Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਸਰਕਾਰ ਨੇ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡਣ ਲਈ ਇੱਕ ਮਹੀਨੇ ਦਾ ਹੋਰ ਸਮਾਂ ਦਿੱਤਾ

May 24, 2022 09:30 PM

* ਕਿਸਾਨ ਜਥੇਬੰਦੀਆਂ ਨਾਲ ਪੰਚਾਇਤ ਮੰਤਰੀ ਦੀ ਮੀਟਿੰਗ
* ਛੋੋਟੇ ਕਿਸਾਨਾਂ ਨੂੰ 15 ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇਗਾ


ਚੰਡੀਗ਼ੜ੍ਹ, 24 ਮਈ (ਪੋਸਟ ਬਿਊਰੋ)- ਕੱਲ੍ਹ ਇੱਥੇ ਪੰਜਾਬ ਭਵਨ ਵਿਖੇ 23 ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਚਾਲੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਦੇ ਸਬੰਧ ਵਿੱਚ ਮੀਟਿੰਗ ਵਿੱਚ ਜ਼ਮੀਨਾਂ ਦੇ ਆਬਾਦਕਾਰ ਛੋਟੇ ਕਿਸਾਨਾਂ ਨੂੰ ਰਾਹਤ ਮਿਲੀ ਹੈ। ਮੀਟਿੰਗ ਵਿੱਚ ਇੱਕ ਅਹਿਮ ਫ਼ੈਸਲਾ ਇਹ ਹੋਇਆ ਹੈ ਕਿ ਨਾਜਾਇਜ਼ ਕਬਜ਼ੇ ਛੱਡਣ ਲਈ ਮੁੱਖ ਮੰਤਰੀ ਵੱਲੋਂ ਦਿੱਤੀ ਗਈ ਚੇਤਾਵਨੀ ਦਾ ਸਮਾਂ 31 ਮਈ ਤੋਂ ਵਧਾ ਕੇ 30 ਜੂਨ ਕਰ ਦਿੱਤਾ ਗਿਆ ਹੈ।
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਦੀ ਖ਼ੁਦ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਮੀਟਿੰਗ ਬੜੇ ਹੀ ਵਧੀਆ ਮਾਹੌਲ ਵਿੱਚ ਹੋਈ ਤੇ ਕਿਸਾਨ ਆਗੂਆਂ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦਾ ਸਮਰਥਨ ਕੀਤਾ ਹੈ। ਉਨ੍ਹਾਂ ਦਾ ਡਰ ਆਬਾਦਕਾਰ ਛੋਟੇ ਕਿਸਾਨਾਂ ਦੇ ਉਜਾੜੇ ਬਾਰੇ ਸੀ, ਪਰ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਛੋਟੇ ਕਿਸਾਨ ਦਾ ਘਰ, ਜਿਸ ਨੇ ਜ਼ਮੀਨ ਆਬਾਦ ਕਰ ਕੇ ਵਾਹੀਯੋਗ ਬਣਾਈ ਹੈ, ਨਹੀਂ ਢਾਹਿਆ ਜਾਵੇਗਾ। ਕਬਜ਼ਾ ਛੁਡਾਉਣ ਤੋਂ ਪਹਿਲਾਂ ਅੱਠ ਦੀ ਥਾਂ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨ ਜਾਂ ਆਬਾਦਕਾਰ ਬਾਰੇ ਪੰਚਾਇਤ ਵਿਭਾਗ ਕੋਲ ਆਪਣਾ ਦਾਅਵਾ ਪੇਸ਼ ਕਰਨ ਲਈ 9 ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਹੋਇਆ ਅਤੇ ਇਸ ਵਿੱਚ ਕਿਸਾਨਾਂ ਦੇ ਪ੍ਰਤੀਨਿਧ ਵੀ ਲਏ ਜਾਣਗੇ। ਇਹ ਆਬਾਦ ਕੀਤੀ ਜ਼ਮੀਨ ਦੇ ਮਾਮਲੇ ਬਾਰੇ ਵਿਚਾਰ ਕਰੇਗੀ ਅਤੇ ਲੋੜ ਪਈ ਤਾਂ ਵਿਧਾਨ ਸਭਾ ਸੈਸ਼ਨ ਵਿੱਚ ਪੰਚਾਇਤੀ ਐਕਟ ਵਿੱਚ ਸੋਧ ਲਈ ਬਿੱਲ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਬਜ਼ੇ ਹੇਠੋਂ ਛੁਡਵਾਈ ਜਾ ਰਹੀ ਜ਼ਮੀਨ ਵੇਚੀ ਨਹੀਂ ਜਾ ਰਹੀ, ਬਲਕਿ ਉਨ੍ਹਾਂ ਹੀ ਲੋਕਾਂ ਨੂੰ ਲੀਜ਼ ਉਪਰ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਇਸ ਦੇ ਕਾਨੂੰਨੀ ਹੱਕਦਾਰ ਬਣ ਸਕਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ