Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਵਿਜੇ ਸਿੰਗਲਾ ਕੇਸ ਵਿੱਚ ਭਗਵੰਤ ਮਾਨ ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਵਿੱਜ ਦਾ ਸਮੱਰਥਨ

May 24, 2022 10:21 PM

* ਸੁਨੀਲ ਜਾਖੜ ਤੇ ਸੁਖਪਾਲ ਖਹਿਰਾ ਵੱਲੋਂ ਵੀ ਸ਼ਲਾਘਾ


ਚੰਡੀਗੜ੍ਹ, 24 ਮਈ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਰਿਸ਼ਵਤ ਲੈਣ ਦੇ ਦੋਸ਼ ਕਾਰਨ ਅਹੁਦੇ ਤੋਂ ਹਟਾ ਦਿੱਤਾ ਤਾਂ ਉਨ੍ਹਾ ਦੇ ਇਸ ਕਦਮ ਦੀ ਪੰਜਾਬ ਦੇ ਲੋਕਾਂ ਦੇ ਨਾਲ ਹਰਿਆਣਾ ਦੇ ਸਖਤ ਮਿਜਾਜ਼ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਵੀ ਸ਼ਲਾਘਾ ਕੀਤੀ ਹੈ।
ਡਾ. ਵਿਜੇ ਸਿੰਗਲਾ ਖਿਲਾਫ ਕੀਤੀ ਕਾਰਵਾਈ ਦੀ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਤਾਰੀਫ ਕੀਤੀ ਤੇ ਆਪਣੇ ਟਵਿੱਟਰ ਉੱਤੇ ਲਿਖਿਆ ਕਿ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਆਪਣਾ ਮੰਤਰੀ ਬਰਖਾਸਤ ਕਰਨ ਦੇ ਦਲੇਰ ਫੈਸਲੇ ਉੱਤੇ ਵਧਾਈ ਦਿੰਦਾ ਹਾਂ, ਇਹ ਸਖ਼ਤ ਕਾਰਵਾਈ ਸਾਰੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਫਸਰਾਂ ਨੂੰ ਪੰਜਾਬ ਭਰ ਵਿੱਚ ਸੁਨੇਹਾ ਦੇਵੇਗੀ। ਮੈਂ ਹਮੇਸ਼ਾ ਕਿਹਾ ਹੈ ਕਿ ਸਾਰੇ ਚੰਗੇ ਫੈਸਲਿਆਂ ਦਾ ਸਵਾਗਤ ਕਰਾਂਗੇ। ਇਸ ਦੌਰਾਨ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਭਗਵੰਤ ਮਾਨ ਦੇ ਫੈਸਲੇ ਦੀ ਤਾਰੀਫ ਕੀਤੀ ਤੇ ਟਵੀਟ ਕੀਤਾ ਹੈ ਕਿ ਇਹ ਬੜਾ ਦਲੇਰ ਕਦਮ ਹੈ, ਪਰ ਬਹੁਤ ਸਾਰੇ ਵਿਧਾਇਕਾਂ ਉੱਤੇ ਅਪਰਾਧਕ ਦੋਸ਼ਾਂ ਦੀਆਂ ਰਿਪੋਰਟਾਂ ਦੇ ਨਾਲ ਅਜਿਹਾ ਕਦਮ ਇੱਕ ਚਲਾਕੀ ਦੀ ਚਾਲ ਹੋ ਸਕਦੀ ਹੈ। ਆਪਣੇ ਹੀ ਮੰਤਰੀਉੱਤੇ ਸਟਿੰਗ ਆਪ੍ਰੇਸ਼ਨ ਕਰਕੇ ਇਸ ਕਮਜ਼ੋਰੀ ਨੂੰ ਨੇਕੀ ਵਿੱਚ ਬਦਲਣ ਲਈ ਧੰਨਵਾਦ।
ਦੂਸਰੇ ਪਾਸੇ ਹਰਿਆਣਾ ਦੇ ਸਖਤ ਮਿਜਾਜ਼ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਮਰੱਥਨ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਕਰਦਿਆਂ ਕਿਹਾ ਕਿ ਜੇ ਇਮਾਨਦਾਰੀ ਨਾਲ ਤੁਸੀਂ ਕੰਮ ਕੀਤਾ ਤਾਂ ਸ਼ਲਾਘਾਯੋਗ ਕਦਮ ਹੈ। ਵਰਨਣ ਯੋਗ ਹੈ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਸਖ਼ਤ ਤੇ ਤੇਜ਼ ਫੈਸਲਿਆਂ ਲਈ ਜਾਣੇ ਜਾਂਦੇ ਹਨ। ਜਦੋਂ ਉਹ ਥਾਣੇ ਜਾਂ ਮੀਟਿੰਗਾਂ ਵਿੱਚ ਹਿੱਸਾ ਲੈਣ ਤਾਂ ਅਫਸਰ ਹੈਰਾਨ ਰਹਿ ਜਾਂਦੇ ਹਨ।ਕੋਈ ਲਾਪਰਵਾਹੀ ਮਿਲੇ ਤਾਂ ਸਸਪੈਂਸ਼ਨ ਦੀ ਕਾਰਵਾਈ ਹੁੰਦੀ ਹੈ। ਅਜੇ ਤਿੰਨ ਦਿਨ ਪਹਿਲਾਂ ਅੰਬਾਲਾ ਵਿੱਚ ਅਨਿਲ ਵਿੱਜ ਦੇ ਜਨਤਾ ਦਰਬਾਰ ਦੌਰਾਨ ਜਦੋਂ ਇੱਕ ਮਹਿਲਾ ਸਿ਼ਕਾਇਤਕਰਤਾ ਨੇ ਰੋ ਕੇ ਗੁਹਾਰ ਲਾਈ ਤਾਂ ਅਨਿਲ ਵਿਜ ਨੇ ਕਿਹਾ ਕਿ ਅਨਿਲ ਵਿੱਜ ਦੇ ਬੈਠਿਆਂ ਰੋਣ ਦੀ ਲੋੜ ਨਹੀਂ, ਸਿ਼ਕਾਇਤ ਉੱਤੇ ਕਾਰਵਾਈ ਕੀਤੀ ਜਾਵੇਗੀ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸੀਆਈਏ-2 ਦੇ ਸਬ-ਇੰਸਪੈਕਟਰ ਨੂੰ ਸਸਪੈਂਡ ਕਰ ਦਿੱਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ