Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਸਾਬਕਾ ਅਕਾਲੀ ਵਿਧਾਇਕ ਬੋਨੀ ਨੂੰ ਵਿਦੇਸ਼ ਤੋਂ ਨਤੀਜੇ ਭੁਗਤਣ ਦੀ ਧਮਕੀ

May 23, 2022 11:30 PM

* ਸਾਬਕਾ ਮੰਤਰੀ ਮਜੀਠੀਆ ਖਿਲਾਫ ਗਵਾਹੀ ਦਿੱਤੀ ਸੀ ਬੋਨੀ ਨੇ


ਅੰਮ੍ਰਿਤਸਰ, 23 ਮਈ, (ਪੋਸਟ ਬਿਊਰੋ)- ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਵੱਲੋਂ ਡਰੱਗ ਕੇਸ ਵਿੱਚ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਗਵਾਹੀ ਦੇਣ ਪਿੱਛੋਂ ਅਮਰਪਾਲ ਸਿੰਘ ਬੋਨੀ ਤੇ ਉਸਦੇ ਪਰਿਵਾਰ ਨੂੰ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਨੁਕਸਾਨ ਪੁਚਾਉਣ ਦੀ ਧਮਕੀ ਮਿਲੀ ਹੈ। ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖਿਲਾਫਕੇਸ ਦਰਜ ਕਰ ਲਿਆ ਹੈ। ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਸਾਈਬਰ ਬ੍ਰਾਂਚ ਪਤਾ ਲਾ ਰਹੀ ਹੈ ਕਿ ਇਹ ਫੋਨ ਕਿੱਥੋਂ ਅਤੇ ਕਿਸ ਨੇ ਕੀਤਾ ਹੈ।
ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੂੰ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਦੁਪਹਿਰ ਆਪਣੇ ਰਣਜੀਤ ਐਵੀਨਿਊ ਵਾਲੇ ਘਰ ਆਰਾਮ ਕਰ ਰਿਹਾ ਸੀ ਕਿ ਉਸ ਨੂੰ ਅੰਤਰਰਾਸ਼ਟਰੀ ਮੋਬਾਈਲ ਨੰਬਰ ਤੋਂ ਮੋਬਾਈਲ ਉੱਤੇ ਕਾਲ ਆਈ। ਫੋਨ ਕਰਨ ਵਾਲਾ ਆਪਣੀ ਪਛਾਣ ‘ਗੱਬਰ’ ਵਜੋਂ ਦੱਸ ਕੇ ਉਸ (ਅਮਰਪਾਲ ਸਿੰਘ ਬੋਨੀ) ਨੂੰ ਬਿਕਰਮ ਸਿੰਘ ਮਜੀਠੀਆ ਵਿਰੁੱਧ ਗਵਾਹੀ ਦੇ ਕੇ ਉਸ ਦੇ ਪਰਿਵਾਰ ਨੂੰ ਨੁਕਸਾਨ ਕਰਨ ਦੀ ਧਮਕੀ ਦਿੰਦਾ ਰਿਹਾ ਅਤੇ ਉਸ ਨੇ ਉਸ ਨਾਲ ਦੁਰ-ਵਿਹਾਰ ਵੀ ਕੀਤਾ।
ਵਰਨਣ ਯੋਗ ਹੈ ਕਿ ਅਮਰਪਾਲ ਸਿੰਘ ਬੋਨੀ ਨੇ ਕੁਝ ਦਿਨ ਪਹਿਲਾਂ ਡਰੱਗ ਕੇਸ ਵਿੱਚਅਦਾਲਤ ਅੱਗੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਗਵਾਹੀ ਦਿੱਤੀ ਸੀ। ਇਸ ਤੋਂ ਪਹਿਲਾਂ ਐਡੀਸ਼ਨਲ ਡੀਜੀਪੀ (ਸਕਿਓਰਟੀ) ਦੇ ਹੁਕਮਾਂ ਉੱਤੇ ਉਨ੍ਹਾਂ ਦੀ ਸੁਰੱਖਿਆ ਲਈ ਚਾਰ ਗੰਨਮੈਨ ਦਿੱਤੇ ਗਏ ਸਨ, ਪਰ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਤੋਂ ਬਾਅਦ ਉਸ ਦੀ ਸੁਰੱਖਿਆ ਲਈ ਚਾਰ ਹੋਰ (ਕੁੱਲ ਅੱਠ) ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ