Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਬਲਾਤਕਾਰ ਕੇਸ ਵਿੱਚ ਫਸੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧੀਆਂ

May 23, 2022 11:29 PM

* ਹਾਈ ਕੋਰਟ ਵਲੋਂ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ


ਲੁਧਿਆਣਾ, 23 ਮਈ, (ਪੋਸਟ ਬਿਊਰੋ)- ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ।
ਵਰਨਣ ਯੋਗ ਹੈ ਕਿ ਬਲਾਤਕਾਰ ਕੇਸ ਵਿੱਚ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਕੀਤੇ ਭਗੌੜੇ ਹੋਣ ਦੇ ਨੋਟਿਸ ਬਾਰੇ ਬੈਂਸ ਨੇ ਹਾਈਕੋਰਟ ਵਿੱਚ ਪਹੁੰਚ ਕਰ ਕੇ ਜ਼ਮਾਨਤ ਦੀ ਮੰਗ ਨਾਲਕੇਸ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਕੀਤੀ ਸੀ।ਹਾਈ ਕੋਰਟ ਨੇ ਸਿਮਰਜੀਤ ਸਿੰਘ ਬੈਂਸ ਦੀ ਅਪੀਲ ਉੱਤੇ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ।ਦੂਸਰੇ ਪਾਸੇ ਇਸ ਕੇਸਨਾਲ ਸਿਆਸਤ ਵੀ ਗਰਮਾਉਣ ਲੱਗੀ ਹੈ।
ਸਿਮਰਜੀਤ ਸਿੰਘ ਬੈਂਸ ਉੱਤੇ ਬਲਾਤਕਾਰ ਦੇ ਦੋਸ਼ ਲਾਉਣ ਵਾਲੀ ਔਰਤ ਨੇ ਕਿਹਾ ਕਿ ਉਸ ਨੂੰ ਅਦਾਲਤ ਤੋਂ ਹੀ ਇਨਸਾਫ਼ ਦੀ ਉਮੀਦ ਹੈ।ਉਸ ਨੇ ਕਿਹਾ ਕਿ ਬੈਂਸ ਆਪਣੀ ਫੈਕਟਰੀ ਵਿੱਚ ਲੁਕਿਆ ਬੈਠਾ ਹੈ, ਪਰ ਪੁਲਿਸ ਉਸ ਨੂੰ ਫੜ ਨਹੀਂ ਰਹੀ। ਇਸ ਦੇ ਨਾਲ ਪੀੜਤਾ ਨੇ ਆਮ ਆਦਮੀ ਪਾਰਟੀਬਾਰੇ ਕਿਹਾ ਕਿ ਸਰਕਾਰ ਬੈਂਸ ਨੂੰ ਬਚਾਉਣ ਦੇ ਯਤਨ ਕਰ ਰਹੀ ਹੈ। ਉਨ੍ਹਾਂ ਪੰਜਾਬ ਪੁਲੀਸ ਵਿਰੁੱਧ ਵੀ ਭੜਾਸ ਕੱਢੀ ਅਤੇ ਕਿਹਾ ਕਿ ਪੁਲਿਸ ਬਿਲਕੁਲ ਨਿਕੰਮੀ ਹੈ।
ਦੂਸਰੇ ਪਾਸੇ ਇਸ ਕੇਸ ਨਾਲ ਸਿਆਸਤ ਭਖਣ ਲੱਗੀ ਹੈ ਲੁਧਿਆਣਾ ਤੋਂ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੁਲਿਸ ਨੂੰ ਸਿਮਰਜੀਤ ਸਿੰਘ ਬੈਂਸ ਨੂੰ ਤੁਰੰਤ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੁਧਿਆਣਾ ਦਾ ਇੱਕ ਮੰਤਰੀ ਉਸ ਨੂੰ ਬਚਾਉਂਦਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ