Welcome to Canadian Punjabi Post
Follow us on

01

July 2025
 
ਪੰਜਾਬ

ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕਸਭਾ ਉੱਪ ਚੋਣ ਲੜਨਗੇ

May 24, 2022 09:31 PM

ਚੰਡੀਗ਼ੜ੍ਹ, 24 ਮਈ (ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਉੱਪ ਚੋਣ ਵਿੱਚ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਦਾ ਫ਼ੈਸਲਾ ਪਿੱਛਲੇ ਦਿਨੀਂ ਹੋਈ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ ਏ ਸੀ) ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਿਆ ਗਿਆ ਹੈ। ਇਸ ਕਮੇਟੀ ਵਿੱਚ ਸ਼ਾਮਲ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਾਹਰਕੇ, ਕੁਲਦੀਪ ਸਿੰਘ ਭਾਗੋਵਾਲ ਆਦਿ ਆਗੂਆਂ ਨੇ ਹਿੱਸਾ ਲਿਆ।
ਮੀਟਿੰਗ ਦੇ ਵੇਰਵੇ ਪ੍ਰੈਸ ਨਾਲ ਸਾਂਝੇ ਕਰਦਿਆਂ ਪਾਰਟੀ ਦੇ ਸਪੈਸ਼ਲ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਕਿਹਾ ਕਿ ਇਹ ਤੈਅ ਹੋਇਆ ਹੈ ਕਿ ਸਿਮਰਨਜੀਤ ਸਿੰਘ ਮਾਨ ਸੰਗਰੂਰ ਦੀ ਪਾਰਲੀਮੈਂਟ ਦੀ ਉੱਪ ਚੋਣ ਚੋਣ ਲੜਣਗੇ। ਉਨ੍ਹਾਂ ਕਿਹਾ ਪਿਛਲੇ ਫ਼ਰਵਰੀ ਵਿੱਚ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿੱਚ ਪੰਜਾਬ ਦੀ ਵਾਗ ਉਨ੍ਹਾਂ ਹੱਥਾਂ ਵਿੱਚ ਚਲੀ ਗਈ ਹੈ, ਜਿਨ੍ਹਾਂ ਨੂੰ ਕੁਝ ਕਰਨ ਤੋਂ ਪਹਿਲਾਂ ਦਿੱਲੀ ਦੇ ਆਗੂਆਂ ਤੋਂ ਪੁੱਛਣਾ ਪੈਂਦਾ ਹੈ, ਪੰਜਾਬ ਦੀ ਅਸੈਂਬਲੀ ਵਿੱਚ ਪਹਿਲੀ ਵਾਰੀ ਹੋਇਆ ਕਿ ਪੰਥ ਅਤੇ ਕੌਮ ਦੀ ਗੱਲ ਕਰਨ ਵਾਲਾ ਕੋਈ ਆਗੂ ਨਾ ਹੋਵੇ। ਇਸੇ ਤਰ੍ਹਾਂ ਪਾਰਲੀਮੈਂਟ ਵਿੱਚ ਵੀ ਪੰਥਕ ਮੁੱਦਿਆਂ ਅਤੇ ਪੰਜਾਬ ਦੀ ਅਵਾਜ਼ ਚੁਕਣ ਵਾਲਾ ਕੋਈ ਮੈਂਬਰ ਨਹੀਂ ਹੈ। ਪੰਜਾਬ ਦੇ ਲੋਕ ਆਪਣੇ ਆਪ ਨੂੰ ਲੁੱਟਿਆ ਸਮਝਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ