Welcome to Canadian Punjabi Post
Follow us on

29

March 2024
 
ਕੈਨੇਡਾ

ਬੀਸੀ ਦੇ ਇੱਕ ਈਵੈਂਟ ਵਿੱਚ ਜਾਣ ਦੀ ਯੋਜਨਾ ਟਰੂਡੋ ਨੇ ਕੀਤੀ ਰੱਦ

May 25, 2022 08:59 AM

ਸਰ੍ਹੀ, 25 ਮਈ (ਪੋਸਟ ਬਿਊਰੋ) : ਮੰਗਲਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਫੰਡਰੇਜਿ਼ੰਗ ਡਿਨਰ ਦੀ ਆਪਣੀ ਯੋਜਨਾ ਰੱਦ ਕਰਨੀ ਪਈ।
ਇਸ ਈਵੈਂਟ ਦੇ ਦੋ ਸਪੀਕਰਜ਼ ਨੇ ਦੱਸਿਆ ਕਿ ਸਰ੍ਹੀ, ਬੀਸੀ ਵਿੱਚ ਕਰਵਾਏ ਜਾਣ ਵਾਲੇ ਇਸ ਈਵੈਂਟ ਵਿੱਚ ਬਹੁਤਾ ਕਰਕੇ ਸਾਊਥ ਏਸ਼ੀਆਈ ਲੋਕ ਹੀ ਹਿੱਸਾ ਲੈਣ ਲਈ ਪਹੁੰਚੇ ਸਨ ਤੇ ਕੁੱਝ ਮੁਜ਼ਾਹਰਾਕਾਰੀਆਂ ਵੱਲੋਂ ਨਸਲੀ ਟਿੱਪਣੀਆਂ ਕੀਤੇ ਜਾਣ ਕਾਰਨ ਟਰੂਡੋ ਵੱਲੋਂ ਇਸ ਈਵੈਂਟ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਗਿਆ।ਟਰੂਡੋ ਇਮਾਰਤ ਵਿੱਚ ਹੀ ਦਾਖਲ ਨਹੀਂ ਹੋਏ ਤੇ ਉਨ੍ਹਾਂ ਇੱਥੇ ਇੱਕਠੇ ਹੋਏ ਲੋਕਾਂ ਨਾਲ ਜ਼ੂਮ ਰਾਹੀਂ ਤਿੰਨ ਮਿੰਟ ਲਈ ਗੱਲ ਕੀਤੀ।
ਉਨ੍ਹਾਂ ਆਖਿਆ ਕਿ ਕਿਸੇ ਨੂੰ ਵੀ ਆਪਣੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਕਰਨ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ ਕਿਉਂਕਿ ਸਾਡੇ ਦੇਸ਼ ਵਿੱਚ ਜਮਹੂਰੀ ਆਜ਼ਾਦੀ ਦੀ ਪੂਰੀ ਖੁੱਲ੍ਹ ਹੈ। ਟਰੂਡੋ ਨੇ ਆਖਿਆ ਕਿ ਉਹ ਭਵਿੱਖ ਵਿੱਚ ਸਰ੍ਹੀ ਦੇ ਆਪਣੇ ਸਮਰਥਕਾਂ ਨੂੰ ਮਿਲਣ ਲਈ ਜ਼ਰੂਰ ਆਉਣਗੇ। ਇਸ ਦੌਰਾਨ ਈਵੈਂਟ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਪ੍ਰਬੰਧਕਾਂ ਨੇ ਆਖਿਆ ਕਿ ਉਹ ਉੱਥੇ ਹੀ ਰਹਿਣ ਤੇ ਖਾਣੇ ਦਾ ਆਨੰਦ ਮਾਨਣ।
ਰੱਖਿਆ ਮੰਤਰੀ ਅਨੀਤਾ ਆਨੰਦ ਨੇ ਇੱਕਠ ਨੂੰ ਸੰਬੋਧਨ ਕੀਤਾ ਪਰ ਲਿਬਰਲ ਪਾਰਟੀ ਦੇ ਸਟਾਫਰ ਵੱਲੋਂ ਇੱਕ ਪੱਤਰਕਾਰ ਨੂੰ ਕਮਰਾ ਛੱਡ ਕੇ ਬਾਹਰ ਜਾਣ ਲਈ ਵੀ ਆਖਿਆ ਗਿਆ। ਜਿ਼ਕਰਯੋਗ ਹੈ ਕਿ ਚਾਰ ਦਰਜਨ ਦੇ ਨੇੜੇ ਤੇੜੇ ਮੁਜ਼ਾਹਰਾਕਾਰੀ ਕਨਵੈਂਸ਼ਨ ਸੈਂਟਰ ਦੇ ਬਾਹਰ ਇੱਕਠੇ ਹੋ ਗਏ ਤੇ ਉਨ੍ਹਾਂ ਟਰੂਡੋ ਖਿਲਾਫ ਨਾਅਰੇ ਲਾਏ ਤੇ ਹੌਰਨ ਵੀ ਵਜਾਏ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼