Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਨਵਜੋਤ ਸਿੱਧੂ ਜੇਲ੍ਹ ਵਿੱਚ ਬਾਜਰੇ ਦੀ ਰੋਟੀ ਨਾਲ ਸਲਾਦ ਛਕਣਗੇ

May 24, 2022 09:35 PM

* ਖੂਨ ਗਾੜ੍ਹਾ ਤੇ ਲੀਵਰ ਫੈਟੀ ਹੋਇਆ


ਪਟਿਆਲਾ, 24 ਮਈ (ਪੋਸਟ ਬਿਊਰੋ)- ਸੁਪਰੀਮ ਕੋਰਟ ਵੱਲੋਂ ਸੁਣਾਈ ਇੱਕ ਸਾਲ ਦੀ ਕੈਦ ਦੀ ਸਜ਼ਾ ਕਾਰਨ ਜੇਲ੍ਹ ਵਿੱਚ ਬੰਦ ਕੀਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਸਿਹਤ ਦੀ ਸਮੱਸਿਆ ਕਾਰਨ ਢੁਕਵੀਂ ਡਾਈਟ ਬਾਰੇ ਮੈਡੀਕਲ ਜਾਂਚ ਲਈ ਕੱਲ੍ਹ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਇਸ ਦੌਰਾਨ ਅਦਾਲਤ ਦੇ ਹੁਕਮਾਂ ਉੱਤੇ ਬਣਾਏ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਨੇ ਚਾਰ ਘੰਟੇ ਤੋਂ ਵੱਧ ਸਮਾਂ ਜਾਂਚ ਕੀਤੀ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਵੱਲੋਂ ਕਣਕ ਤੋਂ ਐਲਰਜੀ ਦੀ ਗੱਲ ਕਹਿਣ ਬਾਰੇ ਸਥਿਤੀ ਸਾਫ ਨਹੀਂ ਹੋ ਸਕੀ। ਡਾਕਟਰਾਂ ਨੇ ਮੁੱਖ ਤੌਰ ਉੱਤੇ ਉਨ੍ਹਾਂ ਨੂੰ ਬਾਜਰੇ ਦੀ ਰੋਟੀ ਖਾਣ ਦੀ ਸਲਾਹ ਦਿੱਤੀ ਅਤੇ ਉਬਲੀਆਂ ਸਬਜ਼ੀਆਂ ਤੇ ਵੱਧ ਤੋਂ ਵੱਧ ਸਲਾਦ ਖਾਣ ਅਤੇ ਚੁਕੰਦਰ ਦਾ ਜੂਸ ਪੀਣ ਉੱਤੇ ਜ਼ੋਰ ਦਿੱਤਾ ਹੈ। ਮਿਲੇ ਵੇਰਵਿਆਂ ਅਨੁਸਾਰ ਸਿੱਧੂ ਨੂੰ ਫੈਟੀ ਲੀਵਰ ਤੇ ਖੂਨ ਵਧੇਰੇ ਗਾੜ੍ਹਾ ਹੋਣ ਦਾ ਪਤਾ ਲੱਗਾ ਹੈ। ਇਸ ਲਈ ਡਾਕਟਰੀ ਬੋਰਡ ਨੇ ਉਨ੍ਹਾਂ ਨੂੰ ਜ਼ਿੰਦਗੀ ਭਰ ਖੂਨ ਪਤਲਾ ਕਰਨ ਵਾਲੀ ਦਵਾਈ ਲੈਣ ਦਾ ਮਸ਼ਵਰਾ ਦਿੱਤਾ ਹੈ। ਡਾਕਟਰਾਂ ਨੇ ਸਿੱਧੂ ਨੂੰ ਵਜ਼ਨ ਘਟਾਉਣ ਦੀ ਰਾਏ ਵੀ ਦਿੱਤੀ। ਇਸ ਮੈਡੀਕਲ ਪੈਨਲ ਵਿੱਚ ਮੈਡੀਸਨ ਮਾਹਰ ਡਾ: ਆਸ਼ੀਸ਼ ਭਗਤ, ਦਿੱਲ ਦੇ ਰੋਗਾਂ ਦੇ ਡਾ: ਗੌਰਵ ਸ਼ਰਮਾ ਅਤੇ ਸੀਨੀਅਰ ਡਾਈਟੀਸ਼ੀਅਨ ਡਾ: ਰਮਨਜੀਤ ਕੌਰ ਸ਼ਾਮਲ ਸਨ। ਕੱਲ੍ਹ ਕੀਤੇ ਟੈਸਟਾਂ ਦੀਆਂ ਕੁੱਝ ਰਿਪੋਰਟਾਂ ਅਜੇ ਆਉਣੀਆਂ ਬਾਕੀ ਹਨ। ਮੈਡੀਕਲ ਸੁਪਰਡੈਂਟ ਨੇ ਕਿਹਾ ਕਿ ਜਾਂਚ ਰਿਪੋਰਟ ਸੋਮਵਾਰ ਸ਼ਾਮੀ ਜੇਲ੍ਹ ਸੁਪਰਡੈਂਟ ਨੂੰ ਪੁੱਜਦੀ ਕਰ ਦਿੱਤੀ ਹੈ। ਜੇਲ੍ਹ ਅਫਸਰ ਇਹ ਰਿਪੋਰਟ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਭੇਜਣਗੇ।
ਵਰਨਣ ਯੋਗ ਹੈ ਕਿ ਜੇਲ੍ਹ ਆਉਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਕੇ ਉਸ ਨੂੰ ਕਣਕ ਦੀ ਰੋਟੀ ਤੋਂ ਐਲਰਜੀ ਦਾ ਤਰਕ ਦੇ ਕੇ ਉਸ ਦੇ ਫੈਮਿਲੀ ਡਾਕਟਰ ਵੱਲੋਂ ਦੱਸੀ ਡਾਈਟ ਦੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਸੀ। ਨਵਜੋਤ ਸਿੱਧੂ ਜੇਲ੍ਹ ਵਿੱਚ ਸਲਾਦ, ਫਲ ਤੇ ਉਬਲੀਆਂ ਸਬਜ਼ੀਆਂ ਹੀ ਖਾ ਰਹੇ ਹਨ। ਜੇਲ੍ਹ ਵੱਲੋਂ ਸਵੇਰ ਸ਼ਾਮ ਦਾਲ ਜਾਂ ਸਬਜ਼ੀ ਨਾਲ ਸੱਤ-ਸੱਤ ਰੋਟੀਆਂ ਦਿੱਤੀਆਂ ਜਾਂਦੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ