Welcome to Canadian Punjabi Post
Follow us on

01

July 2025
 
ਪੰਜਾਬ

ਪੰਜਾਬ ਸਰਕਾਰ ਨੇ ਗਰੁੱਪ-ਸੀ ਅਤੇ ਡੀ ਦੀਆਂ ਪੋਸਟਾਂ ਲਈ ਪੰਜਾਬੀ ਯੋਗਤਾ ਟੈਸਟ ਲਾਜ਼ਮੀ ਕੀਤਾ

May 24, 2022 10:20 PM

ਚੰਡੀਗੜ੍ਹ, 24 ਮਈ, (ਪੋਸਟ ਬਿਊਰੋ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈਜ਼ਰੂਰੀ ਸਮਝ ਕੇ ਅੱਜ ਲਏ ਇੱਕ ਵੱਡੇ ਫੈਸਲੇ ਨਾਲ ਰਾਜ ਸਰਕਾਰ ਦੀਆਂ ਗਰੁੱਪ-ਸੀ ਅਤੇ ਡੀ ਦੀਆਂ ਸਭ ਪੋਸਟਾਂ ਲਈ ਉਮੀਦਵਾਰਾਂ ਨੂੰ ਸਬੰਧਿਤ ਪੋਸਟ ਦੀ ਮਿਥੀ ਹੋਈ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਘਟੋ-ਘੱਟ 50 ਫ਼ੀਸਦੀ ਨੰਬਰਾਂ ਨਾਲ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਉੱਤੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਕਰਨ ਵਾਸਤੇਅੱਗੇ ਤੋਂਗਰੁੱਪ-ਸੀ ਅਤੇ ਡੀ ਦੀਆਂ ਸਾਰੀਆਂ ਪੋਸਟਾਂ ਦੀ ਭਰਤੀ ਲਈ ਹਾਜ਼ਰ ਹੋਏ ਸਾਰੇ ਉਮੀਦਵਾਰਾਂ ਲਈ ਸਬੰਧਤ ਪੋਸਟਾਂਦੀ ਲੋੜੀਂਦੀ ਭਰਤੀ ਪ੍ਰੀਖਿਆ ਤੋਂ ਪਹਿਲਾਂ ਪੰਜਾਬੀ ਯੋਗਤਾ ਪ੍ਰੀਖਿਆ ਨੂੰ ਘੱਟੋ-ਘੱਟ 50 ਫ਼ੀਸਦੀ ਨੰਬਰ ਨਾਲ ਪਾਸ ਕਰਨਾਵੀ ਲਾਜ਼ਮੀ ਸ਼ਰਤ ਹੋਵੇਗਾ। ਇਸ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ 26,454 ਪੋਸਟਾਂ ਲਈ ਭਰਤੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਵਿੱਚਗਰੁੱਪ 'ਸੀ’ ਅਤੇ 'ਡੀ’ ਪੋਸਟਾਂ ਦੀ ਗਿਣਤੀ ਕਾਫ਼ੀ ਵੱਡੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ