Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸੁਪਰੀੰਮ ਕੋਰਟ ਨੇ ਕਿਹਾ: ਘੋਟਾਲਿਆਂ ਦੇ ਮਾਮਲਿਆਂ ਵਿੱਚ ਵੱਖ-ਵੱਖ ਕੇਸ ਲੋਕ ਹਿੱਤ `ਚ ਨਹੀਂ

May 23, 2022 04:25 PM

ਨਵੀਂ ਦਿੱਲੀ, 23 ਮਈ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਇੱਕ ਅਹਿਮ ਫੈਸਲਾ ਦਿੰਦੇ ਹੋਏ ਕਿਹਾ ਹੈ ਕਿ ਘੋਟਾਲੇ ਦੇ ਕੇਸਾਂ ਵਿੱਚ ਦਰਜ ਵੱਖ-ਵੱਖ ਸਿ਼ਕਾਇਤਾਂ ਉੱਤੇ ਵੱਖ-ਵੱਖ ਕਾਰਵਾਈ ਜਨਤਾ ਦੇ ਹਿੱਤ ਵਿੱਚ ਨਹੀਂ। ਇਸ ਦੇ ਨਾਲ ਹੀ ਅਦਾਲਤ ਨੇ ਆਪਣੇ ਵਿਸ਼ੇਸ਼ ਅਧਿਕਾਰ ਦੀ ਵਰਤੋਂ ਕਰਦੇ ਹੋਏ ਕਰੋੜਾਂ ਰੁਪਏ ਦੇ ਬਾਈਕ ਬੋਟ ਤੇ ਗ੍ਰਾਂਡ ਵੈਨਿਸ ਸ਼ਾਪਿੰਗ ਮਾਲ ਘੋਟਾਲੇ ਵਿੱਚ ਦਰਜ ਵੱਖ-ਵੱਖ ਸਿ਼ਕਾਇਤਾਂ ਨੂੰ ਇੱਕੋ ਮੁੱਖ ਸਿ਼ਕਾਇਤ ਵਿੱਚ ਬਦਲ ਦਿੱਤਾ ਹੈ। ਇਸ ਦੇ ਨਤੀਜੇ ਵਜੋਂ ਇਨ੍ਹਾਂ ਕੇਸਾਂ ਦੀ ਸੁਣਵਾਈ ਵੀ ਗ੍ਰੇਟਰ ਨੋਇਡਾ ਦੀ ਇੱਕੋ ਅਦਾਲਤ ਵਿੱਚ ਹੋਵੇਗੀ।
ਮਿਲੀ ਜਾਣਕਾਰੀ ਮੁਤਾਬਕ 15000 ਕਰੋੜ ਰੁਪਏ ਦੇ ਬਾਈਕ ਬੋਟ ਘੋਟਾਲੇ ਬਾਰੇ ਵੱਖ-ਵੱਖ ਲੋਕਾਂ ਉੱਤੇ ਉਤਰ ਪ੍ਰਦੇਸ਼ ਅਤੇ ਦਿੱਲੀ ਵਿੱਚ 118 ਸਿ਼ਕਾਇਤਾਂ ਦਰਜ ਕਰਾਈਆਂ ਗਈਆਂ, ਜਦ ਕਿ ਗ੍ਰਾਂਡ ਵੈਨਿਸ ਸ਼ਾਪਿੰਗ ਮਾਲ ਕੇਸ ਵਿੱਚ ਵੱਖ-ਵੱਖ ਲੋਕਾਂ ਖਿਲਾਫ 46 ਸਿ਼ਕਾਇਤਾਂ ਦਰਜ ਕਰਾਈਆਂ ਗਈਆਂ ਸਨ। ਜਾਂਚ ਏਜੰਸੀ ਮੁਤਾਬਕ ਬਾਈਕ ਬੋਟ ਘੋਟਾਲੇ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਨਾਲ 15000 ਕਰੋੜ ਰੁਪਏ ਦੀ ਧੋਖਾਧੜੀ ਹੋਈ ਸੀ। ਇਨ੍ਹਾਂ ਨਾਲ ਬਾਈਕ ਟੈਕਸੀ ਵਿੱਚ ਨਿਵੇਸ਼ ਕਰਨ ਉੱਤੇ ਚੰਗਾ ਮੁਨਾਫਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸੇ ਤਰ੍ਹਾਂ ਗ੍ਰਾਂਡ ਵੈਨਿਸ ਸ਼ਾਪਿੰਗ ਮਾਲ ਵਿੱਚਵੀ ਨਿਵੇਸ਼ਕਾਂ ਨੂੰ ਚੰਗੀ ਥਾਂ ਉੱਤੇ ਪਲਾਟ ਦੇਣ ਦਾ ਲਾਲਚ ਦੇ ਕੇ ਠੱਗਿਆ ਗਿਆ ਸੀ।ਅਦਾਲਤੀ ਬੈਂਚ ਨੇ ਇਨ੍ਹਾਂ ਦੋਵਾਂ ਕੇਸਾਂ ਵਿੱਚ ਦੋਸ਼ੀਆਂ ਵੱਲੋਂ ਦਰਜ ਜ਼ਮਾਨਤ ਪਟੀਸ਼ਨਾਂ ਦੀ ਸੁਣਵਾਈ ਮੌਕੇ ਇਹ ਵਿਵਸਥਾ ਦਿੱਤੀ।
ਦੋਸ਼ੀਆਂ ਨੇ ਵੱਖ-ਵੱਖ ਥਾਵਾਂ ਉੱਤੇ ਦਰਜ ਸਿ਼ਕਾਇਤਾਂ ਨੂੰ ਇਕੱਠੇ ਕਰਨ ਅਤੇ ਇੱਕ ਹੀ ਥਾਂ ਸੁਣਵਾਈ ਕਰਨ ਦੀ ਬੇਨਤੀ ਕੀਤੀ ਸੀ।ਸੁਪਰੀਮ ਕੋਰਟ ਦੇ ਪਹਿਲੇ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਹ ਸੰਵਿਧਾਨ ਦੀ ਧਾਰਾ 142 ਹੇਠ ਆਪਣੀ ਸ਼ਕਤੀ (ਨਿਆਂ ਯਕੀਨੀ ਬਣਾਉਣ ਲਈ ਕੋਈ ਵੀ ਹੁਕਮ ਜਾਰੀ ਕਰਨ ਦਾ ਅਧਿਕਾਰ) ਦੀ ਵਰਤੋਂ ਕਰ ਕੇ ਸਾਰੀਆਂ ਸਿ਼ਕਾਇਤਾਂ ਨੂੰ ਮਿਲਾ ਕੇ ਮੁੱਖ ਸਿ਼ਕਾਇਤਵਿੱਚ ਬਦਲਣ ਦਾ ਹੁਕਮ ਦਿੰਦੀ ਹੈ। ਇਸ ਦੇ ਨਤੀਜੇ ਵਜੋਂ ਸੁਣਵਾਈ ਵੀ ਇੱਕੋ ਹੀ ਅਦਾਲਤ ਵਿੱਚ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼