Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਪਿਸ਼ਾਵਰ ਵਿੱਚ 9 ਸਾਲਾਂ ਅੰਦਰ 12 ਸਿੱਖਾਂ ਦੀ ਹੱਤਿਆ

May 23, 2022 04:17 PM

ਲਾਹੌਰ, 23 ਮਈ (ਪੋਸਟ ਬਿਊਰੋ)- ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਵਿੱਚ 9 ਸਾਲਾਂ ਵਿੱਚ 12 ਸਿੱਖਾਂ ਦੇ ਕਤਲ ਹੋਏ ਹਨ, ਜਦਕਿ ਕਿਸੇ ਵੀ ਪੀੜਤ ਪਰਵਾਰ ਨੂੰ ਇਨਸਾਫ਼ ਨਹੀਂ ਮਿਲਿਆ।
ਖ਼ੈਬਰ ਪਖਤੂਨਖਵਾ ਤੋਂ ਮੈਂਬਰ ਕੌਮੀ ਅਸੈਂਬਲੀ (ਐਮ ਐਨ ਏ) ਖ਼ੈਲ ਦਾਸ ਕੋਹਿਸਤਾਨੀ ਨੇ ਕਿਹਾ ਕਿ ਪਿਛਲੇ ਦਿਨੀਂ ਪਿਸ਼ਾਵਰ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਦੋ ਸਿੱਖ ਕਾਰੋਬਾਰੀਆਂ ਰਣਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਅਤੇ ਕੁਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਗ਼੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਸੂਬਾਈ ਮੁੱਖ ਮੰਤਰੀ ਤੋਂ ਸਿੱਖਾਂ ਦੀ ਸੁਰੱਖਿਆ ਅਤੇ ਉਨ੍ਹਾਂ ਉੱਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਅਮਨ ਪਸੰਦ ਸਿੱਖ ਭਾਈਚਾਰੇ ਦੇ ਕਤਲਾਂ ਨਾਲ ਕੌਮਾਂਤਰੀ ਪੱਧਰ ਉੱਤੇ ਪਾਕਿਸਤਾਨ ਦੀ ਬਦਨਾਮੀ ਹੋਈ ਹੈ। ਉਨ੍ਹਾਂ ਇਸ ਨੂੰ ਆਪਸੀ ਸਦਭਾਵਨਾ ਭੰਗ ਕਰਨ ਦੀ ਸਾਜਿਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਹਕੀਮ ਸਤਨਾਮ ਸਿੰਘ, ਸਿੱਖ ਆਗੂ ਚਰਨਜੀਤ ਸਿੰਘ, ਪੱਤਰਕਾਰ ਹਰਮੀਤ ਸਿੰਘ ਦੇ ਭਰਾ ਰਵਿੰਦਰ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਐਮ ਪੀ ਏ ਡਾ. ਸੂਰਨ ਸਿੰਘ, ਜਗਮੋਹਨ ਸਿੰਘ, ਅਮਰਜੀਤ ਸਿੰਘ, ਮਹਿੰਦਰ ਸਿੰਘ ਅਤੇ ਜਸਪਾਲ ਸਿੰਘ ਸਮੇਤ 12 ਸਿੱਖਾਂ ਦੇ ਕਤਲ ਹੋ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਕੁੱਲ ਲੱਗਭਗ 9000 ਸਿੱਖ ਆਬਾਦੀ ਵਿੱਚੋਂ ਵਧੇਰੇ ਪਿਸ਼ਾਵਰ ਦੇ ਮੁਹੱਲਾ ਜੋਗਨ ਸ਼ਾਹ ਵਿੱਚ ਰਹਿੰਦੇ ਹਨ। ਪਿਸ਼ਾਵਰੀ ਸਿੱਖਾਂ ਨੇ ਦੱਸਿਆ ਕਿ ਸੂਬੇ ਵਿੱਚ ਹੋਏ ਹਮਲਿਆਂ ਦੇ ਕਾਰਨ ਪਿਸ਼ਾਵਰ ਵਿੱਚ ਰਹਿੰਦੇ 650-700 ਸਿੱਖ ਪਰਵਾਰਾਂ ਵਿੱਚੋਂ 400-500 ਦੇ ਲੱਗਭਗ ਹਿਜਰਤ ਕਰ ਕੇ ਲਾਹੌਰ, ਸ੍ਰੀ ਪੰਜਾ ਸਾਹਿਬ, ਸ੍ਰੀ ਨਨਕਾਣਾ ਸਾਹਿਬ ਜਾਂ ਬਾਹਰਲੇ ਮੁਲਕਾਂ ਵਿੱਚ ਆਬਾਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖ਼ੌਫ਼ ਦੇ ਮਾਹੌਲ ਵਿੱਚ ਰਹਿ ਕੇ ਉਹ ਆਪਣੇ ਕਾਰੋਬਾਰ ਨਹੀਂ ਚਲਾ ਸਕਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ