Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਤਾਲਿਬਾਨ ਵੱਲੋਂ ਮਹਿਲਾ ਐਂਕਰਾਂ ਨੂੰ ਮੂੰਹ ਢੱਕ ਕੇ ਖਬਰਾਂ ਪੜ੍ਹਨ ਲਈ ਹੁਕਮ ਜਾਰੀ

May 23, 2022 04:19 PM

ਇਸਲਾਮਾਬਾਦ, 23 ਮਈ (ਪੋਸਟ ਬਿਊਰੋ)- ਅਫਗਾਨਿਸਤਾਨ ਦੇ ਤਾਲਿਬਾਨ ਸ਼ਾਸਕਾਂ ਨੇ ਦੇਸ਼ ਦੀਆਂ ਸਾਰੀਆਂ ਮਹਿਲਾ ਟੀ ਵੀ ਨਿਊਜ਼ ਐਂਕਰਾਂ ਨੂੰ ਖਬਰਾਂ ਪੜ੍ਹਨ ਵੇਲੇ ਆਪਣਾ ਚਿਹਰਾ ਢੱਕ ਕੇ ਰੱਖਣ ਲਈ ਕਿਹਾ ਹੈ।
ਇੱਕ ਪਾਸੇ ਜਿੱਥੇ ਕੱਟੜਪੰਥੀ ਤਾਲਿਬਾਨ ਦੇ ਇਸ ਕਦਮ ਦੀ ਮਨੁੱਖੀ ਅਧਿਕਾਰ ਵਰਕਰਾਂ ਨੇ ਆਲੋਚਨਾ ਕੀਤੀ ਹੈ, ਉਥੇ ਦੂਜੇ ਪਾਸੇ ਦੁਨੀਆ ਭਰ ਵਿੱਚ ਇਸ ਦਾ ਮਜ਼ਾਕ ਬਣਿਆ ਹੈ।ਵੀਰਵਾਰ ਨੂੰ ਹੁਕਮ ਦਾ ਐਲਾਨ ਹੋਣ ਤੋਂ ਬਾਅਦ ਕੁਝ ਨਿਊਜ਼ ਚੈਨਲਾਂ ਨੇ ਇਸ ਉੱਤੇ ਅਮਲ ਕੀਤਾ, ਪਰ ਅਗਲੇ ਦਿਨਬਹੁਤੀਆਂ ਮਹਿਲਾ ਐਂਕਰ ਚਿਹਰਾ ਢੱਕ ਕੇ ਆਈਆਂ। ਤਾਲਿਬਾਨ ਨੇ ਧਾਰਮਿਕ ਮਾਮਲਿਆਂ ਦਾ ਮੰਤਰਾਲਾ ਹੁਕਮ ਲਾਗੂ ਕਰਨ ਵਿੱਚ ਰੁੱਝ ਗਿਆ ਹੈ। ਸੂਚਨਾ ਤੇ ਸਭਿਆਚਾਰਕ ਮੰਤਰਾਲੇ ਨੇ ਕਿਹਾ ਹੈ ਕਿ ਇਸ ਹੁਕਮ ਉੱਤੇ ਕੋਈ ਸਮਝੌਤਾ ਨਹੀਂ ਹੋਵੇਗਾ।
ਟੋਲੋ ਨਿਊਜ਼ ਵਿੱਚ ਕੰਮ ਕਰਦੀ ਨਿਊਜ਼ ਐਂਕਰ ਸੋਨੀਆ ਨਾਜ਼ੀ ਨੇ ਕਿਹਾ ਕਿ ਸਾਨੂੰ ਚਿਹਰਾ ਢਕਣ ਲਈ ਮਜਬੂਰ ਕੀਤਾ ਗਿਆ ਹੈ, ਜਿਸ ਨਾਲ ਆਪਣਾ ਪ੍ਰੋਗਰਾਮ ਪੇਸ਼ ਕਰਦੇ ਸਮੇਂ ਸਾਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਪਹਿਲਾਂ 1996-2001 ਦੌਰਾਨ ਸੱਤਾ ਵਿੱਚ ਹੁੰਦੇ ਹੋਏ ਤਾਲਿਬਾਨ ਨੇ ਔਰਤਾਂ ਉੱਤੇ ਕਈ ਪਾਬੰਦੀਆਂ ਲਾਈਆਂ ਸਨ। ਉਨ੍ਹਾਂ ਨੂੰ ਬੁਰਕਾ ਪਾਉਣ ਲਈ ਮਜਬੂਰ ਕੀਤਾ ਤੇ ਉਨ੍ਹਾਂ ਨੂੰ ਸਿੱਖਿਆ, ਜਨਤਕ ਜੀਵਨ ਤੋਂ ਦੂਰ ਕਰ ਦਿੱਤਾ ਸੀ। ਇਸ ਵਾਰ ਵੀ ਅਫਗਾਨਿਸਤਾਨ ਵਿੱਚ ਮਹਿਲਾਵਾਂ ਉੱਤੇ ਇੱਕ ਤੋਂ ਬਾਅਦ ਇੱਕ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਸਿੱਖਿਆ ਤੋਂ ਵੱਖ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ