Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਆਪ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਜਣਿਆਂ ਨੂੰ 3-3 ਸਾਲ ਕੈਦ ਤੇ ਜੁਰਮਾਨਾ

May 24, 2022 09:34 PM

ਰੂਪਨਗਰ, 24 ਮਈ (ਪੋਸਟ ਬਿਊਰੋ)- ਜ਼ਿਲ੍ਹਾ ਅਦਾਲਤ ਰੂਪਨਗਰ ਦੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਰਵਿੰਦਰ ਸਿੰਘ ਨੇ ਕੱਲ੍ਹ ਹਲਕਾ ਪਟਿਆਲਾ ਦਿਹਾਤੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ ਚਾਰ ਜਣਿਆਂ ਨੂੰ 3-3 ਸਾਲ ਕੈਦ ਅਤੇ 16-16 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਮਿਲੀ ਜਾਣਕਾਰੀ ਅਨੁਸਾਰ ਚਮਕੌਰ ਸਾਹਿਬ ਥਾਣੇ ਦੇ ਪਿੰਡ ਟੱਪਰੀਆਂ ਦਿਆਲ ਸਿੰਘ ਵਿੱਚ ਜ਼ਮੀਨ ਦੀ ਸਿੰਚਾਈ ਲਈ ਪਾਣੀ ਦੀ ਵਾਰੀ ਦੇ ਝਗੜੇ ਵਿੱਚ 13 ਜੂਨ 2011 ਨੂੰ ਥਾਣਾ ਸ੍ਰੀ ਚਮਕੌਰ ਸਾਹਿਬ ਵਿੱਚ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਸੈਣੀ, ਪੁੱਤਰ ਰਾਹੁਲ ਅਤੇ ਇੱਕ ਹੋਰ ਪਰਮਿੰਦਰ ਸਿੰਘ ਦੇ ਖ਼ਿਲਾਫ਼ ਇੰਡੀਨ ਪੀਨਲ ਕੋਡ ਦੀ ਧਾਰਾ 323, 324, 506, 148, 149 ਦਾ ਕੇਸ ਦਰਜ ਕੀਤਾ ਗਿਆ ਸੀ।ਸ਼ਿਕਾਇਤਕਰਤਾ ਰੁਪਿੰਦਰਜੀਤ ਕੌਰ ਅਤੇ ਸੇਵਾਮੁਕਤ ਵਿੰਗ ਕਮਾਂਡਰ ਮੇਵਾ ਸਿੰਘ ਦੇ ਕਹਿਣ ਮੁਤਾਬਕ ਉਨ੍ਹਾਂ ਦੇ ਸਹੁਰੇ ਅਨੂਪ ਸਿੰਘ ਨੇ ਆਪਣੇ ਪਿੰਡ ਟੱਪਰੀਆਂ ਦਿਆਲ ਸਿੰਘ ਦੀ 109 ਵਿਘੇ ਵਾਹੀ ਯੋਗ ਜ਼ਮੀਨ ਆਪਣੇ ਤੇ ਆਪਣੀ ਪਤਨੀ ਸਮੇਤ ਪਰਵਾਰ ਦੇ ਪੰਜ ਜੀਆਂ ਵਿੱਚ ਵੰਡੀ ਸੀ, ਜਿਸ ਬਾਰੇ ਡਾ. ਬਲਬੀਰ ਸਿੰਘ ਦੀ ਪਤਨੀ ਸੁਰਿੰਦਰ ਕੌਰ ਸੈਣੀ ਦੀ ਜ਼ਮੀਨ ਦੇ ਪਾਣੀ ਲਈ ਝਗੜਾ ਸੀ। ਸ਼ਿਕਾਇਤ ਕਰਤਾ ਮੁਤਾਬਕ ਤਿੰਨ ਦਿਨਾਂ ਨੂੰ ਜ਼ਮੀਨ ਨੂੰ ਪਾਣੀ ਦੇਣ ਦੀ ਵਾਰੀ ਸੀ, ਪਰ ਬਲਬੀਰ ਸਿੰਘ ਪੱਖ ਨੇ ਜਬਰਦਸਤੀ ਆਪਣੀ ਜ਼ਮੀਨ ਨੂੰ ਪਾਣੀ ਲਵਾਇਆ ਅਤੇ ਹਮਲਾ ਕਰ ਦਿੱਤਾ। ਇਸ ਬਾਰੇਪੁਲਸ ਨੇ ਸ਼ਿਕਾਇਤਕਰਤਾ ਪੱਖ ਉੱਤੇ ਕਰਾਸ ਕੇਸ ਵੀ ਦਰਜ ਕੀਤਾ ਸੀ।ਕੱਲ੍ਹ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਸੈਣੀ, ਪੁੱਤਰ ਰਾਹੁਲ ਅਤੇ ਪਰਮਿੰਦਰ ਸਿੰਘ ਨੂੰ ਦੋਸ਼ੀ ਮੰਨ ਕੇ 3-3 ਸਾਲ ਕੈਦ ਅਤੇ 16-16 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੂਜੇ ਪਾਸੇ ਇਸ ਕੇਸ ਵਿੱਚ ਵਿਧਾਇਕ ਦੀ ਸਾਲੀ ਰੁਪਿੰਦਰਜੀਤ ਕੌਰ ਤੇ ਉਸ ਦੇ ਪਤੀ ਸੇਵਾਮੁਕਤ ਵਿੰਗ ਕਮਾਂਡਰ ਮੇਵਾ ਸਿੰਘ ਨੂੰ ਅਦਾਲਤ ਨੇਕਰਾਸ ਕੇਸਤੋਂ ਬਰੀ ਕਰ ਦਿੱਤਾ ਹੈ।ਡਾ. ਬਲਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਸੈਣੀ, ਪੁੱਤਰ ਰਾਹੁਲ ਅਤੇ ਇੱਕ ਪਰਮਿੰਦਰ ਸਿੰਘ ਨੂੰ ਸਜ਼ਾ ਸੁਣਾਉਣ ਪਿੱਛੋਂ ਦੋਸ਼ੀਆਂ ਨੇ ਜ਼ਮਾਨਤ ਦੀ ਅਰਜ਼ੀ ਦਿੱਤੀ ਅਤੇ 16-16 ਹਜ਼ਾਰ ਰੁਪਏ ਜੁਰਮਾਨੇ ਦੀ ਰਕਮ ਜਮ੍ਹਾ ਕਰਵਾਈ। ਅਦਾਲਤ ਨੇ 50-50 ਹਜ਼ਾਰ ਦੇ ਨਿੱਜੀ ਬਾਂਡ ਭਰਨ ਉੱਤੇ ਵਿਧਾਇਕ ਸਮੇਤ ਸਾਰੇ ਦੋਸ਼ੀਆਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ