Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਭਾਜਪਾ ਆਗੂ ਤੇਜਿੰਦਰਪਾਲ ਬੱਗਾ ਦੇ ਕੇਸ ਵਿੱਚ ਪੰਜਾਬ ਪੁਲਿਸ ਦਿੱਲੀ ਹਾਈ ਕੋਰਟ ਪਹੁੰਚੀ

May 24, 2022 10:22 PM

* ਦਿੱਲੀ ਪੁਲਿਸ, ਸਰਕਾਰ ਤੇ ਬੱਗਾ ਨੂੰ ਨੋਟਿਸ ਜਾਰੀ


ਨਵੀਂ ਦਿੱਲੀ, 24 ਮਈ, (ਪੋਸਟ ਬਿਊਰੋ)- ਪੰਜਾਬ ਪੁਲੀਸ ਵੱਲੋਂ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਉਸ ਦੇ ਘਰ ਤੋਂ ਕਥਿਤ ਤੌਰ ਉੱਥੇ ਅਗਵਾ ਕਰਨ ਬਾਰੇਦਿੱਲੀ ਪੁਲੀਸ ਵੱਲੋਂ ਦਰਜ ਕੀਤਾ ਕੇਸ ਰੱਦ ਕਰਨ ਦੀ ਮੰਗ ਉੱਤੇਦਿੱਲੀ ਹਾਈ ਕੋਰਟ ਨੇ ਸੰਬੰਧਤ ਧਿਰਾਂ ਕੋਲੋਂ ਜਵਾਬ ਮੰਗਿਆ ਹੈ।ਦਿੱਲੀ ਹਾਈ ਕੋਰਟ ਦੇ ਜਸਟਿਸ ਅਨੂ ਮਲਹੋਤਰਾ ਦੀ ਬੈਂਚ ਨੇ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਤਜਿੰਦਰਪਾਲ ਸਿੰਘ ਬੱਗਾ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਦੇਣ ਨੂੰ ਕਿਹਾ ਹੈ।ਕੇਸਦੀ ਅਗਲੀ ਸੁਣਵਾਈ 26 ਜੂਨ ਨੂੰ ਹੋਵੇਗੀ।
ਪੰਜਾਬ ਦੇ ਐਸਏਐਸ ਨਗਰ (ਮੋਹਾਲੀ) ਦੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਅੱਜ ਅਰਜ਼ੀ ਪੇਸ਼ ਕਰਕੇ ਦਿੱਲੀ ਪੁਲਸ ਵੱਲੋਂ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਟਵਿੱਟਰ ਉੱਤੇਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਰੁੱਧ ਕੀਤੇ ਟਵੀਟ ਦੇ ਸਬੰਧ ਵਿੱਚ ਦਰਜ ਕੀਤੀ ਸਿ਼ਕਾਇਤਬਾਰੇਤਜਿੰਦਰਪਾਲ ਸਿੰਘ ਬੱਗਾ ਨੂੰ 6 ਮਈ ਨੂੰ ਪੰਜਾਬ ਦੀ ਪੁਲਿਸ ਨੇ ਉਨ੍ਹਾਂ ਦੀ ਜਨਕਪੁਰੀ ਵਾਲੇ ਘਰ ਤੋਂ ਗ੍ਰਿਫਤਾਰ ਕੀਤਾ ਅਤੇ ਜਦੋਂ ਪੰਜਾਬ ਲੈ ਕੇ ਜਾ ਰਹੀ ਸੀ ਤਾਂ ਉਸ ਟੀਮ ਨੂੰ ਹਰਿਆਣਾ ਪੁਲਸ ਨੇ ਰੋਕ ਲਿਆ ਤੇ ਉਥੇ ਪੁੱਜੀਦਿੱਲੀ ਪੁਲਸ ਤਜਿੰਦਰਪਾਲ ਸਿੰਘ ਬੱਗਾ ਨੂੰ ਹਰਿਆਣਾ ਤੋਂ ਦਿੱਲੀਲੈ ਗਈ ਸੀ।ਦਿੱਲੀ ਪੁਲੀਸ ਨੇ ਦੋਸ਼ ਲਾਇਆ ਸੀ ਕਿ ਬੱਗਾ ਨੂੰ ਪੰਜਾਬ ਪੁਲੀਸ ਨੇ ਲੋਕਲ ਪੁਲੀਸ ਨੂੰ ਦੱਸੇ ਬਿਨਾਂ ਗ੍ਰਿਫ਼ਤਾਰ ਕੀਤਾ ਸੀ।ਦਿੱਲੀ ਪੁਲੀਸ ਨੇ ਇਸ ਬਾਰੇ 6 ਮਈ ਨੂੰ ਪੰਜਾਬ ਪੁਲੀਸ ਦੀ ਟੀਮਉੱਤੇ ਅਗਵਾ ਦਾ ਕੇਸ ਦਰਜ ਕੀਤਾ ਸੀ।
ਇਸ ਤੋਂ ਬਾਅਦ ਇਸ ਮੁੱਦੇ ਉੱਤੇ ਸਿਆਸਤ ਸ਼ੁਰੂ ਹੋ ਗਈ ਸੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਬਾਲਿਆਨ ਨੇ ਟਵੀਟ ਕੀਤਾ ਸੀ ਕਿ ਭਾਜਪਾ ਨੇਤਾ ਤਜਿੰਦਰ ਪਾਲ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਉਸ ਨੇ ਕਿਹਾ ਸੀ ਕਿ ਬੱਗਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ‘ਜਿਊਣ ਨਹੀਂ ਦਿਆਂਗੇ’ ਦੀ ਧਮਕੀ ਦਿੱਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼