Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਭਾਜਪਾ ਆਗੂ ਸਿਰਸਾ ਵੱਲੋਂ ਦੋਸ਼: ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਅਫਸਰੀ ਨੌਕਰੀ ਲਈ ਪੰਜਾਬੀ ਟੈਸਟ ਹਟਾਇਆ

May 24, 2022 10:19 PM

* ਪੀ ਪੀ ਐੱਸ ਸੀ ਵੱਲੋਂ ਸਾਂਝੀ ਪ੍ਰੀਖਿਆ ਬਾਰੇ ਸਪੱਸ਼ਟੀਕਰਨ


ਪਟਿਆਲਾ, 24 ਮਈ, (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅੱਜ ਕੱਲ੍ਹ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ ਪੀ ਐੱਸ ਸੀ)ਵੱਲੋਂ ਪੰਜਾਬੀ ਵਿੱਚ ਪ੍ਰੀਖਿਆ ਲੈਣੀ ਬੰਦ ਕਰਨ ਦਾ ਗੰਭੀਰ ਨੋਟਿਸ ਲੈਣ ਅਤੇ ਨਾਲ ਇਹ ਕਿਹਾ ਹੈ ਕਿ ਅੱਜ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਪੰਜਾਬੀ ਵਿੱਚ ਪ੍ਰੀਖਿਆ ਲੈਣੀ ਬੰਦ ਕੀਤੀ ਹੈ ਤਾਂ ਕੱਲ੍ਹ ਨੂੰ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣੀ ਵੀ ਬੰਦ ਕੀਤੀ ਜਾ ਸਕਦੀ ਹੈ।
ਅੱਜ ਜਾਰੀ ਕੀਤੇ ਬਿਆਨ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਨ ਹੈਰਾਨ ਹਨ ਕਿ ਗੁਰੂਆਂ-ਪੀਰਾਂ ਦੀ ਧਰਤੀ ਉੱਤੇ ਪੰਜਾਬੀ ਵਿੱਚ ਪ੍ਰੀਖਿਆ ਲੈਣ ਉੱਤੇ ਰੋਕ ਲਾਈ ਹੈ।ਉਨ੍ਹਾਂ ਕਿਹਾ ਕਿ ਇਹ ਵਰਤਾਰਾ ਤਦੇ ਵਾਪਰਿਆ ਹੈ, ਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।ਉਨ੍ਹਾਂ ਕਿਹਾ ਕਿ ਇਸੇ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਦਿੱਲੀਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਉੱਤੇ ਰੋਕ ਲਾਈ ਸੀ, ਪੰਜਾਬੀ ਟੀਚਰਾਂ ਦੀ ਭਰਤੀ ਉੱਤੇ ਰੋਕ ਲਾਈ ਤੇ ਕੋਈ ਪੰਜਾਬੀ ਦਿੱਲੀਵਿੱਚਮੰਤਰੀ ਨਹੀਂ ਬਣਾਇਆ, ਜਦ ਕਿਦਿੱਲੀਵਿੱਚ ਪੰਜਾਬੀ ਬੋਲਣ ਅਤੇ ਲਿਖਣ ਵਾਲਿਆਂ ਦੀ ਬਹੁਤ ਵੱਡੀ ਆਬਾਦੀ ਹੈ।ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਇਸ ਫੈਸਲੇ ਨਾਲ ਸਾਰੇ ਪੰਜਾਬੀ ਭਾਈਚਾਰੇ ਦੇ ਦਿਲਾਂ ਨੂੰ ਸੱਟ ਵੱਜੀ ਹੈ।ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੇ ਹਨ ਕਿ ਪੰਜਾਬੀ ਬੰਦ ਨਾ ਕਰੋ, ਪੰਜਾਬੀ ਬਹਾਲੀ ਕਰੋ।ਉਨ੍ਹਾਂ ਕਿਹਾ ਕਿ ਪੰਜਾਬੀ ਲੋਕਾਂ ਨੁੰ ਗੁਰਮੁਖੀ ਨਾਲ ਜੋੜਦੀ ਹੈ।ਉਨ੍ਹਾਂ ਕਿਹਾ ਕਿ ਅੱਜ ਪਬਲਿਕ ਸਰਵਿਸ ਕਮਿਸ਼ਨ ਵਿੱਚ ਪੰਜਾਬੀ ਬੰਦ ਹੋਈ ਹੈ ਤਾਂ ਹੌਲੀ ਹੌਲੀ ਸਕੂਲਾਂ ਵਿੱਚ ਬੰਦ ਹੋਵੇਗੀ, ਇਸ ਲਈ ਲਾਜ਼ਮੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਪਾਸੇ ਧਿਆਨ ਦੇਣ।
ਦੂਸਰੇ ਪਾਸੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ ਪੀ ਐੱਸ ਸੀ) ਦੇ ਚੇਅਰਮੈਨ ਜਗਬੰਸ ਸਿੰਘ ਨੇਨਾਇਬ ਤਹਿਸੀਲਦਾਰਾਂ ਦੀਆਂ 78 ਪੋਸਟਾਂ ਦਾ ਟੈੱਸਟ ਸਿਰਫ ਅੰਗਰੇਜ਼ੀ ਵਿੱਚਲੈਣ ਬਾਰੇ ਮੀਡੀਆ ਰਿਪੋਰਟਾਂ ਦਾ ਸਪੱਸ਼ਟੀਕਰਨ ਦਿੱਤਾ ਕਿ ਪੀ ਪੀ ਐੱਸ ਸੀ ਦੀ ਕਾਰਜ ਪ੍ਰਣਾਲੀ ਲਈ ਪ੍ਰਕਿਰਿਆ ਦੇ ਨਿਯਮਾਂ ਵਿੱਚ ਸਾਫ ਨਿਰਧਾਰਤ ਹੈ ਕਿ ਪ੍ਰਸ਼ਨ ਪੱਤਰ ਸਿਰਫ ਅੰਗਰੇਜ਼ੀ ਵਿੱਚ ਤਿਆਰ ਹੁੰਦੇ ਹਨ ਤੇ ਬੀਤੇ ਸਮੇਂ ਵਿੱਚ ਅਜਿਹੇ ਸਾਰੇ ਟੈੱਸਟ ਅੰਗਰੇਜ਼ੀ ਵਿੱਚਹੁੰਦੇ ਰਹੇ ਹਨ। ਪੀ ਪੀ ਐੱਸ ਸੀ ਦੇ ਚੇਅਰਮੈਨ ਨੇ ਦੱਸਿਆ ਕਿ ਨਿਯਮਾਂ ਵਿੱਚ ਸਿਰਫ਼ ਪੰਜਾਬ ਸਟੇਟ ਸਿਵਲ ਸਰਵਿਸਿਜ਼ ਦੀ ਸਾਂਝੇਮੁਕਾਬਲੇ ਟੈੱਸਟ (ਮੁੱਢਲੀ ਅਤੇ ਮੁੱਖ ਪ੍ਰੀਖਿਆ, ਦੋਵੇਂ) ਨੂੰ ਛੋਟ ਹੈ, ਕਿਉਂਕਿਪੰਜਾਬ ਸਰਕਾਰ ਦੇ ਨੋਟੀਫਾਈਡ ਨਿਯਮਾਂ ਅਨੁਸਾਰ ਇਹ ਟੈੱਸਟ ਅੰਗਰੇਜ਼ੀ ਤੇ ਪੰਜਾਬੀ, ਦੋਵਾਂ ਭਾਸ਼ਾਵਾਂ ਵਿੱਚ ਕਰਾਉਣਾ ਲਾਜ਼ਮੀ ਹੈ।ਪਿਛਲੇ ਦਿਨੀਂ ਕਰਵਾਈ ਗਈ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਬਾਰੇ ਮੀਡੀਆ ਵੱਲੋਂ ਚੁੱਕੇ ਮੁੱਦੇ ਬਾਰੇ ਚੇਅਰਮੈਨ ਜਗਬੰਸ ਸਿੰਘ ਨੇ ਕਿਹਾ ਕਿ ਅੰਗਰੇਜ਼ੀ ਦੇ ਪ੍ਰਸ਼ਨ ਪੱਤਰ, ਜਿਹੜੇ ਜੋ ਬਹੁ-ਚੋਣ ਵਾਲੇ ਪ੍ਰਸ਼ਨਾਂਬਾਰੇ ਸਨ, ਵਿੱਚ ਉਮੀਦਵਾਰਾਂ ਨੂੰ ਦਿੱਤੇ ਗਏ 4 ਬਦਲਾਂ ਵਿੱਚੋਂ ਸਹੀ ਦੀ ਚੋਣ ਕਰਨੀ ਸੀ।ਉਨ੍ਹਾ ਕਿਹਾ ਕਿ ਨਾਇਬ ਤਹਿਸੀਲਦਾਰ ਪੋਸਟ ਲਈ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਹੈ ਤੇ ਕਿਸੇ ਵੀ ਸਟਰੀਮ ਵਿੱਚ ਗ੍ਰੈਜੂਏਸ਼ਨ ਵਿੱਚ ਅੰਗਰੇਜ਼ੀ ਦਾ ਮੁੱਢਲਾ ਗਿਆਨ ਹੋਣ ਦੀ ਆਸ ਕੀਤੀ ਜਾਂਦੀ ਹੈ, ਜਿਹੜਾ ਉਸ ਨੂੰ ਬਹੁ-ਚੋਣ ਵਾਲੇ ਪ੍ਰਸ਼ਨਾਂ ਵਿੱਚੋਂ ਸਹੀ ਦੀ ਚੋਣ ਕਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੈੱਸਟਾਂ ਦੇ ਉੱਤਰ ਦੇਣ ਲਈ ਭਾਸ਼ਾ ਵਿੱਚ ਲਿਖਤੀ ਤੌਰ ਉੱਤੇਦੱਸਣ ਦੀ ਲੋੜ ਨਹੀਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ