Welcome to Canadian Punjabi Post
Follow us on

01

July 2025
 
ਪੰਜਾਬ

ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਜੌਹਲ ਦਾ ਰਾਜਾ ਵੜਿੰਗ ਉੱਤੇ ਫਿਰ ਵੱਡਾ ਸਿਆਸੀ ਹਮਲਾ

May 23, 2022 11:31 PM

ਬਠਿੰਡਾ, 23 ਮਈ, (ਪੋਸਟ ਬਿਊਰੋ)- ਪਿਛਲੇ ਕੁਝ ਸਮੇਂ ਤੋਂ ਕਾਂਗਰਸ ਦਾ ਕਲੇਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਅੱਜ ਫਿਰ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨੇੜਲੇ ਰਿਸ਼ਤੇਦਾਰ (ਸਾਲਾ) ਜੈਜੀਤ ਸਿੰਘ ਜੌਹਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਤੇ ਵੱਡਾ ਹਮਲਾ ਕੀਤਾ ਅਤੇ ਸੋਸ਼ਲ ਮੀਡੀਆ ਉੱਤੇ ਪਾਈ ਪੋਸਟ ਵਿਚ ਦੋਸ਼ ਲਾਇਆ ਕਿ ਉਹ ਮਨਪ੍ਰੀਤ ਬਾਦਲ ਦੇ ਵਿਰੋਧੀਆਂ ਦੀ ਮਦਦ ਕਰਦਾ ਰਿਹਾ ਹੈ।
ਜੈਜੀਤ ਸਿੰਘ ਜੌਹਲ ਨੇ ਇਸ ਪੋਸਟ ਦੇ ਨਾਲ ਤਿੰਨ ਫੋਟੋ ਸ਼ੇਅਰ ਕਰ ਕੇ ਕਿਹਾ ਕਿਖੁਦ ਨੂੰ ਟਕਸਾਲੀ ਕਾਂਗਰਸੀ ਕਹਿਣ ਵਾਲੇ ਉਕਤ ਆਗੂਆਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਅਤੇ ਅਕਾਲੀ ਉਮੀਦਵਾਰ ਸਰੂਪ ਚੰਦ ਸਿੰਗਲਾ ਦੀ ਮਦਦ ਕੀਤੀ ਹੈ। ਉਨ੍ਹਾਂ ਲਿਖਿਆ ਕਿ ਜਿਨਾਂ੍ਹ ਨੇ 2022 ਦੀਆਂ ਚੋਣ ਵਿੱਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਵੋਟ ਪਾਈ ਸੀ, ਅੱਜ ਬਠਿੰਡਾ ਦੇ ਕਾਂਗਰਸ ਦਫ਼ਤਰ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਸਲਾਹਾਂ ਦੇ ਰਹੇ ਹਨ। ਉਨ੍ਹਾਂ ਰਾਜਾ ਵੜਿੰਗਬਾਰੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਇਹ ਸਾਨੂੰ ਕੀ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਪੋਸਟ ਰਾਹੀਂ ਕਿਹਾ ਕਿ ਰਾਜਾ ਵੜਿੰਗ ਨੇ ਕਾਂਗਰਸ ਦੇ ਦਫ਼ਤਰ ਵਿਚ ਉਨਾਂ੍ਹ ਆਗੂਆਂ ਨਾਲ ਮੀਟਿੰਗ ਕੀਤੀ ਹੈ, ਜਿਹੜੇ ਮਨਪ੍ਰੀਤ ਸਿੰਘ ਬਾਦਲ ਦੇ ਵਿਰੁੱਧ ਰਹੇ ਹਨ।
ਇਸ ਤੋਂ ਪਹਿਲਾਂ ਬੀਤੀ 17 ਮਈ ਨੂੰ ਜੈਜੀਤ ਜੌਹਲ ਨੇ ਸੋਸ਼ਲ ਮੀਡੀਆ ਉੱਤੇ ਪਾਈ ਪੋਸਟ ਵਿਚ ਲਿਖਿਆ ਸੀ ਕਿ ਮੈਂ ਚੋਣਾਂ ਵੇਲੇ ਵੀ ਚੁੱਪ ਰੱਖੀ ਸੀ ਕਿ ਰਾਜਾ ਵੜਿੰਗ ਨੂੰ ਓਦੋਂ ਦੇ ਵਿਧਾਇਕ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਬੋਲਣ ਦਾ ਮੁੱਦਾ ਨਾ ਬਣਾਇਆ ਜਾਵੇ। ਰਾਜਾ ਵੜਿੰਗ ਨੇ ਸਟੇਜਾਂ ਉੱਤੇ ਖੁੱਲ੍ਹ ਕੇ ਲੋਕਾਂ ਨੂੰ ਬਠਿੰਡਾ ਸ਼ਹਿਰ ਵਿੱਚ ਕਾਂਗਰਸ ਖ਼ਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ ਤੇ ਭਾਰਤ ਭੂਸ਼ਨ ਆਸ਼ੂ ਦੀ ਆਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਸ ਨੇ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਵੋਟ ਪਾਉਣ ਨੂੰ ਕਿਹਾ ਸੀ। ਇਨਾਂ੍ਹ ਵਿੱਚੋਂ ਇੱਕ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਤੇ ਦੂਸਰੇ ਨੂੰ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਹੈ। ਪੋਸਟ ਵਿਚ ਜੈਜੀਤ ਜੌਹਲ ਨੇ ਲਿਖਿਆ ਕਿ ਉਦੇਪੁਰ ਵਿਚ ਚਿੰਤਨ ਇਹ ਹੋਣਾ ਚਾਹੀਦਾ ਸੀ ਕਿ ਜੇ ਕੋਈ ਆਪਣੀ ਪਾਰਟੀ ਉਮੀਦਵਾਰਾਂ ਵਿਰੁੱਧ ਬੋਲੇ ਤਾਂ ਉਸਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਅਤੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਜਾਂਦਾ ਹੈ। ਜੇ ਏਦਾਂ ਹੈ ਤਾਂ ਵਰਕਰਾਂ ਨੂੰ ਹਰ ਕਿਸੇ ਨੂੰ ਕਿਸੇ ਖ਼ਿਲਾਫ਼ ਬੋਲਣ ਦੀ ਖੁੱਲ੍ਹ ਚਾਹੀਦੀ ਹੈ ਤੇ ਹੋ ਸਕਦਾ ਹੈ ਕਿ ਮੈਨੂੰ ਪਾਰਟੀ ਅਹੁਦਾ ਮਿਲ ਜਾਵੇ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਉਮੀਦਵਾਰ ਤੇ ਵਿੱਤ ਮੰਤਰੀ ਵਿਰੁਧ ਬੋਲਣ ਦੀ ਖੁੱਲ੍ਹ ਕਿਉਂ ਦਿੱਤੀ ਗਈ? ਪਾਰਟੀ ਅਨੁਸ਼ਾਸਨ ਦੀ ਆਸ ਕਿਵੇਂ ਰੱਖ ਸਕਦੀ ਹੈ ਤੇ ਮੇਰੇ ਵਰਗੇ ਵਰਕਰ ਤੋਂ ਇਹ੍ਹਾਂ ਦਾ ਸਤਿਕਾਰ ਕਰਨ ਦੀ ਆਸ ਕਿਵੇਂ ਰੱਖਸਕਦੀ ਹੈ।
ਕਾਂਗਰਸ ਆਗੂਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਦੋਂ ਬਠਿੰਡਾ ਦੇ ਲੋਕ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਚੋਣ ਲੜੀ ਤਾਂ ਉਨ੍ਹਾਂ ਨੂੰ ਬਠਿੰਡਾ ਸ਼ਹਿਰ ਵਿੱਚੋਂ ਵੱਡੀ ਹਾਰ ਹੋਈ ਸੀ। ਇਸ ਪਿੱਛੋਂ ਰਾਜਾ ਵੜਿੰਗ ਨੇ ਮਨਪ੍ਰੀਤ ਸਿੰਘ ਬਾਦਲ ਉੱਤੇ ਬਾਦਲ ਪਰਿਵਾਰ ਨਾਲ ਮਿਲ ਕੇ ਲੋਕ ਸਭਾ ਚੋਣ ਹਰਾਉਣ ਦੇ ਦੋਸ਼ ਲਾਏ ਸਨ। ਦੋਵਾਂ ਕਾਂਗਰਸ ਆਗੂਆਂ ਵਿੱਚ ਇਸ ਨਾਲ ਦੂਰੀਆਂ ਵਧ ਗਈਆਂ।ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜਾ ਵੜਿੰਗ ਨੇ ਮਨਪ੍ਰੀਤਬਾਦਲ ਉੱਤੇ ਬਾਦਲ ਪਰਿਵਾਰ ਨਾਲ ਮਿਲ ਕੇ ਚੋਣ ਲੜਨ ਦਾ ਦੋਸ਼ ਲਾ ਕੇ ਚੋਣਾਂ ਤੋਂ ਪਹਿਲਾਂ ਸਟੇਜ ਤੋਂ ਕਿਹਾ ਸੀ ਕਿ ਬਠਿੰਡਾ ਤੋਂ ਜਲਾਲਾਬਾਦ ਤਕ ਬਾਦਲਾਂ ਨੂੰ ਮਾਂਜ ਦਿਓ। ਉਨ੍ਹਾਂ ਮਨਪ੍ਰੀਤਬਾਦਲ ਵੱਲੋਂ ਗਿੱਦੜਬਾਹਾ ਤੋਂ ਚੋਣ ਹਰਾਉਣ ਲਈ ਅਕਾਲੀ ਦਲ ਨਾਲ ਮਿਲੇ ਹੋਣ ਦਾ ਦੋਸ਼ ਲਾ ਕੇ ਕਾਂਗਰਸ ਹਾਈਕਮਾਂਡ ਨੂੰ ਸ਼ਿਕਾਇਤ ਵੀ ਭੇਜੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ