Welcome to Canadian Punjabi Post
Follow us on

26

June 2022
ਬ੍ਰੈਕਿੰਗ ਖ਼ਬਰਾਂ :
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਵਾਰ ਦਾ ਸੁਖਵਿਲਾਸ ਰਿਜ਼ੋਰਟ ਵੀ ਨਿਸ਼ਾਨੇ ਉੱਤੇ ਰੱਖਿਆਅਫਗਾਨਿਸਤਾਨ ਵਿੱਚ 6.1 ਸਕੇਲ ਦੀ ਤੀਬਰਤਾ ਦਾ ਭੂਚਾਲ, ਮੌਤਾਂ ਦੀ ਗਿਣਤੀ 1000 ਨੂੰ ਟੱਪੀਦੋ ਖੇਤੀਬਾੜੀ ਅਫਸਰਾਂ ਨੇ 2 ਕਰੋੜ 55 ਲੱਖ ਦੀ ਕਣਕ ਮੰਡੀ ਵਿੱਚ ਵੇਚ ਦਿੱਤੀਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂਊਧਵ ਠਾਕਰੇ ਸਰਕਾਰ ਦਾ ਸੰਕਟ: ਏਕਨਾਥ ਸਿ਼ੰਦੇ ਵੱਲੋਂ 40 ਵਿਧਾਇਕ ਨਾਲ ਹੋਣ ਦਾ ਦਾਅਵਾਮੱਧ ਪ੍ਰਦੇਸ਼ ਦੀ ਸਿ਼ਵਰਾਜ ਸਰਕਾਰ ਵੱਲੋਂ 200 ਨਰਸਿੰਗ ਕਾਲਜਾਂ ਦੀ ਮਾਨਤਾ ਰੱਦਭਾਰਤੀ ਮੂਲ ਦੀ ਡਾ. ਆਰਤੀ ਪ੍ਰਭਾਕਰ ਅਮਰੀਕਾ ਦੇ ਰਾਸ਼ਟਰਪਤੀ ਦੀ ਪ੍ਰਮੁੱਖ ਵਿਗਿਆਨ ਸਲਾਹਕਾਰ ਬਣੀਰਾਸ਼ਟਰਪਤੀ ਲਈ ਭਾਜਪਾ ਗੱਠਜੋੜ ਵੱਲੋਂ ਦ੍ਰੋਪਦੀ ਮੁਰਮੁਰ ਉਮੀਦਵਾਰ ਹੋਵੇਗੀ
ਪੰਜਾਬ

ਬੰਦੀ ਸਿੱਖਾਂ ਲਈ 11 ਮੈਂਬਰੀ ਕਮੇਟੀ ਵਿੱਚ ਸੁਖਬੀਰ ਬਾਦਲ ਤੇ ਹਿੱਤ ਨੂੰ ਪਾਉਣ ਦਾ ਵਿਰੋਧ ਹੋਰ ਵਧਿਆ

May 22, 2022 11:51 PM

ਚੰਡੀਗੜ੍ਹ, 22 ਮਈ, (ਪੋਸਟ ਬਿਊਰੋ)- ਬੰਦੀ ਸਿੱਖਾਂ ਦੀਆਂ ਰਿਹਾਈਆਂ ਕਰਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਬਣਾਈ ਗਈ ਗਿਆਰਾਂ ਮੈਂਬਰੀ ਕਮੇਟੀ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਅਵਤਾਰ ਸਿੰਘ ਹਿੱਤ ਨੂੰ ਸ਼ਾਮਲ ਕੀਤੇ ਜਾਣ ਦਾ ਵਿਰੋਧ ਦਿਨੋ-ਦਿਨ ਤਿੱਖਾ ਹੁੰਦਾ ਜਾ ਰਿਹਾ ਹੇ।
ਦਿੱਲੀਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸੈਕਟਰੀ ਜਗਦੀਪ ਸਿੰਘ ਕਾਹਲੋਂ ਨੇਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਕੇਸ ਵਿੱਚ ਬਣਾਈ ਗਈ 11 ਮੈਂਬਰੀ ਕਮੇਟੀ ਵਿੱਚ ਦੋ ਖਾਸ ਸਿਆਸੀ ਆਗੂਆਂ ਨੂੰ ਸ਼ਾਮਲ ਕਰਨ ਦਾ ਸਿੱਧਾ ਵਿਰੋਧ ਕੀਤਾ ਅਤੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਨ੍ਹਾਂ ਦੀ ਪਾਰਟੀ ਦੇ ਦਿੱਲੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਕਿਸੇ ਕੀਮਤ ਉੱਤੇਇਸ ਕਮੇਟੀ ਦੇ ਮੈਂਬਰ ਨਹੀਂ ਲਿਆ ਜਾਣਾ ਚਾਹੀਦਾ ਤੇ ਕਮੇਟੀ ਵਿੱਚ ਸਿਰਫ ਕੌਮ ਦੇ ਧਾਰਮਿਕ ਆਗੂ ਹੀ ਸ਼ਾਮਲ ਕਰਨੇ ਚਾਹੀਦੇ ਹਨ।ਅੱਜ ਇਥੇ ਪ੍ਰੈੱਸ ਕਾਨਫਰੰਸ ਵਿੱਚਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸੈਕਟਰੀ ਜਗਦੀਪ ਸਿੰਘ ਕਾਹਲੋਂ ਦੇ ਨਾਲ ਹੋਰ ਅਹੁਦੇਦਾਰਾਂ ਨੇ ਵੀ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਹਮੇਸ਼ਾ ਸ੍ਰੀ ਅਕਾਲ ਤਖਤ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇਕੇਸ ਵਿੱਚ ਵੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮ ਹੀ ਮੰਨੇ ਹਨ, ਪਰ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 9 ਮੈਂਬਰੀ ਕਮੇਟੀ ਬਣਾਉਣ ਵੇਲੇ ਹੈਰਾਨੀਜਨਕ ਢੰਗ ਨਾਲ 2 ਹੋਰ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਐਲਾਨ ਕਰ ਦਿੱਤਾ।ਉਨ੍ਹਾਂ ਕਿਹਾ ਕਿ 19 ਮਈ ਨੂੰ ਕਮੇਟੀ ਦੀ ਪਹਿਲੀ ਮੀਟਿੰਗ ਵੇਲੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਮੇਟੀ ਵਿਚ ਸਿਆਸੀ ਆਗੂਪਾਉਣ ਦਾ ਵਿਰੋਧ ਕੀਤਾ ਤਾਂ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਸਵਾਲ ਕੀਤਾ ਕਿ ਕਿਹੜਾ ਸਿਆਸੀ ਆਗੂ ਹੈ ਤਾਂ ਜਥੇਦਾਰ ਦਾਦੂਵਾਲ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਲਿਆ ਸੀ, ਪਰ ਉਸ ਮੌਕੇ ਨਾ ਸਿਰਫ ਪਰਮਜੀਤ ਸਿੰਘ ਸਰਨਾ, ਸਗੋਂ ਮਨਜੀਤ ਸਿੰਘ ਜੀ ਕੇ ਆਦਿ ਵੀ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਆ ਗਏ। ਉਨ੍ਹਾਂ ਕਿਹਾ ਕਿ ਅਸੀਂ ਸਿੰਘ ਸਾਹਿਬ ਦੇ ਹੁਕਮ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਕਮੇਟੀ ਨੂੰ ਸਹਿਯੋਗ ਦੇਣ ਦੀ ਗੱਲ ਕਹੀ ਤੇ ਸਾਡੀ ਜ਼ਿੰਮੇਵਾਰੀਹੈ ਕਿ ਅਕਾਲ ਤਖਤ ਨੇ ਜ਼ਿੰਮੇਵਾਰੀ ਲਾਈ ਹੈ ਤਾਂ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰੀਏ, ਪਰ ਮੰਦੇ ਭਾਗਾਂ ਨੂੰ ਜਾਪਦਾ ਹੈ ਕਿ ਇਹ ਬੰਦੀ ਸਿੰਘਾਂ ਦੀ ਰਿਹਾਈ ਲਈ ਨਾ ਹੋ ਕੇ ਇਕ ਸਿਆਸੀ ਪਾਰਟੀ ਦੇ ਬਚਾਅ ਲਈ ਕੀਤੀ ਜਾ ਰਹੀ ਕੋਸਿ਼ਸ਼ ਹੈ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਦੋਵਾਂ ਆਗੂਆਂ ਨੇ ਕਿਹਾ ਕਿ ਇਸ ਤੋਂ ਵੱਧ ਹੈਰਾਨੀ ਦੀ ਗੱਲ ਇਹ ਹੈ ਕਿ 19 ਮਈ ਨੂੰ ਜਦੋਂ ਪਹਿਲੀ ਮੀਟਿੰਗ ਹੋਈ ਤਾਂ ਫੈਸਲਾ ਹੋਇਆ ਕਿ ਕਮੇਟੀ ਮੀਟਿੰਗ ਬਾਰੇ ਕੋਈ ਮੀਡੀਆਨਾਲ ਗੱਲ ਨਹੀਂ ਕਰੇਗਾ, ਪਰ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਇਸ ਦੀ ਸਿਰਫ ਉਲੰਘਣਾ ਨਹੀਂ ਕੀਤੀ,ਸਗੋਂ ਕਮੇਟੀ ਵਿੱਚ ਹੋਈ ਗੱਲਬਾਤ ਦੇ ਤੱਥ ਤੋੜ ਮਰੋੜ ਕੇ ਮੀਡੀਆ ਨੂੰ ਦੱਸੇ। ਉਨ੍ਹਾਂ ਦੱਸਿਆ ਕਿ ਜਦੋਂ 19 ਮਈ ਨੂੰ ਪਹਿਲੀ ਮੀਟਿੰਗ ਵਿੱਚ ਦਿੱਲੀ ਕਮੇਟੀ ਨੇ ਦੋ ਮੈਂਬਰਾਂ ਨੂੰ ਲੈਣਦਾ ਇਤਰਾਜ਼ ਕੀਤਾ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤੁਹਾਡੇ ਇਤਰਾਜ਼ ਨੋਟ ਕਰ ਲਏ ਹਨ, ਪਰ ਇਸ ਬਾਰੇ ਕਾਰਵਾਈ ਨਹੀਂ ਕੀਤੀ।ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਇਹ ਮੈਂਬਰ ਸ਼ਾਮਲ ਕਰਨ ਬਾਰੇ ਉਨ੍ਹਾਂ ਦੀ ਚਿੱਠੀ ਨੂੰ ਆਧਾਰ ਬਣਾ ਕੇ ਮਤਾ ਪਾਸ ਕੀਤਾ ਜਾਵੇ, ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਹੁੰਗਾਰਾ ਨਹੀਂ ਦਿੱਤਾ।ਉਨ੍ਹਾ ਕਿਹਾ ਕਿ ਅਸੀਂ ਪੁੱਛਦੇ ਹਾਂ ਕਿ ਜਿਹੜੇ ਬਾਦਲ ਬਰਗਾੜੀ ਤੇ ਬਹਿਬਲ ਕਲਾਂ ਦੇ ਦੋਸ਼ੀ ਹੋਣ ਅਤੇ ਸਰਨਾ ਭਰਾ ਅਤੇ ਮਨਜੀਤ ਸਿੰਘ ਜੀ ਕੇ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਖਿਲਾਫ ਬੋਲਦੇ ਰਹੇ ਹੋਣ, ਕੀ ਬਾਦਲ ਅੱਜ ਬਰੀ ਹੋ ਗਏ ਹਨ? ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਗਾਇਬ ਹੋਣ ਬਾਰੇ ਅੱਜਤੱਕ ਕੋਈ ਪ੍ਰਤੱਖ ਬਿਆਨ ਨਹੀਂ ਆਇਆ।ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਪੁਲਸ ਅਫਸਰਾਂ ਉੱਤੇਸਿੱਖਾਂ ਖਿਲਾਫ ਚੱਲਣਦੇ ਦੋਸ਼ ਸਨ, ਉਨ੍ਹਾ ਸੁਮੇਧ ਸੈਣੀ ਵਰਗੇ ਅਫਸਰਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਵਜੋਂ ਡੀ ਜੀ ਪੀ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਬਾਪੂ ਸੂਰਤ ਸਿੰਘ ਤੇ ਗੁਰਬਖਸ਼ ਸਿੰਘ ਆਦਿ ਨੇ ਬੰਦੀ ਸਿੰਘਾਂ ਦੀ ਗੱਲ ਕੀਤੀ ਤਾਂ ਉਸ ਨੂੰ ਜੇਲ੍ਹ ਵਿਚ ਸੁੱਟ ਦਿੱਤਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੀ ਜਥੇਦਾਰ ਸ੍ਰੀ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਬੇਨਤੀ ਹੈ ਕਿ ਸਿਆਸੀ ਬੰਦੇ ਕਮੇਟੀਤੋਂ ਕੱਢੇ ਜਾਣ, ਪਰ ਜੇ ਉਨ੍ਹਾਂ ਗੱਲ ਨਾ ਸੁਣੀ ਤਾਂ ਫਿਰ ਇਸ ਮਾਮਲੇ ਵਿਚ ਦਿੱਲੀ ਕਮੇਟੀ ਰੋਸ ਜ਼ਾਹਿਰ ਕਰੇਗੀ।

Have something to say? Post your comment
ਹੋਰ ਪੰਜਾਬ ਖ਼ਬਰਾਂ
ਦਿਨਕਰ ਗੁਪਤਾ ਕੇਂਦਰੀ ਏਜੰਸੀ ਐਨ ਆਈ ਏ ਦੇ ਮੁਖੀ ਬਣੇ ਭਗਵੰਤ ਮਾਨ ਦੇ ਆਪਣੇ ਪਿੰਡ ਸਿਰਫ ਆਪ ਦਾ ਪੋਲਿੰਗ ਬੂਥ ਲੱਗਿਆ 88 ਫੀਸਦੀ ਕਿਸਾਨਾਂ ਨੇ ਖੁਦਕੁਸ਼ੀ ਕਰਜ਼ਿਆਂ ਦੇ ਕਾਰਨ ਕੀਤੀ ਸਾਬਕਾ ਮੰਤਰੀ ਰਾਜਾ ਵੜਿੰਗ ਨਿਸ਼ਾਨੇ ਉਤੇ ਜੈਪੁਰ ਦੀ ਕੰਪਨੀ ਤੋਂ ਉਤਰ ਪ੍ਰਦੇਸ਼ ਦੇ ਮੁਕਾਬਲੇ ਪਨਬਸ ਦੀਆਂ ਬੱਸਾਂ ਉੱਤੇ ਮਹਿੰਗੀਆਂ ਬਾਡੀਆਂ ਲਵਾਈਆਂ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼, ਪੰਜਾਬ ਦੀ ਖ਼ੁਦਮੁਖ਼ਤਾਰੀ ਦੀ ਗੱਲ ਕਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਵਾਰ ਦਾ ਸੁਖਵਿਲਾਸ ਰਿਜ਼ੋਰਟ ਵੀ ਨਿਸ਼ਾਨੇ ਉੱਤੇ ਰੱਖਿਆ ਦੋ ਖੇਤੀਬਾੜੀ ਅਫਸਰਾਂ ਨੇ 2 ਕਰੋੜ 55 ਲੱਖ ਦੀ ਕਣਕ ਮੰਡੀ ਵਿੱਚ ਵੇਚ ਦਿੱਤੀ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂ ਰੇਲ ਇੰਜਣ ਦੇ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਫੜੇ ਗਏ ਆਈ ਏ ਐਸ ਅਫਸਰ ਸੰਜੇ ਪੋਪਲੀ ਅਤੇ ਸਾਥੀ ਦਾ ਚਾਰ ਦਿਨਾ ਪੁਲਸ ਰਿਮਾਂਡ