Welcome to Canadian Punjabi Post
Follow us on

02

July 2025
 
ਪੰਜਾਬ

ਸ਼੍ਰੋਮਣੀ ਕਮੇਟੀ ਦੀ ਮੁਲਾਜ਼ਮ ਔਰਤ ਦਾ ਕਤਲ, ਪੁੱਤਰ ਗੰਭੀਰ ਜ਼ਖ਼ਮੀ

May 23, 2022 04:24 PM

ਪਟਿਆਲਾ, 23 ਮਈ (ਪੋਸਟ ਬਿਊਰੋ)- ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਰਿਹਾਇਸ਼ੀ ਕੁਆਰਟਰ ਵਿੱਚ ਰਹਿੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਲਾਜ਼ਮ ਔਰਤ ਅਤੇ ਉਸ ਦੇ ਲੜਕੇ ਉੱਤੇ ਇੱਕ ਵਿਅਕਤੀ ਵੱਲੋਂ ਕਿਰਪਾਨ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਸਤਵਿੰਦਰ ਕੌਰ ਦੀ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਉਸਦੇ ਲੜਕੇ ਮਨਪ੍ਰੀਤ ਦੀ ਨਾਜ਼ੁਕ ਹਾਲਤ ਕਾਰਨ ਡਾਕਟਰਾਂ ਨੇ ਉਸ ਨੂੰ ਚੰਡੀਗ਼ੜ੍ਹ ਵਿਖੇ ਪੀ ਜੀ ਆਈ ਵਿੱਚ ਰੈਫ਼ਰ ਕਰ ਦਿੱਤਾ ਹੈ।
ਪਟਿਆਲਾ ਸਿਟੀ-2 ਦੇ ਡੀ ਐਸ ਪੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਦੋਸ਼ੀ ਹਰਪ੍ਰੀਤ ਸਿੰਘ ਉਰਫ਼ ਬੌਬੀ ਵਾਸੀ ਪਟਿਆਲਾ ਨਾਲਸਤਵਿੰਦਰ ਕੌਰ ਦੇ ਸੰਬੰਧ ਸਨ, ਪ੍ਰੰਤੂ ਬੌਬੀ ਵੱਲੋਂ ਵਿਆਹ ਤੋਂ ਟਾਲਮਟੋਲ ਕਾਰਨਸਤਵਿੰਦਰ ਕੌਰ ਨੇ ਉਸ ਨਾਲੋਂ ਨਾਤਾ ਤੋੜ ਲਿਆ ਸੀ, ਜਿਸ ਤੋਂ ਤੈਸ਼ ਵਿੱਚ ਆਏ ਬੌਬੀ ਨੇ ਕੱਲ੍ਹ ਰਾਤ ਸਤਵਿੰਦਰ ਕੌਰ ਦੇ ਘਰ ਵਿੱਚ ਦਾਖ਼ਲ ਹੋ ਕੇ ਕਿਰਪਾਨ ਨਾਲ ਕਈ ਵਾਰ ਕਰਕੇ ਸਤਵਿੰਦਰ ਕੌਰ ਤੇ ਮਨਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਕੀਤਾ ਤੇ ਫ਼ਰਾਰ ਹੋ ਗਿਆ, ਜਿਸ ਨੂੰ ਅਨਾਜ ਮੰਡੀ ਦੀ ਪੁਲਸ ਨੇ ਗ਼੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ