Welcome to Canadian Punjabi Post
Follow us on

01

July 2025
 
ਪੰਜਾਬ

ਪੁਲਸ ਅਕੈਡਮੀ ਫਿਲੌਰ ਦੇ ਡਰੱਗ ਰੈਕੇਟ ਨੂੰ ਬਰੇਕਾਂ

May 24, 2022 09:28 PM

ਜਲੰਧਰ, 24 ਮਈ (ਪੋਸਟ ਬਿਊਰੋ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਸ ਅਕੈਡਮੀ ਫਿਲੌਰ ਵਿੱਚ ਡਰੱਗ ਰੈਕੇਟ ਦਾ ਮਾਮਲਾ ਸਾਹਮਣੇ ਆਉਣ ਨਾਲ ਪੂਰੇ ਪੁਲਸ ਵਿਭਾਗ ਵਿੱਚ ਹਲਚਲ ਮਚ ਗਈ ਹੈ ਅਤੇ ਪੰਜਾਬ ਪੁਲਸ ਦੇ ਆਪਣੇ ਹੀ ਮੁਲਾਜ਼ਮਾਂ ਦੇ ਹੱਥ ਨਸ਼ਾ ਤਸਕਰੀ ਨਾਲ ਰੰਗੇ ਹੋਣ ਕਾਰਨ ਇੱਕ ਵਾਰ ਫਿਰ ਦਾਗਾਦਰ ਹੋਈ ਹੈ। ਅਤਿ ਸੁਰੱਖਿਆ ਵਾਲੀ ਪੰਜਾਬ ਪੁਲਸ ਅਕੈਡਮੀ ਫਿਲੌਰ ਵਿੱਚ ਨਸ਼ਾ ਤਸਕਰੀ ਦਾ ਮੁੱਦਾ ਆਪਣੇ ਆਪ ਵਿੱਚ ਇਸ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇੱਥੇ ਪੰਜਾਬ ਤੋਂ ਹੀ ਨਹੀਂ, ਸਗੋਂ ਬਾਹਰਲੇ ਰਾਜਾਂ ਤੋਂ ਵੀ ਪੁਲਸ ਮੁਲਾਜ਼ਮ ਤੇ ਅਧਿਕਾਰੀ ਸਿਖਲਾਈ ਪ੍ਰਾਪਤ ਕਰਨ ਆਉਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇ ਨਸ਼ੇ ਰੋਕਣ ਵਾਲੀ ਪੁਲਸ ਹੀ ਨਸ਼ੇ ਵੇਚਣ ਲੱਗ ਜਾਵੇ ਤਾਂ ਫਿਰ ਉਨ੍ਹਾਂ ਦਾ ਕੀ ਬਣੇਗਾ? ਕਿਸੇ ਪੁਲਸ ਟਰੇਨਿੰਗ ਸੈਂਟਰ ਤੋਂ ਨਸ਼ਿਆਂ ਦੇ ਮਾਮਲੇ ਵਿੱਚ ਏਨੀ ਵੱਡੀ ਗਿਣਤੀ ਵਿੱਚ ਪੁਲਸ ਮੁੁਲਾਜ਼ਮਾਂ ਦੇ ਫੜ੍ਹੇ ਜਾਣ ਦਾ ਇਹ ਮਾਮਲਾ ਆਪਣੇ ਵਿੱਚ ਬੇਹੱਦ ਗੰਭੀਰ ਤੇ ਚਿੰਤਾ ਦਾ ਵਿਸ਼ਾ ਹੈ।
ਇੱਕ ਪੁਲਸ ਮੁਲਾਜ਼ਮ ਵੱਲੋਂ ਫਿਲੌਰ ਅਕੈਡਮੀ ਵਿੱਚ ਨਸਿ਼ਆਂ ਦੀ ਤਸਕਰੀ ਦਾ ਪਰਦਾਫਾਸ਼ ਕੀਤੇ ਜਾਣ ਪਿੱਛੋਂ ਮਹਿਕਮੇ ਦੇ ਉਚ ਅਧਿਕਾਰੀਆਂ ਨੇ ਇਸ ਕੇਸ ਵਿੱਚ ਕੁਝ ਮੁਲਾਜ਼ਮਾਂ ਉੱਤੇ ਸ਼ਿਕੰਜਾ ਕੱਸਿਆ ਸੀ ਤੇ ਬੀਤੀ 10 ਮਈ ਨੂੰ ਜਲੰਧਰ ਦਿਹਾਤੀ ਪੁਲਸ ਨੇ ਫਿਲੌਰ ਅਕੈਡਮੀ ਵਿੱਚ ਨਸ਼ਿਆਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਮੁਲਾਜ਼ਮਾਂ ਨੂੰ ਸਿਖਲਾਈ ਦੇਣ ਵਾਲੇ ਹੈਡ ਕਾਂਸਟੇਬਲ ਸ਼ਕਤੀ ਸਿੰਘ ਅਤੇ ਦਰਜਾ ਚਾਰ ਮੁਲਾਜ਼ਮ ਜੈ ਰਾਮ ਨੂੰ ਗ਼੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਇਨ੍ਹਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ ਉੱਤੇ ਪੁਲਸ ਨੇ ਪੰਜ ਹੋਰ ਪੁਲਸ ਮੁਲਾਜ਼ਮਾਂ ਅਤੇ ਇੱਕ ਔਰਤ ਨੂੰ ਗ਼੍ਰਿਫ਼ਤਾਰ ਕਰ ਕੇ ਇਸ ਮਾਮਲੇ ਦੀ ਤਹਿ ਤਕ ਜਾਣ ਦਾ ਯਤਨ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਫਿਲੌਰ ਅਕੈਡਮੀ ਵਿੱਚਨਸ਼ਾ ਤਸਕਰੀ ਦੇ ਕੇਸ ਵਿੱਚਅਜੇ ਤਕ ਦੀ ਕਾਰਵਾਈ ਕੇਵਲ ਅੱਖਾਂ ਪੂੰਝਣ ਵਾਲੀ ਹੈ ਤੇ ਜੇ ਇਸ ਦੀ ਬਾਰੀਕੀ ਨਾਲ ਜਾਂਚ ਕਰਾਈ ਜਾਵੇ ਤਾਂ ਇਸ ਵਿੱਚ ਕਈ ਵੱਡੀਆਂ ਮੱਛੀਆਂ ਫਸ ਸਕਦੀਆਂ ਹਨ। ਨਸ਼ਾ ਤਸਕਰੀ ਦਾ ਇਹਕੇਸ ਮੀਡੀਆ ਵਿੱਚਆਉਣ ਨਾਲ ਪੁਲਸ ਦੇ ਵੱਡੇ ਅਧਿਕਾਰੀਆਂ ਨੂੰ ਚਿੰਤਾ ਲੱਗ ਗਈ ਹੈ ਤੇ ਉਹ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਟਾਲ ਰਹੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ