Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

134 ਲੋਕਾਂ ਨੂੰ ਲਿਜਾ ਰਹੇ ਸਮੁੰਦਰੀ ਜਹਾਜ਼ ਵਿੱਚ ਅੱਗ ਲੱਗੀ, 7 ਮੌਤਾਂ

May 24, 2022 05:15 PM

ਮਨੀਲਾ, 24 ਮਈ (ਪੋਸਟ ਬਿਊਰੋ)- ਕਿਊਜ਼ੋਨ ਸੂਬੇ ਦੇ ਇੱਕ ਸ਼ਹਿਰ ਦੇ ਰਸਤੇ ਵਿੱਚ ਲੁਜੋਨ ਟਾਪੂ ਨੇੜੇ134 ਲੋਕਾਂ ਨੂੰ ਲੈ ਕੇ ਜਾ ਰਹੇ ਇੱਕ ਸਮੁੰਦਰੀ ਜਹਾਜ਼ ਨੂੰ ਕੱਲ੍ਹ ਅੱਗ ਲੱਗ ਜਾਣ ਕਾਰਨ ਯਾਤਰੀਆਂ ਅਤੇ ਚਾਲਕ ਦਲ ਨੇ ਜਾਨ ਬਚਾਉਣ ਲਈ ਸਮੁੰਦਰ ਵਿੱਚ ਛਾਲ ਮਾਰ ਦਿੱਤੀ। ਇਸ ਹਾਦਸੇ ਵਿੱਚ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ।
ਫ਼ਿਲੀਪੀਨਜ਼ ਕੋਸਟ ਗਾਰਡ (ਪੀ ਸੀ ਜੀ) ਦੇ ਬੁਲਾਰੇ ਨੇ ਦੱਸਿਆ ਕਿ ਜ਼ਿਆਦਾਤਰ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਬਚਾਅ ਲਿਆ ਗਿਆ ਹੈ।ਪੋਲੀਓ ਟਾਪੂ ਤੋਂ ਕਿਊਜ਼ਨ ਜਾਣ ਵਾਲੇ ਐਮ/ਵੀ ਮਰਕਰਾਫ਼ਟ-2 ਉੱਤੇ ਅੱਗ ਲੱਗਣ ਪਿੱਛੋਂ ਘੱਟੋ-ਘੱਟ ਚਾਰ ਲੋਕ ਲਾਪਤਾ ਹਨ। ਤੱਟ ਰੱਖਿਅਕ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ 134 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਵਿੱਚੋਂ ਬਹੁਤਿਆਂ ਨੂੰ ਪਾਣੀ ਵਿੱਚ ਛਾਲ ਮਾਰਨੀ ਪਈ। ਇਸ ਖੇਤਰ ਵਿੱਚ ਤਾਇਨਾਤ ਜਹਾਜ਼ਾਂ ਨੇ ਉਨ੍ਹਾਂ ਨੂੰ ਬਚਾਅ ਲਿਆ। ਅਧਿਕਾਰੀਆਂ ਮੁਤਾਬਕ ਅੱਗ ਕਿਸ਼ਤੀ ਦੇ ਇੰਜਨ ਰੂਮ ਨੂੰ ਲੱਗੀ ਜਾਪਦੀ ਹੈ। ਉਨ੍ਹਾਂ ਕਿਹਾ ਕਿ ਕਿਸ਼ਤੀ ਦੇ ਮਲਬੇ ਨੂੰ ਕੰਢੇ ਲਿਆਂਦਾ ਗਿਆ ਹੈ। ਤੱਟ ਰੱਖਿਅਕਾਂ ਵੱਲੋਂ ਜਾਰੀ ਕੀਤੀਆਂ ਤਸਵੀਰਾਂ ਵਿੱਚ ਕਿਸ਼ਤੀ ਵਿੱਚੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਉਠਦਾ ਦੇਖਿਆ ਜਾ ਸਕਦਾ ਹੈ। ਇਸ ਵਿੱਚ ਸਟਰੈਚਰ ਉੱਤੇਜ਼ਖ਼ਮੀ ਲੋਕਾਂ ਨੂੰ ਐਂਬੂਲੈਂਸ ਵਿੱਚ ਲਿਜਾਂਦੇ ਹੋਏ ਅਤੇ ਇੱਕ ਬਚਾਅ ਕਰਮਚਾਰੀ ਨੂੰ ਬੇਹੋਸ਼ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦਾ ਦੇਖਿਆ ਜਾਂਦਾ ਹੈ। ਨੇਵੀ ਅਧਿਕਾਰੀ ਨੇ ਦੱਸਿਆ ਕਿ ਸਮੁੰਦਰੀ ਜਹਾਜ਼ ਮਰਕਰਾਫ਼ਟ-2 ਸਥਾਨਕ ਸਮੇਂ ਅਨੁਸਾਰ ਸਵੇਰੇ ਪੰਜ ਵਜੇ ਸੂਬੇ ਦੇ ਇੱਕ ਟਾਪੂ ਸ਼ਹਿਰ ਪੋਲੀਲੋ ਤੋਂ ਰਵਾਨਾ ਹੋਇਆ, ਉਸ ਨੂੰ ਰੀਅਲ ਟਾਊਨ ਦੀ ਇੱਕ ਬੰਦਰਗਾਹ ਉੱਤੇ ਪਹੁੰਚਣ ਤੋਂ ਲੱਗਭਗ 900 ਮੀਟਰ ਪਹਿਲਾਂ ਅੱਗ ਲੱਗ ਗਈ। ਬਾਲੀਲੋ ਨੇ ਕਿਹਾ ਕਿ ਬਚਾਅ ਮੁਹਿੰਮ ਜਾਰੀ ਹੈ' ਉਨ੍ਹਾਂ ਨੇ ਕਿਹਾਕਿ ਘੱਟੋ-ਘੱਟ ਛੇ ਯਾਤਰੀਆਂ ਦਾ ਸਥਾਨਕ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ