾਓ ਨੇ ਭਗਵੰਤ ਮਾਨ ਅਤੇਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਪੰਜਾਬ ਦੇ ਸ਼ਹੀਦ ਹੋਏ 24 ਕਿਸਾਨ ਪਰਿਵਾਰਾਂ ਅਤੇ ਹਰਿਆਣਾ ਦੇ 5 ਕਿਸਾਨ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇ ਚੈੱਕ ਅਤੇ ਗਲਵਾਨ ਘਾਟੀ ਦੇ ਫੌਜੀ ਸ਼ਹੀਦਾਂ ਦੇ 4 ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਚੈੱਕ ਮੰਚ ਤੋਂ ਸੰਕੇਤ ਰੂਪਵਿੱਚ ਸੌਂਪੇ ਤੇ ਭਰੋਸਾ ਦਿੱਤਾ ਕਿ ਘੜੀ ਵਿੱਚ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਪੰਜਾਬ ਦੇ 543 ਪੀੜਤ ਕਿਸਾਨਾਂ ਦੇ ਪਰਿਵਾਰਾਂ ਤੋਂ ਬਿਨਾ ਹਰਿਆਣਾ ਦੇ 150 ਕਿਸਾਨ ਪਰਿਵਾਰਾਂ ਤੇ ਗਲਵਾਨ ਘਾਟੀ ਦੇ 5 ਸ਼ਹੀਦ ਪਰਿਵਾਰਾਂ ਨੂੰ ਉਨ੍ਹਾਂ ਨੇ ਨੋਡਲ ਅਫਸਰਾਂ ਰਾਹੀਂ ਚੈੱਕ ਦਿੱਤੇ।ਸਮਾਗਮ ਵਿੱਚ ਤਿਲੰਗਾਨਾ ਦੇ ਕੈਬਨਿਟ ਮੰਤਰੀ ਵੀ. ਪ੍ਰਸੰਥ ਰੈਡੀ ਅਤੇ ਪਾਰਲੀਮੈਂਟ ਮੈਂਬਰ ਨਾਮਾ ਨਾਗੇਸ਼ਵਰ ਰਾਓ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਤੇਲੰਗਾਨਾ ਦੇ ਚੀਫ ਸੈਕਟਰੀ ਸੋਮੇਸ਼ ਕੁਮਾਰ, ਪੰਜਾਬ ਦੇ ਚੀਫ ਸੈਕਟਰੀ ਅਨਿਰੁਧ ਤਿਵਾੜੀ, ਮੁੱਖ ਮੰਤਰੀਦੇ ਪ੍ਰਿੰਸੀਪਲ ਚੀਫ ਸੈਕਟਰੀ ਏ. ਵੇਨੂੰ ਪ੍ਰਸਾਦ ਤੋਂ ਇਲਾਵਾ ਤਿਲੰਗਾਨਾ ਦੇ ਮੁੱਖ ਮੰਤਰੀ ਨਾਲ ਆਏ ਕਈ ਵਿਧਾਇਕ ਵੀ ਹਾਜ਼ਰ ਸਨ।

Have something to say? Post your comment
ਹੋਰ ਭਾਰਤ ਖ਼ਬਰਾਂ
ਸ਼ਰਧਾਲੂਆਂ ਦਾ ਵਾਹਨ ਖੱਡ ਵਿੱਚ ਡਿੱਗਿਆ, 10 ਮੌਤਾਂ, ਸੱਤ ਜ਼ਖਮੀ ਕਾਰ ਨੂੰ ਅੱਗ ਲੱਗਣ ਕਾਰਨ ਤਿੰਨ ਵਿਦਿਆਰਥੀ ਜੀਊਂਦੇ ਸੜ ਗਏ ਸਿੰਗਾਪੁਰ ਤੋਂ ਵਟਸਐਪ ਕਾਲ: ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਦੇ ਨਾਮ ਉਤੇ ਕਰੋੜਾਂ ਦੀ ਠੱਗੀ ਰੂਸ ਤੋਂ ਤੇਲ ਦੀ ਇੰਪੋਰਟ ਪੰਜਾਹ ਗੁਣਾ ਵਧ ਕੇ ਹਿੱਸਾ 10 ਫੀਸਦੀ ਉੱਤੇ ਪਹੁੰਚਿਆ ਬਿਹਾਰ ਦੀਆਂ ਸੜਕਾਂ ਸਬੰਧੀ ਪ੍ਰਸ਼ਾਂਤ ਵੱਲੋਂ ਨਿਤੀਸ਼ ਨੂੰ ਮਿਹਣਾ ਜੀ-20 ਦੀ ਇਸ ਵਾਰ ਦੀ ਮੇਜ਼ਬਾਨੀਜੰਮੂ-ਕਸ਼ਮੀਰ ਕਰੇਗਾ ਨਰਿੰਦਰ ਮੋਦੀ ਸਰਕਾਰ ਕਾਮਿਆਂ ਲਈ ਕੰਮ ਦੇ ਘੰਟੇ ਬਦਲਣ ਲੱਗੀ ਸੰਜੇ ਰਾਉਤ ਦਾ ਵੱਡਾ ਬਿਆਨ ਸਿ਼ਵ ਸੈਨਾ ਦੇ ਬਾਗੀ ਵਿਧਾਇਕ ਵਾਪਸ ਆਉਣ ਤਾਂ ਗਠਜੋੜ ਤੋੜਨ ਨੂੰ ਤਿਆਰ ਹਾਂ ਸੰਗਰੂਰ ਲੋਕ ਸਭਾ ਉੱਪ ਚੋਣ : ਚੋਣ ਕਮਿਸ਼ਨ ਨੇ ਪੰਜਾਬ ਦੇ ਚੀਫ ਸੈਕਟਰੀ ਤੇ ਸੰਗਰੂਰ ਦੇ ਡੀ ਸੀ ਤੋਂ ਸਪੱਸ਼ਟੀ ਕਰਨ ਮੰਗਿਆ ਊਧਵ ਠਾਕਰੇ ਸਰਕਾਰ ਦਾ ਸੰਕਟ: ਏਕਨਾਥ ਸਿ਼ੰਦੇ ਵੱਲੋਂ 40 ਵਿਧਾਇਕ ਨਾਲ ਹੋਣ ਦਾ ਦਾਅਵਾ