Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਭਗਵੰਤ ਮਾਨ ਦਾ ਵੱਡਾ ਕਦਮ: ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਕੱਢਿਆ ਅਤੇ ਗ੍ਰਿਫਤਾਰ ਕਰਵਾਇਆ

May 24, 2022 10:23 PM

* ਗ੍ਰਿਫ਼ਤਾਰੀ ਪਿੱਛੋਂ ਅਦਾਲਤ ਵੱਲੋਂ 27 ਤੱਕ ਦਾ ਪੁਲਿਸ ਰਿਮਾਂਡ


ਚੰਡੀਗੜ੍ਹ, 24 ਮਈ, (ਪੋਸਟ ਬਿਊਰੋ)- ਪੰਜਾਬ ਵਿਚਲੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਹਤ ਮੰਤਰੀ ਵਿਜੇ ਸਿੰਗਲਾ ਮੰਤਰੀਅਹੁਦੇ ਤੋਂ ਬਰਖਾਸਤ ਕਰਦਿੱਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇਦੱਸਿਆ ਕਿ ਵਿਜੇ ਸਿੰਗਲਾ ਉੱਤੇ ਦੋਸ਼ ਸਨ ਕਿ ਉਸ ਨੇ ਪ੍ਰਾਜੈਕਟਾਂ ਵਿੱਚੋਂ ਇੱਕ ਫੀਸਦੀ ਕਮਿਸ਼ਨ ਮੰਗਿਆ ਸੀ।ਇਸ ਮੌਕੇ ਖੁਦ ਮੁੱਖ ਮੰਤਰੀ ਨੇਬਰਖਾਸਤ ਕੀਤੇ ਮੰਤਰੀ ਵਿਜੇ ਸਿੰਗਲਾ ਦੇ ਖਿਲਾਫ ਪੁਲਸ ਨੂੰ ਕੇਸ ਦਰਜ ਕਰਨ ਲਈ ਕਿਹਾ ਤੇ ਭ੍ਰਿਸ਼ਟਾਚਾਰ ਰੋਕੂਵਿਭਾਗ ਨੇ ਸਿੰਗਲਾ ਨੂੰ ਗ੍ਰਿਫਤਾਰ ਕਰ ਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ 27 ਮਈ ਤੱਕ ਪੁਲੀਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ।ਵਿਜੇ ਸਿੰਗਲਾ ਦੇ ਨਾਲ ਉਸ ਦੇ ਪੀ ਏ ਵਜੋਂ ਕੰਮ ਕਰ ਰਹੇ ਉਸ ਦੇ ਭਤੀਜੇ ਪ੍ਰਦੀਪ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੇਸ਼ੀ ਦੌਰਾਨ ਡਾ ਵਿਜੇ ਸਿੰਗਲਾ ਨੇ ਸਿਰਫ ਏਨਾ ਕਿਹਾ ਕਿ ਇਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਸਾਜਿ਼ਸ਼ਦਾ ਹਿੱਸਾ ਹੈ।
ਵਰਨਣ ਯੋਗ ਹੈ ਕਿ ਅੱਜ ਮੰਗਲਵਾਰ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਿਜੇ ਸਿੰਗਲਾ ਨੂੰ ਮੰਤਰੀ ਵਾਲੇ ਅਹੁਦੇ ਤੋਂ ਬਰਖ਼ਾਸਤ ਕਰਨ ਦਾ ਐਲਾਨ ਕੀਤਾ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਮੰਤਰੀ ਨੂੰ ਪੁੱਛਿਆ ਤਾਂ ਉਹ ਕਮਿਸ਼ਨ ਮੰਗਣਦਾ ਦੋਸ਼ ਮੰਨ ਗਏ, ਜਿਸ ਪਿੱਛੋਂ ਕਾਰਵਾਈ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਕੇਸ ਦਰਜ ਕਰਨ ਦੇ ਹੁਕਮ ਦੇਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਮੇਰੀ ਸਰਕਾਰ ਦਾ ਇੱਕ ਮੰਤਰੀ ਪ੍ਰੋਜੈਕਟਾਂ ਵਿੱਚੋਂਇੱਕਫੀਸਦੀ ਕਮਿਸ਼ਨ ਮੰਗਦਾ ਹੈ।ਉਨ੍ਹਾ ਕਿਹਾ ਕਿ ਇਸ ਕੇਸਬਾਰੇ ਸਿਰਫਉਨ੍ਹਾਂ ਨੂੰ ਪਤਾ ਸੀ ਤੇ ਮੀਡੀਆ ਨੂੰ ਵੀ ਪਤਾ ਨਹੀਂ, ਇਸ ਲਈ ਚਾਹੁੰਦੇ ਤਾਂ ਗੱਲ ਦਬਾ ਸਕਦੇ ਸਨ, ਪਰ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ ਸਰਕਾਰ ਦਾ ਵਾਅਦਾ ਕੀਤਾ ਹੋਣ ਕਰ ਕੇ ਉਹ ਇਸ ਖੇਡ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦੇ।ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਵਾਅਦਾ ਹੈ ਕਿ ਇਮਾਨਦਾਰ ਸਰਕਾਰ ਦੇਵਾਂਗੇ, ਭ੍ਰਿਸ਼ਟਾਚਾਰ ਕਰਨ ਵਾਲਾ ਬਖਸਿ਼ਆ ਨਹੀਂ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਮੰਤਰੀ ਨੇ 58 ਕਰੋੜ ਰੁਪਏ ਦੇ ਇੱਕ ਕੰਮ ਵਿੱਚੋਂ 1.18 ਕਰੋੜ ਦਾ ਕਮਿਸ਼ਨ ਮੰਗਿਆ ਸੀ।
ਅਹੁਦੇ ਤੋਂ ਹਟਾਏ ਅਤੇ ਗ੍ਰਿਫਤਾਰ ਕੀਤੇ ਗਏ ਡਾਕਟਰ ਵਿਜੇ ਸਿੰਗਲਾ ਮਾਨਸਾ ਹਲਕੇ ਤੋਂ ਵਿਧਾਇਕ ਹਨ। ਉਨ੍ਹਾਂ ਨੇ ਕਾਂਗਰਸ ਵੱਲੋਂ ਚੋਣ ਲੜ ਰਹੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਨੂੰ ਹਰਾਇਆ ਤੇ ਮਾਨਸਾ ਖੇਤਰ ਨੂੰ 27 ਸਾਲਾਂ ਪਿੱਛੋਂ ਸਰਕਾਰਵਿੱਚ ਥਾਂ ਮਿਲੀ ਸੀ।ਇਸ ਤੋਂ ਪਹਿਲਾਂ ਸ਼ੇਰ ਸਿੰਘ ਗਾਗੋਵਾਲ ਨੂੰ 1996 ਵਿੱਚ ਰਾਜਿੰਦਰ ਕੌਰ ਭੱਠਲ ਨੇ ਮੰਤਰੀ ਬਣਾਇਆ ਸੀ। ਵਿਜੇ ਸਿੰਗਲਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ 1992 ਵਿੱਚਬੀਡੀਐੱਸ ਕੀਤੀ ਸੀ ਅਤੇਉਹ ਮਾਨਸਾ ਵਿੱਚ ਹਸਪਤਾਲ ਚਲਾਉਂਦਾ ਸੀ। ਸਿੰਗਲਾ ਉੱਤੇ ਪ੍ਰਾਜੈਕਟਾਂ ਵਿੱਚ ਕਮਿਸ਼ਨ ਮੰਗਣ ਦੇ ਦੋਸ਼ਾਂ ਦਾ ਆਮ ਆਦਮੀ ਪਾਰਟੀ ਹਾਈਕਮਾਂਡ ਨੂੰ ਪਤਾ ਲੱਗਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ