Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਇੰਗਲੈਂਡ ਤੋਂ ਰਿਸ਼ਤੇਦਾਰ ਬੋਲਦਾ ਕਹਿ ਕੇ ਦੋ ਲੱਖ ਰੁਪਏ ਠੱਗ ਲਏ

May 24, 2022 09:26 PM

ਫਗਵਾੜਾ, 24 ਮਈ (ਪੋਸਟ ਬਿਊਰੋ)- ਪੰਜਾਬ ਵਿੱਚ ਆਏ ਦਿਨ ਲੋਕਾਂ ਨੂੰ ਫੋਨ ਕਰ ਕੇ ਲੱਖਾਂ ਦੀ ਠੱਗੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦਾ ਇੱਕ ਕੇਸ ਫਗਵਾੜਾ ਦੇ ਹਦੀਆਬਾਦ ਇਲਾਕੇ ਵਿੱਚ ਹੋ ਗਿਆ ਹੈ। ਇੱਕ ਠੱਗ ਨੇ ਪੀੜਤ ਨੂੰ ਆਪਣਾ ਰਿਸ਼ਤੇਦਾਰ ਦੱਸ ਕੇ ਉਸ ਕੋਲੋਂ ਦੋ ਲੱਖ ਰੁਪਏ ਠੱਗ ਲਏ।
ਪੀੜਤ ਵਿਮਲ ਕੁਮਾਰ ਨੇ ਦੱਸਿਆ ਕਿ ਪਰਸੋਂ ਉਨ੍ਹਾਂ ਨੂੰ ਯੂ ਕੇ ਇੰਗਲੈਂਡ ਦੇ ਨੰਬਰ ਤੋਂ ਫੋਨ ਆਇਆ ਕਿ ਮੈਂ ਤੁਹਾਡਾ ਰਿਸ਼ਤੇਦਾਰ ਬੋਲ ਰਿਹਾ ਹਾਂ। ਵਿਮਲ ਨੇ ਕਿਹਾ ਕਿ ਕੀ ਉਹ ਮੇਰੇ ਸਾਂਢੂ ਦਾ ਦੋਸਤ ਬੋਲਦਾ ਹੈ ਤਾਂ ਠੱਗ ਬੋਲਿਆ ਕਿ ਹਾਂ ਮੈਂ ਸਾਂਢੂ ਦਾ ਦੋਸਤ ਬੋਲਦਾ ਹਾਂ। ਉਸ ਨੇ ਕਿਹਾ ਕਿ ਉਹ ਇੰਡੀਆ ਆ ਰਿਹਾ ਹੈ। ਕੁਝ ਪੈਸੇ ਭੇਜਣੇ ਹਨ। ਆਪਣਾ ਖਾਤਾ ਨੰਬਰ ਭੇਜ ਦਿਓ। ਇਸ ਉੱਤੇ ਵਿਮਲ ਨੇ ਖਾਤਾ ਨੰਬਰ ਉਸ ਨੂੰ ਭੇਜ ਦਿੱਤਾ। ਠੱਗ ਨੇ 23 ਲੱਖ ਰੁਪਏ ਜਮ੍ਹਾ ਕਰਨ ਦੀ ਜਾਅਲੀ ਰਸੀਦ ਉਸ ਨੂੰ ਭੇਜ ਦਿੱਤੀ। ਪੀੜਤ ਨੇ ਬੈਂਕ ਜਾ ਕੇ ਪਤਾ ਕੀਤਾ ਤਾਂ ਖਾਤੇ ਵਿੱਚ ਕੋਈ ਪੈਸਾ ਨਹੀਂ ਸੀ। ਠੱਗ ਦਾ ਫਿਰ ਫੋਨ ਆਇਆ ਕਿ ਪੈਸੇ ਆਉਣ ਵਿੱਚ ਦੇਰ ਲੱਗੇਗੀ। ਤੁਸੀਂ ਇੰਝ ਕਰੋ ਕਿ ਤੁਸੀਂ ਦੋ ਲੱਖ ਰੁਪਏ ਮੈਨੂੰ ਭੇਜ ਦਿਓ।ਉਨ੍ਹਾਂ ਦੱਸਿਆ ਕਿ ਡੇਢ ਲੱਖ ਰੁਪਏ ਉਸ ਨੇ ਆਪਣੇ ਦੋਸਤ ਕੋਲੋਂ ਫੜ ਕੇ ਉਸ ਨੂੰ ਭੇਜ ਦਿੱਤੇ ਤੇ ਪੰਜਾਹ ਹਜ਼ਾਰ ਰੁਪਏ ਆਪਣੀ ਬੇਟੀ ਦੇ ਖਾਤੇ ਵਿੱਚੋਂ ਉਸ ਨੂੰ ਟਰਾਂਸਫਰ ਕੀਤੇ। ਇਸ ਪਿੱਛੋਂ ਜਦ ਉਸ ਨੂੰ ਫੋਨ ਕੀਤਾ ਤਾਂ ਠੱਗ ਨੇ ਫੋਨ ਨਹੀਂ ਚੁੱਕਿਆ। ਇਸ ਨਾਲ ਉਸ ਨੂੰ ਠੱਗੀ ਦਾ ਅਹਿਸਾਸ ਹੋਇਆ। ਉਕਤ ਵਿਅਕਤੀ ਕੋਲ ਉਸ ਦੀ ਬੇਟੀ ਦਾ ਮੋਬਾਈਲ ਨੰਬਰ ਵੀ ਗਿਆ ਤਾਂ ਉਸ ਨੇ ਕਿਹਾ ਕਿ ਮੈਨੂੰ ਪਰੇਸ਼ਾਨ ਨਾ ਕਰੋ, ਨਹੀਂ ਤਾਂ ਤੁਹਾਡੀ ਬੇਟੀ ਦੀ ਫੋਟੋ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿਆਂਗਾ। ਉਸ ਦਾ ਫੋਨ ਉਸ ਨੇ ਹੈਕ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ