Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਐਪਲ ਕੰਪਨੀ ਚੀਨ ਛੱਡ ਕੇ ਭਾਰਤ ਆਉਣ ਦੀ ਤਿਆਰੀ ਵਿੱਚ

May 23, 2022 04:37 PM

ਨਵੀਂ ਦਿੱਲੀ, 23 ਮਈ (ਪੋਸਟ ਬਿਊਰੋ)- ਆਈਫ਼ੋਨ ਬਣਾਉਣ ਵਾਲੀ ਕੰਪਨੀ ਐਪਲ ਚੀਨ ਤੋਂ ਨਾਰਾਜ਼ ਹੋ ਕੇ ਭਾਰਤ ਨਾਲ ਜੁੜਨ ਦੀ ਯੋਜਨਾ ਬਣਾ ਰਹੀ ਹੈ। ਉਸ ਨੇ ਆਪਣੇ ਕਈ ਕੰਟਰੈਕਟ ਨਿਰਮਾਤਾਵਾਂ ਨੂੰ ਕਿਹਾ ਕਿ ਹੈ ਕਿ ਉਹ ਭਾਰਤ ਅਤੇ ਦੱਖਣ-ਪੂਰਬੀ ਏਸ਼ੀਆ ਵਿੱਚ ਉਤਪਾਦਨ ਵਧਾਉਣਾ ਚਾਹੁੰਦਾ ਹੈ।
ਵਰਨਣ ਯੋਗ ਹੈ ਕਿ ਐਪਲ ਚੀਨ ਦੀਆਂ ਸਖ਼ਤ ਕੋਵਿਡ ਪਾਬੰਦੀਆਂ ਤੋਂ ਪ੍ਰੇਸ਼ਾਨ ਹੈ ਅਤੇ ਚੀਨ ਤੋਂ ਬਾਹਰ ਆਪਣਾ ਉਤਪਾਦਨ ਵਧਾਉਣਾ ਚਾਹੁੰਦਾ ਹੈ।ਚੀਨ ਤੋਂ ਬਾਹਰ ਭਾਰਤ ਐਪਲ ਦੀ ਪਹਿਲੀ ਪਸੰਦ ਹੈ। ਐਪਲ ਨੇ ਚੀਨ ਦੀ ਕੋਵਿਡ ਵਿਰੋਧੀ ਨੀਤੀ ਸਮੇਤ ਕਈ ਹੋਰ ਕਾਰਨਾਂ ਉਤੇ ਆਲੋਚਨਾ ਕੀਤੀ ਹੈ। ਵਾਲ ਸਟਰੀਟ ਜਨਰਲ ਮੁਤਾਬਕ ਸੂਤਰਾਂ ਨੇ ਭਾਰਤ ਅਤੇ ਵੀਅਤਨਾਮ ਨੂੰ ਚੀਨ ਦਾ ਸਭ ਤੋਂ ਵੱਡਾ ਬਦਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ ਇਸ ਵੇਲੇ ਐਪਲ ਦੇ ਗਲੋਬਲ ਪ੍ਰੋਡਕਸ਼ਨ ਦਾ ਬਹੁਤ ਛੋਟਾ ਹਿੱਸਾ ਹਨ, ਪਰ ਕੰਪਨੀ ਇਨ੍ਹਾਂ ਨੂੰ ਚੀਨ ਦੇ ਬਦਲ ਵਜੋਂ ਦੇਖਦੀ ਹੈ। ਇੱਕ ਅੰਦਾਜ਼ੇ ਅਨੁਸਾਰ ਚੀਨ ਵਿੱਚ ਸੁਤੰਤਰ ਠੇਕੇਦਾਰ ਆਈਫ਼ੋਨ ਅਤੇ ਆਈ ਪੈਡ ਸਮੇਤ ਐਪਲ ਦੇ 90 ਫ਼ੀਸਦੀ ਤੋਂ ਵੱਧ ਉਦਪਾਦ ਬਣਾਉਂਦੇ ਹਨ। ਵਿਸ਼ਲੇਸ਼ਕਾਂ ਅਨੁਸਾਰ ਬੀਜਿੰਗ ਦੇ ਕਮਿਊਨਿਸਟ ਸ਼ਾਸਨਅਤੇ ਅਮਰੀਕਾ ਨਾਲ ਇਸ ਦੇ ਟਕਰਾਅ ਕਾਰਨ ਐਪਲ ਦੀ ਚੀਨ ਉੱਤੇ ਨਿਰਭਰਤਾ ਇੱਕ ਸੰਭਾਵੀ ਖ਼ਤਰਾ ਹੈ। ਜਦੋਂ ਵਾਲ ਸਟਰੀਟ ਜਨਰਲ ਵੱਲੋਂ ਸੰਪਰਕ ਕੀਤਾ ਗਿਆ ਤਾਂ ਐਪਲ ਦੇ ਬੁਲਾਰੇ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਐਪਲ ਦੇ ਨਿਰਮਾਣ ਯੋਜਨਾ ਨਾਲ ਜੁੜੇ ਲੋਕਾਂ ਦੇ ਮੁਤਾਬਕ ਵੱਡੀ ਆਬਾਦੀ ਅਤੇ ਘੱਟ ਲਾਗਤ ਕਾਰਨ ਕੰਪਨੀ ਭਾਰਤ ਨੂੰ ਅਗਲੇ ਚੀਨ ਦੇ ਰੂਪ ਵਿੱਚ ਦੇਖਦੀ ਹੈ।ਦੂਜੇ ਪਾਸੇ ਚੀਨ ਕੋਲ ਯੋਗ ਕਾਮਿਆਂ ਦੀ ਵੱਡੀ ਗਿਣਤੀ ਹੈ, ਜੋ ਕਿ ਕਈ ਏਸ਼ੀਆਈ ਦੇਸ਼ਾਂ ਦੀ ਆਬਾਦੀ ਤੋਂ ਵੱਧ ਹੈ। ਐਪਲ ਨੇ ਚੀਨ ਵਿੱਚ ਸਥਾਨਕ ਸਰਕਾਰਾਂ ਨਾਲ ਮਿਲ ਕੇ ਕੰਮ ਕੀਤਾ ਹੈ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਇਸ ਦੇ ਠੇਕੇਦਾਰਾਂ ਕੋਲ ਪਲਾਂਟਾਂ ਵਿੱਚ ਆਈਫ਼ੋਨ ਤੇ ਹੋਰ ਡਿਵਾਈਸਾਂ ਬਣਾਉਣ ਲਈ ਲੋੜੀਂਦੀ ਜ਼ਮੀਨ, ਲੋਕ ਅਤੇ ਹੋਰ ਸਮਾਨ ਦੀ ਸਪਲਾਈ ਹੋ ਸਕੇ।ਐਪਲ ਦੇ ਸੀ ਈ ਓ ਨੇ ਅਪ੍ਰੈਲ ਵਿੱਚ ਕਿਹਾ ਸੀ ਕਿ ਸਾਡੀ ਸਪਲਾਈ ਚੇਨ ਅਸਲ ਵਿੱਚ ਗਲੋਬਲ ਹੈ ਤੇ ਇਸ ਲਈ ਉਤਪਾਦ ਹਰ ਜਗ੍ਹਾ ਬਣਾਏ ਜਾਂਦੇ ਹਨ। ਅਸੀਂ ਵੀ ਅਨੁਕੂਲ ਬਣਾਉਣਾ ਜਾਰੀ ਰੱਖਦੇ ਹਾਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ