Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ

May 23, 2022 11:32 PM

* ਮਾਨ ਨੇ ਕਿਹਾ: ਹਥਿਆਰਾਂ ਦੀ ਥਾਂ ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਦਿਓ


ਅੰਮ੍ਰਿਤਸਰ, 23 ਮਈ, (ਪੋਸਟ ਬਿਊਰੋ)- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਹਰ ਸਿੱਖ ਲਾਇਸੈਂਸੀ ਮਾਡਰਨ ਹਥਿਆਰ ਰੱਖੇ। ਉਨ੍ਹਾਂ ਕਿਹਾ ਕਿ ਹਾਲਾਤ ਨੂੰ ਦੇਖ ਕੇ ਸਿੱਖ ਹਥਿਆਰ ਰੱਖਣ।
ਅੱਜ ਏਥੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦੇਂਦਿਆਂ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਸਿੱਖ ਸੰਗਤਾਂ ਨੂੰ ਨਸਿ਼ਆਂ ਨੂੰ ਛੱਡ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਵਾਸਤੇ ਕਿਹਾ। ਉਨ੍ਹਾਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਉੱਤੇਗੁਰੂ ਸਾਹਿਬਵੱਲੋਂ ਲੜੀਆਂ ਗਈਆਂ ਜੰਗਾਂ ਦਾ ਜਿ਼ਕਰ ਕਰਦਿਆਂਸਿੱਖ ਕੌਮ ਨੂੰ ਗੁਰੂ ਜੀ ਦੇ ਦਰਸਾਏ ਮਾਰਗ ਉੱਤੇ ਚੱਲਣ ਦੀ ਅਪੀਲ ਕੀਤੀ ਤੇ ਇਸ ਦੇ ਨਾਲ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ।ਉਨ੍ਹਾ ਕਿਹਾ ਕਿ ਅੱਜ ਲੋੜ ਹੈ ਕਿ ਸਾਰੇ ਸਿੱਖ ਬਾਣੀ ਤੇ ਬਾਣੇ ਨਾਲ ਜੁੜਨ ਅਤੇ ਅੱਜ ਦੇ ਯੁੱਗ ਦੇ ਆਧੁਨਿਕ ਹਥਿਆਰ ਕਾਨੂੰਨੀ ਤੌਰ ਉੱਤੇ ਆਪਣੇ ਕੋਲ ਰੱਖਣ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਸੱਦੇ ਪਿੱਛੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਜਕਾਰੀ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਲਈ ਕਹਿਣ ਦੀ ਥਾਂ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਦੇਣ। ਅੱਜ ਏਥੇ ਜਾਰੀ ਬਿਆਨ ਵਿੱਚਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਬਾਰੇ ਕਿਹਾ ਕਿ ਅਸੀਂ ਸੱਭਿਅਕ ਸਮਾਜ ਵਿੱਚ ਰਹਿੰਦੇ ਹਾਂ, ਜਿੱਥੇ ਦੇਸ਼ ਦਾ ਸ਼ਾਸਨ ਕਾਨੂੰਨ ਦੇ ਰਾਜ ਨਾਲ ਚੱਲਦਾ ਹੈ। ਮਾਨ ਨੇ ਕਿਹਾ ਕਿ ਸੁਹਿਰਦ ਤੇ ਸਦਭਾਵਨਾ ਵਾਲੇ ਸਮਾਜ ਵਿੱਚ ਹਥਿਆਰਾਂ ਦੀ ਥਾਂ ਨਹੀਂ ਹੁੰਦੀ।ਉਨ੍ਹਾ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਗੁਰਬਾਣੀ ਦਾ ਸੰਦੇਸ਼ ਫੈਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ, ਜਿਸ ਵਿੱਚ ‘ਸਰਬੱਤ ਦਾ ਭਲਾ’ ਦੀ ਕਲਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਚਾਹੀਦਾ ਹੈ ਕਿ ਉਹ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਘਰ-ਘਰ ਪੁਚਾਉਣ ਵੱਲ ਧਿਆਨ ਦੇਣ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਅਮਨ ਸ਼ਾਂਤੀ ਸਦਭਾਵਨਾ ਦੀਆਂ ਵਿਰੋਧੀ ਤਾਕਤਾਂ ਪਹਿਲਾਂ ਹੀ ਇਸ ਨੂੰ ਭੰਗ ਕਰਨ ਦੇ ਯਤਨਵਿੱਚ ਹਨ ਅਤੇ ਹਰ ਘਰ ਵਿੱਚ ਹਥਿਆਰ ਜਾਣ ਨਾਲ ਸ਼ਾਂਤਮਈ ਮਾਹੌਲ ਨੂੰ ਗੰਭੀਰ ਚੁਣੌਤੀ ਪੈਦਾ ਹੋ ਸਕਦੀ ਹੈ।
ਓਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਣ ਲਈ ਕਿਹਾ ਹੈ ਕਿ ਸਿੱਖਾਂ ਨੂੰ ਆਧੁਨਿਕ ਹਥਿਆਰ ਰੱਖਣੇਕਿਉਂ ਚਾਹੀਦੇ ਹਨ।ਅਕਾਲ ਤਖਤ ਦੇ ਜਥੇਦਾਰ ਵੱਲੋਂ ਸਿਰਫ਼ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਦੇ ਸੰਦੇਸ਼ ਉੱਤੇ ਰਾਜਾ ਵੜਿੰਗ ਨੇ ਕਿਹਾ ਕਿ ਕਿਉਂਕਿਸਿੱਖਾਂ ਦੀ ਸਰਬ ਉੱਚ ਸੰਸਥਾ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਇਹ ਸੱਦਾ ਦਿੱਤਾ ਹੈ, ਇਸ ਲਈ ਹਰ ਕਿਸੇ ਨੂੰ ਜਾਣਨ ਦੀ ਲੋੜ ਹੈ ਕਿ ਕੀ ਇਹ ਲੱਗਦਾ ਹੈ ਕਿ ਭਾਈਚਾਰੇ ਨੂੰ ਵਿਸ਼ੇਸ਼ ਖ਼ਤਰਾ ਹੈ, ਜਿਸ ਲਈ ਨੌਜਵਾਨਾਂ ਨੂੰ ਹਥਿਆਰਾਂ ਦੀ ਲੋੜ ਹੈ।ਰਾਜਾ ਵੜਿੰਗ ਨੇ ਕਿਹਾ ਕਿ ਜਥੇਦਾਰ ਸਾਹਿਬ ਜੋ ਕਹਿਣ, ਉਸ ਨੂੰ ਸਿੱਖ ਭਾਈਚਾਰਾ ਗੰਭੀਰਤਾ ਨਾਲ ਲੈਂਦਾ ਹੈ ਤੇ ਏਸੇ ਲਈ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਆਧੁਨਿਕ ਹਥਿਆਰ ਰੱਖਣ ਦੇ ਸੱਦੇ ਦਾ ਕੀ ਕਾਰਨ ਹੈ।ਉਨ੍ਹਾ ਕਿਹਾ ਕਿ ਪੰਜਾਬ ਵਿੱਚਬਹੁਤ ਸਾਰੇ ਲੋਕ ਆਮ ਕਰ ਕੇ ਲਾਇਸੈਂਸੀ ਹਥਿਆਰ ਰੱਖਦੇ ਹਨ ਅਤੇ ਕਿਸੇ ਵੱਲੋਂ ਹਥਿਆਰ ਦਾ ਲਾਇਸੈਂਸ ਲੈਣ ਉੱਤੇ ਕੋਈ ਰੋਕ ਨਹੀਂ ਹੈ।
ਦੂਸਰੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰਸ਼ਾਂਤੀ ਦੀ ਗੱਲ ਕਰਨੀ ਚਾਹੀਦੀ ਹੈ, ਹਥਿਆਰ ਰੱਖਣ ਦੀ ਨਹੀਂ, ਪੰਜਾਬ ਨੇ ਪਹਿਲਾਂ ਹੀ ਬਹੁਤ ਨੁਕਸਾਨ ਝੱਲਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਸੱਦੇਦਾ ਗਲਤ ਸੰਦੇਸ਼ ਜਾ ਸਕਦਾ ਹੈ।ਉਨ੍ਹਾ ਕਿਹਾ ਕਿ ਗੁਰੂ ਸਾਹਿਬਾਨ ਨੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਹੈ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਮਾਰਗ ਉੱਤੇ ਚੱਲਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ