Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਫਲਾਈਓਵਰ ਤੋਂ ਕਾਰ ਦੇ ਹੇਠਾਂ ਡਿੱਗਣ ਨਾਲ ਇੱਕ ਦੀ ਮੌਤ

May 23, 2022 04:25 PM

ਜਲੰਧਰ, 23 ਮਈ (ਪੋਸਟ ਬਿਊਰੋ)- ਇੱਥੇ ਹਾਈਵੇਅ ਉੱਤੇ ਰਾਮਾਮੰਡੀ ਫਲਾਈਓਵਰ ਉੱਤੇ ਇੱਕ ਤੇਜ਼ ਰਫਤਾਰ ਕਾਰ ਪੁਲ ਦੀ ਰੇਲਿੰਗ ਤੋੜਦੀ ਹੋਈ ਹੇਠਾਂ ਸਰਵਿਸ ਲੇਨ ਵਿੱਚ ਡਿੱਗਣ ਕਾਰਨ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਵਿਵੇਕ ਕੁਮਾਰ (47) ਦੀ ਮੌਤ ਹੋ ਗਈ ਅਤੇ ਬਾਕੀ ਚਾਰ ਜਣੇ ਜ਼ਖਮੀ ਹੋ ਗਏ।
ਪਤਾ ਲੱਗਾ ਹੈ ਕਿ ਵਿਵੇਕ ਕੁਮਾਰ ਪਰਵਾਰ ਸਮੇਤ ਆਪਣੇ ਘਰ ਪਰਾਗਪੁਰ ਆ ਰਿਹਾ ਸੀ। ਉਸ ਦੀ ਕਾਰ ਜਦੋਂ ਰਾਮਾਮੰਡੀ ਦੇ ਫਲਾਈਓਵਰ ਤੋਂ ਉਤਰ ਰਹੀ ਸੀ ਤਾਂ ਬੇਕਾਬੂ ਹੋ ਕੇ ਰੇਲਿੰਗ ਵਿੱਚ ਵੱਜ ਕੇ ਹੇਠਾਂ ਸਰਵਿਸ ਲੇਨ ਉੱਤੇ ਜਾ ਡਿੱਗੀ। ਇਸ ਕਾਰਨ ਵਿਵੇਕ ਦੀ ਮੌਤ ਹੋ ਗਈ ਤੇ ਉਸ ਦੀ ਪਤਨੀ, ਦੋ ਬੱਚੇ ਤੇ ਭਤੀਜੀ ਜ਼ਖਮੀ ਹੋ ਗਏ। ਹਾਦਸੇ ਦੌਰਾਨ ਕਾਰ ਦੇ ਏਅਰਬੈਗ ਖੁੱਲ੍ਹ ਗਏ, ਪਰ ਕਾਰ ਚਾਲਕ ਦੀ ਜਾਨ ਨਹੀਂ ਬਚ ਸਕੀ। ਲੋਕਾਂ ਨੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ਪਹੁੰਚਾਇਆ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਰੇਲਿੰਗ ਤੋੜਦੀ ਹੋਈ ਹੇਠਾਂ ਡਿੱਗ ਗਈ। ਕਾਰ ਦੀ ਰਫਤਾਰ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਸ ਹਾਦਸੇ ਕਾਰਨ ਕਾਰ ਦਾ ਇੰਜਣ ਵੀ ਬੁਰੀ ਤਰ੍ਹਾਂ ਟੁੱਟ ਗਿਆ ਹੈ। ਪੁਲਸ ਨੇ ਹਾਦਸਾਗ੍ਰਸਤ ਕਾਰ ਨੂੰ ਥਾਣੇ ਭਿਜਵਾ ਦਿੱਤਾ ਹੈ। ਪੁਲਸ ਨੇ ਲਾਪਰਵਾਹੀ ਨਾਲ ਕਾਰ ਚਲਾਉਣ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ