Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਮਾੜੇ ਬੀਜ ਕਾਰਨ ਗੋਭੀ ਨੂੰ ਫੁੱਲ ਨਾ ਪੈਣ ਕਰ ਕੇ ਕਿਸਾਨ ਗੋਭੀ ਵਾਲੀ ਫਸਲ ਵਾਹੁਣ ਲੱਗ ਪਏ

May 23, 2022 04:22 PM

ਡੇਰਾ ਬਾਬਾ ਨਾਨਕ, 23 ਮਈ (ਪੋਸਟ ਬਿਊਰੋ)- ਗੋਭੀ ਦੀ ਬਿਜਾਈ ਕਰਨ ਵਿੱਚ ਪੰਜਾਬ, ਜੰਮੂ ਅਤੇ ਹਿਮਾਚਲ ਵਿੱਚ ਡੇਰਾ ਬਾਬਾ ਨਾਨਕ ਮਸ਼ਹੂਰ ਹੈ, ਜਿੱਥੇ ਸਾਲ ਭਰ ਲਗਾਤਾਰ ਗੋਭੀ ਦੀ ਖੇਤੀ ਕਰ ਕੇ ਗੁਆਂਢੀ ਰਾਜਾਂ ਨੂੰ ਸਪਲਾਈ ਕੀਤੀ ਜਾਂਦੀ ਹੈ, ਪਰ ਇਸ ਵਾਰ ਦਰਜਨਾਂ ਕਿਸਾਨਾਂ ਦੀ ਕਰੀਬ ਸੱਠ ਕਿੱਲੇ ਗੋਭੀ ਨੂੰ ਫੁੱਲ ਨਾ ਪੈਣ ਕਾਰਨ ਕਿਸਾਨ ਗੋਭੀ ਨੂੰ ਖੇਤਾਂ ਵਿੱਚ ਵਾਹ ਰਹੇ ਹਨ ਅਤੇ ਉਨ੍ਹਾ ਦਾ ਇਸ ਵਾਰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਗੋਭੀ ਵਾਲੇ ਕਿਸਾਨ ਗੁਰਨਾਮ ਸਿੰਘ ਪੱਖੋਕੇ ਟਾਹਲੀ ਸਾਹਿਬ, ਤਰਲੋਕ ਸਿੰਘ ਡੇਰਾ ਬਾਬਾ ਨਾਨਕ ਅਤੇ ਹੋਰ ਲੋਕ ਆਪਣੇ ਪਿੰਡਾਂ ਵਿੱਚ ਸਾਰਾ ਸਾਲ ਲਗਾਤਾਰ ਵੱਖ-ਵੱਖ ਮੌਸਮਾਂ ਵਿੱਚ ਆਪਣੇ ਖੇਤਾਂ ਵਿੱਚ ਗੋਭੀ ਬੀਜਦੇ ਹਨ। ਇਸ ਵਾਰ ਗੋਭੀ ਵਾਲੇ ਕਿਸਾਨਾਂ ਨੇ ਜਨਵਰੀ ਦੇ ਆਖਰੀ ਹਫਤੇ ਅਤੇ ਫਰਵਰੀ ਦੇ ਪਹਿਲੇ ਹਫਤੇਗਰਮੀ ਦੇ ਮੌਸਮ ਵਾਲੀ ਗੋਭੀ ਦੀ ਬਿਜਾਈ ਕੀਤੀ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਸੱਤਰ ਹਜ਼ਾਰ ਰੁਪਏ ਪ੍ਰਤੀ ਕਿਲੋ ਗੋਭੀ ਦਾ ਬੀਜ ਖਰੀਦਿਆ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਦਾ ਬੀਜ ਘਟੀਆ ਹੋਣ ਕਾਰਨ ਉਕਤ ਪਿੰਡਾਂ ਦੇ ਵੱਖ-ਵੱਖ ਕਿਸਾਨਾਂ ਦੀ ਕਰੀਬ ਸੱਠ ਕਿੱਲੇ ਗੋਭੀ ਨੂੰ ਫੁੱਲ ਨਹੀਂ ਪਏ। ਗੁਰਨਾਮ ਸਿੰਘ ਅਤੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਪਿਛਲੇ ਸਾਲ ਮਈ ਵਿੱਚ ਗੋਭੀ ਦੀ ਕਟਾਈ ਵੱਡੇ ਪੱਧਰ ਉੱਤੇ ਹੋਣ ਕਾਰਨ ਇਸ ਦੀ ਸਪਲਾਈ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਦੇ ਨਾਲ ਜੰਮੂ ਤੇ ਹਿਮਾਚਲ ਦੀਆਂ ਮੰਡੀਆਂ ਵਿੱਚ ਵੀ ਕੀਤੀ ਸੀ, ਪਰ ਇਸ ਵਾਰ ਪ੍ਰਤੀ ਏਕੜ ਗੋਭੀ ਤੇ ਪੰਜਾਹ ਹਜ਼ਾਰ ਰੁਪਏ ਖਰਚ ਆਉਣ ਦੇ ਬਾਵਜੂਦ ਫੁੱਲ ਨਹੀਂ ਪਏ। ਉਨ੍ਹਾ ਦੱਸਿਆ ਕਿ ਇਸ ਵਾਰ ਗੋਭੀ ਦਾ ਰੇਟ ਚੰਗਾ ਹੋਣ ਕਾਰਨ ਉਨ੍ਹਾਂ ਨੂੰ ਪ੍ਰਤੀ ਏਕੜ ਦੋ ਤੋਂ ਢਾਈ ਲੱਖ ਰੁਪਏ ਦੀ ਗੋਭੀ ਵਿਕਣ ਦੀ ਆਸ ਸੀ, ਪਰ ਘਟੀਆ ਬੀਜ ਹੋਣ ਕਾਰਨ ਉਨ੍ਹਾਂ ਦੀ ਫਸਲ ਨੂੰ ਫੁੱਲ ਨਾ ਪੈਣ ਕਾਰਨ ਉਹ ਮਜਬੂਰਨ ਖੇਤਾਂ ਵਿੱਚ ਗੋਭੀ ਵਾਹੁਣ ਲੱਗ ਪਏ ਹਨ ਅਤੇ ਬਹੁਤ ਨੁਕਸਾਨ ਹੋਇਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ