Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸਿੱਖ ਕਤਲੇਆਮ ਪੀੜਤਾਂ ਸਬੰਧੀ ਭਰਤੀ `ਚ ਪਹਿਲ ਦਾ ਅਰਥ ਲਾਜ਼ਮੀ ਰੁਜ਼ਗਾਰ ਨਹੀਂ: ਅਦਾਲਤ

May 23, 2022 04:35 PM

ਨਵੀਂ ਦਿੱਲੀ, 23 ਮਈ (ਪੋਸਟ ਬਿਊਰੋ)- ਦਿੱਲੀ ਹਾਈ ਕੋਰਟ ਨੇ 1984 ਦੇ ਦੰਗਾ ਪੀੜਤਾਂ ਲਈ ਮੁੜ ਵਸੇਬਾ ਨੀਤੀ ਹੇਠ ਰੁਜ਼ਗਾਰ ਦੀ ਮੰਗ ਕਰਦੀ ਔਰਤ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਕੇ ਕਿਹਾ ਹੈ ਕਿ ਕੇਂਦਰੀ ਯੋਜਨਾ ਵਿੱਚ ਸਿਰਫ਼ ਇਹ ਕਲਪਨਾ ਕੀਤੀ ਗਈ ਹੈ,ਉਨ੍ਹਾਂ ਨੂੰ ਭਰਤੀ ਵੇਲੇ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਭਰਤੀ ਨਾ ਹੋਣ ਦੀ ਸੂਰਤ ਵਿੱਚ ਇਹ ਨੀਤੀ ਨਿਯੁਕਤੀ ਨੂੰ ਲਾਜ਼ਮੀ ਨਹੀਂ ਬਣਾਉਂਦੀ।
ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਕਿ ਜਦੋਂ ਅਫ਼ਸਰਾਂ ਵੱਲੋਂ ਕੋਈ ਭਰਤੀ ਪ੍ਰਕਿਰਿਆ ਸ਼ੁਰੂ ਹੁੰਦੀ ਹੈ, ਤਾਂ ਉਹ ਪਟੀਸ਼ਨਰ ਦੀ ਬੇਨਤੀ ਉੱਤੇ ਵਿਚਾਰ ਲਈ ਪਾਬੰਦ ਹੋਣਗੇ, ਜਿਸ ਦੀ ਨਿਯੁਕਤੀ ਨੂੰ ਸਮਰੱਥ ਅਥਾਰਟੀ ਨੇ ਇਸ ਆਧਾਰ ਉੱਤੇ ਰੱਦ ਕਰ ਦਿੱਤਾ ਸੀ ਕਿ ਹਾਲੇ ਅਜਿਹੀ ਕੋਈ ਵਿਸ਼ੇਸ਼ ਭਰਤੀ ਮੁਹਿੰਮ ਨਹੀਂ ਹੈ। ਅਦਾਲਤ ਨੇ 20 ਮਈ ਨੂੰ ਆਪਣੇ ਹੁਕਮਾਂ ਵਿੱਚ ਕਿਹਾ ਕਿ ਕਿਉਂਕਿ ਹਾਲੇ ਕੋਈ ਨਿਯੁਕਤੀ ਪ੍ਰਕਿਰਿਆ ਸ਼ੁਰੂ ਨਹੀਂ ਹੋਈ, ਇਸ ਲਈ ਪਟੀਸ਼ਨਰ ਨਿਯੁਕਤੀ ਦੇ ਅਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ। ਅਦਾਲਤ ਨੇ ਕਿਹਾ,‘‘ਕਿਸੇ ਵੀ ਮਾਮਲੇ ਵਿੱਚ ਅਤੇ ਜਿਵੇਂ ਉਪਰ ਦੱਸਿਆ ਗਿਆ ਹੈ, ਨੀਤੀ ਵਿੱਚ ਸਿਰਫ਼ ਕਿਸੇ ਵੀ ਭਰਤੀ ਪ੍ਰਕਿਰਿਆ ਵਿੱਚ ਯੋਗ ਬਿਨੈਕਾਰਾਂ ਨੂੰ ਤਰਜੀਹ ਦੇਣ ਦੀ ਕਲਪਨਾ ਕੀਤੀ ਗਈ ਹੈ।''ਪਟੀਸ਼ਨਰ ਨੇ 16 ਜਨਵਰੀ, 2006 ਦੇ ਸਰਕੂਲਰ ਦੇ ਹਵਾਲੇ ਨਾਲ ਆਪਣੀ ਨਿਯੁਕਤੀ ਉੱਤੇ ਵਿਚਾਰ ਕਰਨ ਦੀ ਮੰਗ ਕੀਤੀ ਹੈ, ਜਿਸ ਵਿੱਚ 1984 ਦੇ ਦੰਗਿਆਂ ਦੇ ਪੀੜਤਾਂ ਨੂੰ ਰਾਹਤ ਦੇਣ ਲਈ ਪੁਨਰਵਾਸ ਪੈਕੇਜ ਦੀ ਵਿਆਖਿਆ ਕੀਤੀ ਗਈ ਸੀ। ਉਸ ਨੇ ਦਲੀਲ ਦਿੱਤੀ ਕਿ ਅਫਸਰਾਂ ਨੇ ਗ਼ੈਰ-ਕਾਨੂੰਨੀ ਢੰਗ ਨਾਲ ਕੰਮ ਕੀਤਾ ਅਤੇ ਉਸ ਦੀ ਨਿਯੁਕਤੀ ਨਹੀਂ ਕੀਤੀ ਅਤੇ ਉਸ ਦੀ ਨਿਯੁਕਤੀ ਨੂੰ ਮਨਮਾਨੇ ਢੰਗ ਨਾਲ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਨੀਤੀ ਵਿੱਚ ਅਪਣਾਏ ਗਏ ਵੱਖ-ਵੱਖ ਉਪਾਵਾਂ ਵਿੱਚੋਂ ਇੱਕ ਉਨ੍ਹਾਂ ਦੰਗਿਆਂ ਵਿੱਚ ਮਾਰੇ ਗਏ ਲੋਕਾਂ ਦੇ ਬੱਚਿਆਂ ਤੇ ਪਰਵਾਰਕ ਮੈਂਬਰਾਂ ਨੂੰ ਭਰਤੀ ਵਿੱਚ ਪਹਿਲ ਦੇਣਾ ਸੀ ਤੇ ਇਹ ਜ਼ਿੰਮੇਵਾਰੀ ਅੱਜ ਵੀ ਹੈ। ਅਦਾਲਤ ਨੇ ਕਿਹਾ ਕਿ ਰਿੱਟ ਪਟੀਸ਼ਨ ਦਾ ਨਿਪਟਾਰਾ ਹੋਰ ‘‘ਪੈਂਡਿੰਗ ਪਟੀਸ਼ਨਾਂ'' ਨਾਲ ਕੀਤਾ ਜਾਵੇਗਾ ਅਤੇ ਜਦੋਂ ਵੀ ਉਤਰਦਾਤਾਵਾਂ ਵੱਲੋਂ ਕੋਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ ਅਤੇ ਪਟੀਸ਼ਨਰ ਉਸ ਲਈ ਅਰਜ਼ੀ ਦਿੰਦਾ ਹੈ ਅਤੇ ਜੋ ਯੋਗ ਮਿਲਦੀ ਹੈ, ਤਾਂ ਉਹ 16 ਜਨਵਰੀ, 2006 ਵਿੱਚ ਸਰਕੂਲਰ ਵਿੱਚ ਕੀਤੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖ ਕੇ ਵਿਚਾਰ ਕਰਨ ਲਈ ਪਾਬੰਦ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼