Welcome to Canadian Punjabi Post
Follow us on

25

June 2022
ਬ੍ਰੈਕਿੰਗ ਖ਼ਬਰਾਂ :
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਵਾਰ ਦਾ ਸੁਖਵਿਲਾਸ ਰਿਜ਼ੋਰਟ ਵੀ ਨਿਸ਼ਾਨੇ ਉੱਤੇ ਰੱਖਿਆਅਫਗਾਨਿਸਤਾਨ ਵਿੱਚ 6.1 ਸਕੇਲ ਦੀ ਤੀਬਰਤਾ ਦਾ ਭੂਚਾਲ, ਮੌਤਾਂ ਦੀ ਗਿਣਤੀ 1000 ਨੂੰ ਟੱਪੀਦੋ ਖੇਤੀਬਾੜੀ ਅਫਸਰਾਂ ਨੇ 2 ਕਰੋੜ 55 ਲੱਖ ਦੀ ਕਣਕ ਮੰਡੀ ਵਿੱਚ ਵੇਚ ਦਿੱਤੀਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂਊਧਵ ਠਾਕਰੇ ਸਰਕਾਰ ਦਾ ਸੰਕਟ: ਏਕਨਾਥ ਸਿ਼ੰਦੇ ਵੱਲੋਂ 40 ਵਿਧਾਇਕ ਨਾਲ ਹੋਣ ਦਾ ਦਾਅਵਾਮੱਧ ਪ੍ਰਦੇਸ਼ ਦੀ ਸਿ਼ਵਰਾਜ ਸਰਕਾਰ ਵੱਲੋਂ 200 ਨਰਸਿੰਗ ਕਾਲਜਾਂ ਦੀ ਮਾਨਤਾ ਰੱਦਭਾਰਤੀ ਮੂਲ ਦੀ ਡਾ. ਆਰਤੀ ਪ੍ਰਭਾਕਰ ਅਮਰੀਕਾ ਦੇ ਰਾਸ਼ਟਰਪਤੀ ਦੀ ਪ੍ਰਮੁੱਖ ਵਿਗਿਆਨ ਸਲਾਹਕਾਰ ਬਣੀਰਾਸ਼ਟਰਪਤੀ ਲਈ ਭਾਜਪਾ ਗੱਠਜੋੜ ਵੱਲੋਂ ਦ੍ਰੋਪਦੀ ਮੁਰਮੁਰ ਉਮੀਦਵਾਰ ਹੋਵੇਗੀ
ਪੰਜਾਬ

ਪੰਜਾਬ ਸਰਕਾਰ ਪਰਲਜ਼ ਗਰੁੱਪ ਦੇ ਪੀੜਤਾਂ ਨੂੰ ਰਾਹਤ ਦੇਣ ਲਈ ਰਾਹ ਲੱਭਣ ਲੱਗੀ

May 24, 2022 09:33 PM

* ਮਾਮਲੇ ਦੀ ਛਾਣਬੀਣ ਲਈ ਅਧਿਕਾਰੀਆਂ ਨੂੰ ਨਿਰਦੇਸ਼


ਚੰਡੀਗੜ੍ਹ, 24 ਮਈ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਵਕਤ ਪਰਲਜ਼ ਗਰੁੱਪ ਨੂੰ ਵੀ ਹੱਥ ਪਾਉਣ ਦੇ ਰੌਂਅ ਵਿੱਚ ਹਨ ਤਾਂ ਜੋ ਪੀੜਤ ਨਿਵੇਸ਼ਕਾਂ ਦਾ ਡੁੱਬਿਆ ਪੈਸਾ ਵਾਪਸ ਕਰਾਇਆ ਜਾ ਸਕੇ।
ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੀੜਤਾਂ ਨੂੰ ਰਾਹਤ ਦੇਣ ਦੇ ਰਾਹ ਤਲਾਸ਼ਣੇ ਸ਼ੁਰੂ ਕੀਤੇ ਹਨ, ਜਿਨ੍ਹਾਂ ਨਾਲ ਨਿਵੇਸ਼ਕਾਂ ਨੂੰ ਧਰਵਾਸ ਹੋ ਸਕਦਾ ਹੈ। ਵਰਨਣ ਯੋਗ ਹੈ ਕਿ ਵੱਡੀ ਪੱਧਰ ਉੱਤੇ ਪੰਜਾਬ ਦੇ ਲੋਕ ਪਰਲਜ਼ ਗਰੁੱਪ ਦੀ ਠੱਗੀ ਦੀ ਮਾਰ ਹੇਠ ਆਏ ਹਨ ਅਤੇ ਆਮ ਆਦਮੀ ਪਾਰਟੀ ਸਰਕਾਰ ਨੇ ਚੋਣਾਂ ਵੇਲੇ ਉਨ੍ਹਾਾਂ ਦਾ ਪੈਸਾ ਵਾਪਸ ਕਰਾਉਣ ਦਾ ਵਾਅਦਾ ਕੀਤਾ ਸੀ। ਸਭ ਤੋਂ ਵੱਧ ਮਾਲਵਾ ਖਿੱਤਾ ਪਰਲਜ਼ ਗਰੁੱਪ ਦੀ ਮਾਰ ਹੇਠ ਆਇਆ ਹੈ। ਕੁਝ ਪੀੜਤ ਸਦਮਾ ਨਾ ਸਹਾਰਦੇ ਮੌਤ ਦੇ ਮੂੰਹ ਵੀ ਜਾ ਪਏ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲਜ਼ ਗਰੁੱਪ ਦੇ ਕੇਸ ਦੀ ਛਾਣਬੀਣ ਲਈ ਅਧਿਕਾਰੀਆਂ ਨੂੰ ਹਿਦਾਇਤ ਜਾਰੀ ਕਰ ਦਿੱਤੀ ਹੈ ਤੇ ਕਾਨੂੰਨੀ ਸਲਾਹ ਲਈ ਜਾ ਰਹੀ ਹੈ।
ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਚਾਹੁੰਦੇ ਹਨ ਕਿ ਕਿਸੇ ਤਰ੍ਹਾਂ ਪਰਲਜ਼ ਗਰੁੱਪ ਦੀ ਪੰਜਾਬ ਵਿਚਲੀ ਜਾਇਦਾਦ ਆਪਣੀ ਨਿਗਰਾਨੀ ਹੇਠ ਸਰਕਾਰ ਨਿਲਾਮ ਕਰੇ ਤੇ ਉਸ ਤੋਂ ਮਿਲਿਆ ਪੈਸਾ ਪੀੜਤ ਨਿਵੇਸ਼ਕਾਂ ਨੂੰ ਵਾਪਸ ਕੀਤਾ ਜਾ ਸਕੇ। ਇਹ ਕੇਸ ਸੁਪਰੀਮ ਕੋਰਟ ਵਿੱਚ ਹੈ ਅਤੇ ਜਾਂਚ ਏਜੰਸੀ ਸੀ ਬੀ ਆਈ ਕਰੀਬ ਸੱਠ ਹਜ਼ਾਰ ਕਰੋੜ ਰੁਪਏ ਦੀ ਠੱਗੀ ਦਾ ਕੇਸ ਦਰਜ ਕਰ ਚੁੱਕੀ ਹੈ। ਪਰਲਜ਼ ਗਰੁੱਪ ਦਾ ਸੀ ਐਮ ਡੀ (ਚੀਫ ਮੈਨੇਜਿੰਗ ਡਾਇਰੈਕਟਰ) ਨਿਰਮਲ ਸਿੰਘ ਭੰਗੂ ਇਸ ਵੇਲੇ ਤਿਹਾੜ ਜੇਲ੍ਹ ਵਿੱਚ ਹੈ। ਪੰਜਾਬ ਵਿੱਚ ਬਹੁਤ ਸਾਰੀਆਂ ਜ਼ਮੀਨਾਂ ਇਸ ਕੰਪਨੀ ਵੱਲੋਂ ਲੀਜ਼ ਉੱਤੇ ਦਿਖਾ ਦਿੱਤੀਆਂ ਹਨ। ਦੇਸ਼ ਵਿੱਚ ਕਰੀਬ 5.5 ਕਰੋੜ ਨਿਵੇਸ਼ਕਾਂ ਦਾ ਪੈਸਾ ਡੁੱਬਿਆ ਅਤੇ ਇਨ੍ਹਾਂ ਕੰਪਨੀਆਂ ਦੇ ਕਰੀਬ ਦੋ ਦਰਜਨ ਅਹੁਦੇਦਾਰਾਂ ਅਤੇ ਕਾਰੋਬਾਰੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪਰਲਜ਼ ਗਰੁੱਪ ਨੇਲੋਕਾਂ ਨੂੰ ਸੌਖੇ ਤਰੀਕੇ ਨਾਲ ਪੈਸਾ ਕਮਾਉਣ ਦਾ ਝਾਂਸਾ ਦਿੱਤਾ ਸੀ। ਪੰਜਾਬ ਵਿੱਚ ਇਸ ਗਰੁੱਪ ਨੇ ਕਰੀਬ ਤੀਹ ਹਜ਼ਾਰ ਪਾਲਿਸੀਆਂ ਜਾਰੀ ਕੀਤੀਆਂ ਸਨ, ਜਿਨ੍ਹਾਂ ਨਾਲ ਲੋਕਾਂ ਦਾ ਕਰੀਬ 10 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰਪੰਜਾਬ ਵਿੱਚ ਇਸ ਗਰੁੱਪ ਦੀ 10 ਹਜ਼ਾਰ ਏਕੜ ਜ਼ਮੀਨ ਦੀ ਲੱਭੀਗਈ ਅਤੇ ਇਸ ਵਿੱਚੋਂ 3500 ਏਕੜ ਇਕੱਲੇ ਲੁਧਿਆਣਾ ਜ਼ਿਲ੍ਹੇ ਵਿੱਚ ਹੀ ਹੈ। ਸਾਰੇ ਦੇਸ਼ ਵਿੱਚ ਪਰਲਜ਼ ਗਰੁੱਪ ਦੀਆਂ 1.85 ਲੱਖ ਕਰੋੜ ਰੁਪਏ ਦੀਆਂ ਜਾਇਦਾਦਾਂ ਦੀ ਪਛਾਣ ਹੋਈ ਹੈ। ਕਾਫੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਹਨ। ਪੀੜਤ ਲੋਕਾਂ ਦੀ ਜਥੇਬੰਦੀ ‘ਇਨਸਾਫ ਦੀ ਆਵਾਜ਼' ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਦਾਨਗੜ੍ਹ ਮੁਤਾਬਕ ਆਮ ਆਦਮੀ ਪਾਰਟੀ ਦੀ ਸਰਕਾਰ ਕੋਈ ਪਹਿਲ ਕਰਦੀ ਹੈ ਤਾਂ ਇਸ ਨਾਲ ਨਿਵੇਸ਼ਕਾਂ ਨੂੰ ਵੱਡੀ ਰਾਹਤ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਸ਼ੁਰੂ ਤੋਂ ਚਿੱਟ ਫੰਡ ਕੰਪਨੀਆਂ ਦੀ ਲੁੱਟ ਵਿਰੁੱਧ ਬੋਲਦੇ ਰਹੇ ਹਨ ਅਤੇ ਪਾਰਲੀਮੈਂਟ ਮੈਂਬਰ ਹੁੰਦਿਆਂ ਵੀ ਉਨ੍ਹਾਂ ਨੇ ਇਹ ਮੁੱਦਾ ਉਠਾਇਆ ਸੀ। ਸੁਪਰੀਮ ਕੋਰਟ ਨੇ ਜਸਟਿਸ (ਰਿਟਾਇਰਡ) ਆਰ ਐਮ ਲੋਢਾ ਦੀ ਅਗਵਾਈ ਵਿੱਚ ਕਮੇਟੀ ਬਣਾਈ ਹੈ, ਜਿਸ ਨੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਨਿਵੇਸ਼ਕਾਂ ਦਾ ਪੈਸਾ ਮੋੜਨਾ ਹੈ। ਇਸ ਕਮੇਟੀ ਨੇ ਦੋ ਜਨਵਰੀ 2018ਨੂੰ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਸੀ, ਜਿਸ ਪਿੱਛੋਂ ਕਲੇਮ ਦੀਆਂ ਡੇਢ ਕਰੋੜ ਦੇ ਕਰੀਬ ਦਰਖਾਸਤਾਂ ਆਈਆਂ ਸਨ।ਸੀ ਬੀ ਆਈ ਨੇ ਪਰਲਜ਼ ਗਰੁੱਪ ਦੀ ਜਾਇਦਾਦ ਨਾਲ ਸਬੰਧਤ 42,950 ਦਸਤਾਵੇਜ਼ ਇਸ ਕਮੇਟੀ ਨੂੰ ਦਿੱਤੇ ਹਨ। ਤਿੰਨ ਜਾਇਦਾਦਾਂ ਆਸਟਰੇਲੀਆ ਵਿੱਚ ਵੀ ਮਿਲੀਆਂ ਹਨ। ਇਸੇ ਤਰ੍ਹਾਂ 308.04 ਕਰੋੜ ਦਾ ਇਸ ਗਰੁੱਪ ਦਾ ਬੈਂਕ ਡਿਪਾਜ਼ਿਟ, 98.45 ਕਰੋੜ ਦਾ ਫਿਕਸਡ ਡਿਪਾਜ਼ਿਟ ਤੇ 78 ਵਾਹਨਾਂ ਦੀ ਪਛਾਣੀ ਹੈ। ਲੋਢਾ ਕਮੇਟੀ ਨੂੰ ਜਾਇਦਾਦਾਂ ਦੀ ਵਿਕਰੀ ਤੋਂ 878 ਕਰੋੜ ਰੁਪਏ ਦੀ ਰਕਮ ਮਿਲੀ ਹੈ ਜਿਸ ਵਿੱਚ ਆਸਟਰੇਲੀਆ ਤੋਂ ਮਿਲੀ 369.20 ਕਰੋੜ ਰੁਪਏ ਦੀ ਰਕਮ ਸ਼ਾਮਲ ਹੈ। ਜ਼ਮੀਨਾਂ ਦੀ ਨਿਲਾਮੀ ਤੋਂ ਸਿਰਫ 86. 20 ਕਰੋੜ ਰੁਪਏ ਮਿਲੇ ਹਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਦਿਨਕਰ ਗੁਪਤਾ ਕੇਂਦਰੀ ਏਜੰਸੀ ਐਨ ਆਈ ਏ ਦੇ ਮੁਖੀ ਬਣੇ ਭਗਵੰਤ ਮਾਨ ਦੇ ਆਪਣੇ ਪਿੰਡ ਸਿਰਫ ਆਪ ਦਾ ਪੋਲਿੰਗ ਬੂਥ ਲੱਗਿਆ 88 ਫੀਸਦੀ ਕਿਸਾਨਾਂ ਨੇ ਖੁਦਕੁਸ਼ੀ ਕਰਜ਼ਿਆਂ ਦੇ ਕਾਰਨ ਕੀਤੀ ਸਾਬਕਾ ਮੰਤਰੀ ਰਾਜਾ ਵੜਿੰਗ ਨਿਸ਼ਾਨੇ ਉਤੇ ਜੈਪੁਰ ਦੀ ਕੰਪਨੀ ਤੋਂ ਉਤਰ ਪ੍ਰਦੇਸ਼ ਦੇ ਮੁਕਾਬਲੇ ਪਨਬਸ ਦੀਆਂ ਬੱਸਾਂ ਉੱਤੇ ਮਹਿੰਗੀਆਂ ਬਾਡੀਆਂ ਲਵਾਈਆਂ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼, ਪੰਜਾਬ ਦੀ ਖ਼ੁਦਮੁਖ਼ਤਾਰੀ ਦੀ ਗੱਲ ਕਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਵਾਰ ਦਾ ਸੁਖਵਿਲਾਸ ਰਿਜ਼ੋਰਟ ਵੀ ਨਿਸ਼ਾਨੇ ਉੱਤੇ ਰੱਖਿਆ ਦੋ ਖੇਤੀਬਾੜੀ ਅਫਸਰਾਂ ਨੇ 2 ਕਰੋੜ 55 ਲੱਖ ਦੀ ਕਣਕ ਮੰਡੀ ਵਿੱਚ ਵੇਚ ਦਿੱਤੀ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂ ਰੇਲ ਇੰਜਣ ਦੇ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਫੜੇ ਗਏ ਆਈ ਏ ਐਸ ਅਫਸਰ ਸੰਜੇ ਪੋਪਲੀ ਅਤੇ ਸਾਥੀ ਦਾ ਚਾਰ ਦਿਨਾ ਪੁਲਸ ਰਿਮਾਂਡ