Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਟੈਕਸਸ ਦੇ ਐਲੀਮੈਂਟਰੀ ਸਕੂਲ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਗੰਨਮੈਨ ਨੇ 18 ਬੱਚਿਆਂ ਦੀ ਲਈ ਜਾਨ

May 24, 2022 11:01 PM

3 ਬਾਲਗਾਂ ਦੇ ਮਾਰੇ ਜਾਣ ਦਾ ਵੀ ਖਦਸ਼ਾ


ਟੈਕਸਸ, 24 ਮਈ (ਪੋਸਟ ਬਿਊਰੋ) : ਮੰਗਲਵਾਰ ਨੂੰ 18 ਸਾਲਾ ਗੰਨਮੈਨ ਨੇ ਟੈਕਸਸ ਦੇ ਐਲੀਮੈਂਟਰੀ ਸਕੂਲ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ 18 ਬੱਚਿਆਂ ਦੀ ਜਾਨ ਲੈ ਲਈ। ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੰਨਮੈਨ ਵੀ ਮਾਰਿਆ ਗਿਆ।
ਸਟੇਟ ਸੈਨੇਟਰ ਰੌਲੈਂਡ ਗੁਤੀਰੇਜ ਅਨੁਸਾਰ ਮਰਨ ਵਾਲਿਆਂ ਵਿੱਚ 3 ਬਾਲਗ ਵੀ ਸ਼ਾਮਲ ਹਨ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਨੂੰ ਸਟੇਟ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪਰ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਮਰਨ ਵਾਲਿਆਂ ਵਿੱਚ ਹਮਲਾਵਰ ਨੂੰ ਵੀ ਗਿਣਿਆ ਜਾ ਰਿਹਾ ਹੈ ਜਾਂ ਨਹੀਂ।ਅਮਰੀਕਾ ਦੇ ਕਿਸੇ ਗ੍ਰੇਡ ਸਕੂਲ ਵਿੱਚ ਹੋਇਆ ਇਹ ਸੱਭ ਤੋਂ ਘਾਤਕ ਹਮਲਾ ਹੈ। ਇਸ ਤੋਂ ਇੱਕ ਦਹਾਕੇ ਪਹਿਲਾਂ ਕਨੈਕਟੀਕਟ ਵਿੱਚ ਨਿਊਟਨ ਦੇ ਸੈਂਡੀ ਹੁੱਕ ਐਲੀਮੈਂਟਰੀ ਸਕੂਲ ਵਿੱਚ ਇੱਕ ਗੰਨਮੈਨ ਨੇ 20 ਬੱਚਿਆਂ ਤੇ ਛੇ ਬਾਲਗਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਫੈਡਰਲ ਲਾਅ ਐਨਫੋਰਸਮੈਂਟ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਇਹ ਜਾਣਕਾਰੀ ਸਬੰਧਤ ਅਧਿਕਾਰੀਆਂ ਵੱਲੋਂ ਆਪਣਾ ਨਾਂ ਗੁਪਤ਼ ਰੱਖਣ ਦੀ ਸ਼ਰਤ ਉੱਤੇ ਦਿੱਤੀ ਗਈ। ਗਵਰਨਰ ਗ੍ਰੈੱਗ ਐਬੌਟ ਨੇ ਦੱਸਿਆ ਕਿ ਗੰਨਮੈਨ ਹੈਂਡਗੰਨ, ਸੰਭਾਵੀ ਤੌਰ ਉੱਤੇ ਇੱਕ ਰਾਈਫਲ, ਨਾਲ ਉਵਾਲਡੇ ਰੌਬ ਐਲੀਮੈਂਟਰੀ ਸਕੂਲ ਵਿੱਚ ਦਾਖਲ ਹੋਇਆ। ਅਧਿਕਾਰੀਆਂ ਵੱਲੋਂ ਇਸ ਹਮਲੇ ਪਿਛਲੇ ਮੰਤਵ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।ਪਰ ਗਵਰਨਰ ਨੇ ਦੱਸਿਆ ਕਿ ਹਮਲਾਵਰ ਦੀ ਪਛਾਣ ਸੈਲਵਾਡੌਰ ਰੈਮੋਸ ਵਜੋਂ ਕੀਤੀ ਗਈ ਹੈ। ਉਹ ਸੈਨ ਐਂਟੋਨੀਓ ਦੇ ਪੱਛਮ ਵੱਲ 85 ਮੀਲ ਦੀ ਦੂਰੀ ਉੱਤੇ ਸਥਿਤ ਲੈਟਿਨੋ ਕਮਿਊਨਿਟੀ ਦਾ ਰਹਿਣ ਵਾਲਾ ਸੀ।
ਸੂ਼ਟਿੰਗ ਸੁ਼ਰੂ ਹੁੰਦੇ ਸਾਰ ਨੇੜੇ ਹੀ ਮੌਜੂਦ ਬਾਰਡਰ ਪੈਟਰੋਲ ਏਜੰਟ ਬੈਕਅੱਪ ਦੀ ਪਰਵਾਹ ਕੀਤੇ ਬਿਨਾਂ ਹੀ ਸਕੂਲ ਵਿੱਚ ਦਾਖਲ ਹੋਇਆ ਤੇ ਉਸ ਨੇ ਗੰਨਮੈਨ ਨੂੰ ਗੋਲੀ ਮਾਰ ਕੇ ਢੇਰ ਕਰ ਦਿੱਤਾ। ਏਜੰਟ ਖੁਦ ਵੀ ਜ਼ਖ਼ਮੀ ਹੋ ਗਿਆ ਪਰ ਉਹ ਸਕੂਲ ਤੋਂ ਬਾਹਰ ਆਉਣ ਵਿੱਚ ਸਫਲ ਹੋਇਆ।ਸਕੂਲ ਡਿਸਟ੍ਰਿਕਟ ਦੇ ਪੁਲਿਸ ਚੀਫ ਪੀਟ ਐਰੈਡੌਂਡੋ ਨੇ ਆਖਿਆ ਕਿ ਹਮਲਾਵਰ ਨੇ ਇਸ ਕਾਰੇ ਨੂੰ ਇੱਕਲਿਆਂ ਹੀ ਅੰਜਾਮ ਦਿੱਤਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ