Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਟੋਰਾਂਟੋ ਬੀਚ ਉੱਤੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ 19 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

May 24, 2022 09:11 AM

ਟੋਰਾਂਟੋ, 24 ਮਈ (ਪੋਸਟ ਬਿਊਰੋ) : ਟੋਰਾਂਟੋ ਵੁੱਡਬਾਈਨ ਬੀਚ ਉੱਤੇ ਵਾਪਰੀ ਹਿੰਸਕ ਘਟਨਾ ਵਿੱਚ ਦੋ ਵਿਅਕਤੀਆਂ ਨੂੰ ਗੋਲੀ ਮਾਰੀ ਗਈ ਜਦਕਿ ਇੱਕ ਵਿਅਕਤੀ ਉੱਤੇ ਚਾਕੂ ਨਾਲ ਹਮਲਾ ਕੀਤਾ ਗਿਆ, ਦੋ ਹੋਰਨਾਂ ਨੂੰ ਗੰਨ ਦੀ ਨੋਕ ਉੱਤੇ ਲੁੱਟ ਲਿਆ ਗਿਆ।ਇਸ ਦੌਰਾਨ ਪਟਾਕੇ ਵੀ ਚਲਾਏ ਗਏ। ਇਸ ਸਬੰਧ ਵਿੱਚ ਪੁਲਿਸ ਵੱਲੋਂ 19 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਸੱਤ ਵਿਅਕਤੀ ਇਸ ਘਟਨਾ ਵਿੱਚ ਜ਼ਖ਼ਮੀ ਹੋ ਗਏ।
ਸੋਸ਼ਲ ਮੀਡੀਆ ਉੱਤੇ ਪਾਈਆਂ ਗਈਆਂ ਪੋਸਟਸ ਵਿੱਚ ਸਾਹਮਣੇ ਆਇਆ ਹੈ ਕਿ ਕੁੱਝ ਧੜੇ ਇੱਕ ਦੂਜੇ ਉੱਤੇ ਰੋਮਨ ਕੈਂਡਲਜ਼ ਫਾਇਰ ਕਰ ਰਹੇ ਸਨ, ਇਨ੍ਹਾਂ ਗਰੁੱਪਜ਼ ਵਿੱਚੋਂ ਕੁੱਝ ਲੋਕ ਇੱਕ ਦੂਜੇ ਨਾਲ ਲੜ ਰਹੇ ਸਨ ਤੇ ਲੋਕਾਂ ਦੀ ਭੀੜ ਸੜਕਾਂ ਉੱਤੇ ਉਤਰੀ ਹੋਈ ਸੀ।ਕਈ ਚਸ਼ਮਦੀਦਾਂ ਨੇ ਦੱਸਿਆ ਕਿ ਲੋਕ ਕਾਰਾਂ ਤੋਂ ਹੋਰਨਾਂ ਲੋਕਾਂ ਉੱਤੇ ਤੇ ਹੋਰਨਾਂ ਗੱਡੀਆਂ ਉੱਤੇ ਪਟਾਕੇ ਸੁੱਟ ਰਹੇ ਸਨ।
ਟੋਰਾਂਟੋ ਪੁਲਿਸ ਇੰਸਪੈਕਟਰ ਜੈੱਫ ਬੈਸਿੰਗਵੇਟ ਨੇ ਆਖਿਆ ਕਿ ਸੱਤ ਪੁਲਿਸ ਅਧਿਕਾਰੀ ਇਸ ਘਟਨਾ ਵਿੱਚ ਜ਼ਖ਼ਮੀ ਹੋ ਗਏ, ਇੱਕ ਮਸ਼ਕੂਕ ਨੂੰ ਗੋਲੀ ਮਾਰਦੇ ਸਮੇਂ ਇੱਕ ਪੁਲਿਸ ਅਧਿਕਾਰੀ ਦੀ ਲੱਤ ਟੁੱਟ ਗਈ ਤੇ ਕੁੱਝ ਪੁਲਿਸ ਅਧਿਕਾਰੀਆਂ ਪਟਾਕਿਆਂ ਦੀ ਲੜਾਈ ਵਿੱਚ ਵੀ ਫਸ ਗਏ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਅਸੀਂ ਮਾਮਲੇ ਦੀ ਜਾਂਚ ਜਾਰੀ ਰੱਖਾਂਗੇ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਹਾਲਤ ਵਿੱਚ ਦੋ ਵਿਅਕਤੀਆਂ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ 10 ਨਾਬਾਲਿਗਾਂ ਸਮੇਤ 19 ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ