Welcome to Canadian Punjabi Post
Follow us on

01

July 2025
 
ਭਾਰਤ

ਹਰਿਆਣੇ ਵਿੱਚ 28 ਨਗਰ ਪਾਲਿਕਾ ਤੇ 18 ਕੌਂਸਲਾਂ ਦੀਆਂ ਚੋਣਾਂ 19 ਨੂੰ

May 24, 2022 05:28 PM

ਚੰਡੀਗ਼ੜ੍ਹ, 24 ਮਈ (ਪੋਸਟ ਬਿਊਰੋ)- ਹਰਿਆਣੇ ਵਿੱਚ 28 ਨਗਰ ਪਾਲਿਕਾਵਾਂ ਤੇ 18 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਕੱਲ੍ਹ ਚੋਣਾਂ ਦਾ ਐਲਾਨ ਕਰਦਿਆਂ ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਅਦਾਰਿਆਂ ਲਈ 19 ਜੂਨ ਨੂੰ ਵੋਟਾਂ ਪੈਣਗੀਆਂ। 22 ਜੂਨ ਨੂੰ ਨਤੀਜੇ ਐਲਾਨੇ ਜਾਣਗੇ।
ਚੋਣਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਨਗਰ ਪਾਲਿਕਾਵਾਂ ਤੇ ਨਗਰ ਕੌਂਸਲਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਮੀਦਵਾਰਾਂ ਵੱਲੋਂ 30 ਮਈ ਤੋਂ 4 ਜੂਨ ਤਕ ਸਵੇਰੇ 11 ਵਜੇ ਤੋਂ ਦੁਪਹਿਰੇ ਤਿੰਨ ਵਜੇ ਤਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਂ ਸਕਣਗੇ। 2 ਜੂਨ ਨੂੰ ਛੁੱਟੀ ਵਾਲੇ ਦਿਨ ਕਾਗਜ਼ ਦਾਖ਼ਲ ਨਹੀਂ ਹੋਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 6 ਜੂਨ ਨੂੰ ਹੋਵੇਗੀ। ਉਮੀਦਵਾਰ 7 ਜੂਨ ਨੂੰ ਸਵੇਰੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਵੋਟਾਂ 19 ਜੂਨ ਨੂੰ ਸਵੇਰੇ ਸੱਤ ਵਜੇ ਤੋਂ ਸ਼ਾਮ ਛੇ ਵਜੇ ਤਕ ਪੈਣਗੀਆਂ।ਪਹਿਲਾਂ ਵੋਟਾਂ ਪੈਣ ਦਾ ਸਮਾਂ ਸ਼ਾਮ ਪੰਜ ਵਜੇ ਤਕ ਸੀ, ਪਰ ਇਸ ਵਾਰ ਗਰਮੀਨੂੰ ਦੇਖਦੇ ਹੋਏ ਪੋਲਿੰਗ ਦਾ ਸਮਾਂ ਇੱਕ ਘੰਟਾ ਵਧਾ ਦਿੱਤਾ ਗਿਆ ਹੈ।ਲੋੜ ਪਈ ਤਾਂ 21 ਜੂਨ ਨੂੰ ਮੁੜ ਪੋਲਿੰਗ ਕਰਵਾਈ ਜਾ ਸਕਦੀ ਹੈ। ਫਰੀਦਾਬਾਦ ਨਗਰ ਨਿਗਮ ਤੇ ਤਿੰਨ ਨਗਰ ਪਾਲਿਕਾਵਾਂ ਦੀਆਂ ਚੋਣਾਂ ਬਾਅਦ ਵਿੱਚ ਕਰਾਈਆਂ ਜਾਣਗੀਆਂ ਕਿਉਂਕਿ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਜਾਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ