Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕਵਾਡ ਦੇਸ਼ ਅੱਤਵਾਦੀ ਸੰਗਠਨਾਂ ਖ਼ਿਲਾਫ਼ ਸਾਂਝੀ ਕਾਰਵਾਈ ਕਰਨਗੇ

May 25, 2022 05:35 PM

* 26/11 ਦੇ ਮੁੰਬਈ ਤੇ ਪਠਾਨਕੋਟ ਹਮਲਿਆਂ ਦੀ ਨਿੰਦਾ

ਟੋਕੀਓ, 25 ਮਈ (ਪੋਸਟ ਬਿਊਰੋ)- ਕਵਾਡ ਦੇਸ਼ਾਂ ਦੇ ਨੇਤਾਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ, ਜਾਪਾਨੀ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਅਤੇ ਆਸਟੇ੍ਰਲੀਆਈ ਪ੍ਰਧਾਨ ਮੰਤਰੀ ਐਥੋਨੀ ਅਲਬਾਨੀਜ਼ ਨੇ ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਹੋਏ ਸਿਖਰ ਸੰਮੇਲਨ ਵਿੱਚ ਮੁੰਬਈ ਉੱਤੇ 26/11 ਦੇ ਅੱਤਵਾਦੀ ਹਮਲੇ ਸਮੇਤ ਅੱਤਵਾਦ ਦੀਆਂਸਭਕਿਸਮਾਂ ਤੇ ਪ੍ਰਗਟਾਵਿਆਂ ਦੀ ਸਪੱਸ਼ਟ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਸਾਰੇ ਅੱਤਵਾਦੀ ਸੰਗਠਨਾਂ ਖ਼ਿਲਾਫ਼ ਸਾਂਝੀ ਕਾਰਵਾਈ ਕਰਨਗੇ।ਸਿਖਰ ਸੰਮੇਲਨ ਪਿੱਛੋਂ ਜਾਰੀ ਸਾਂਝੇ ਬਿਆਨ ਵਿੱਚ ਸਪੱਸ਼ਟ ਤੌਰ ਉੱਤੇ ਅੱਤਵਾਦੀ ਸਰਗਰਮੀਆਂ ਦੀ ਨਿੰਦਾ ਕੀਤੀ ਗਈ ਅਤੇ ਕਿਹਾ ਗਿਆ ਹੈ ਕਿ ‘‘ਅਸੀਂ ਭਾਰਤ ਵਿੱਚ 26/11 ਦੇ ਮੁੰਬਈ ਤੇ ਪਠਾਨਕੋਟ ਵਿੱਚ ਹੋਏ ਹਮਲਿਆਂ ਸਮੇਤ ਅੱਤਵਾਦੀ ਹਮਲਿਆਂ ਦੀ ਮੁੜ ਨਿੰਦਾ ਕਰਦੇ ਹਾਂ।''
ਕਵਾਡ ਦੇਸ਼ਾਂ ਨੇ ਅੱਤਵਾਦੀਆਂ ਦੇ ਹਮਲਿਆਂ ਨੂੰ ਰੋਕਣ ਤੇ ਅੱਤਵਾਦੀ ਗਰੁੱਪਾਂ ਨੂੰ ਕੋਈ ਵਿੱਤੀ ਜਾਂ ਫ਼ੌਜੀ ਸਹਾਇਤਾ ਪੁਚਾਉਣੀ ਬੰਦ ਕਰਨ ਉੱਤੇ ਜ਼ੋਰ ਦਿੱਤਾ, ਜਿਸ ਦੀ ਵਰਤੋਂ ਸਰਹੱਦ ਪਾਰਲੇ ਹਮਲਿਆਂ ਸਮੇਤ ਅੱਤਵਾਦੀ ਹਮਲਿਆਂ ਨੂੰ ਸ਼ੁਰੂ ਕਰਨ ਜਾਂ ਯੋਜਨਾ ਬਣਾਉਣ ਲਈ ਕੀਤੀ ਜਾ ਸਕਦੀ ਹੈ।ਕਵਾਡ ਦੇਸ਼ਾਂ ਨੇ ਯੂ ਐਨ ਸਕਿਓਰਟੀ ਕੌਂਸਲ ਦੇ ਮਤਾ ਨੰਬਰ 2593 (2021) ਦੀ ਵੀ ਪੁਸ਼ਟੀ ਕੀਤੀ, ਜੋ ਮੰਗ ਕਰਦਾ ਹੈ ਕਿ ਅਫਗਾਨ ਖੇਤਰ ਦੀ ਵਰਤੋਂ ਫਿਰ ਕਦੇ ਕਿਸੇ ਦੇਸ਼ ਨੂੰ ਧਮਕਾਉਣ ਜਾਂ ਹਮਲਾ ਸਿਖਲਾਈ ਦੇਣ ਜਾਂ ਅੱਤਵਾਦੀ ਹਮਲਿਆਂ ਦੀ ਯੋਜਨਾ ਜਾਂ ਫੰਡਿੰਗ ਲਈ ਨਹੀਂ ਹੋਣੀ ਚਾਹੀਦੀ।ਬਿਆਨ ਵਿੱਚ ਕਿਹਾ ਗਿਆ ਕਿ ਅਸੀਂ ਵਿੱਤੀ ਕਾਰਵਾਈ ਕਾਰਜ-ਬਲ (ਐਫ ਏ ਟੀ ਐਫ) ਦੀਆਂ ਸਿਫਾਰਿਸ਼ਾਂ ਮੁਤਾਬਕ ਸਾਰੇ ਦੇਸ਼ਾਂ ਵੱਲੋਂ ਮਨੀ-ਲਾਂਡ੍ਰਿੰਗ ਵਿਰੋਧੀ ਤੇ ਅੱਤਵਾਦ ਦੀ ਫੰਡਿੰਗ ਦਾ ਮੁਕਾਬਲਾ ਕਰਨ ਲਈ ਕੌਮਾਂਤਰੀ ਮਾਪਦੰਡਾਂ ਨੂੰ ਬਣਾਈ ਰੱਖਣ ਦੀ ਅਹਿਮੀਅਤ ਉੱਤੇ ਜ਼ੋਰ ਦਿੰਦੇ ਹਾਂ। ਕਵਾਡ ਦੀ ਅਗਲੀ ਅਤੇ 5ਵੀਂ ਸਿਖਰ ਬੈਠਕ ਦਾ ਆਯੋਜਨ ਸਾਲ 2023 'ਚ ਆਸਟ੍ਰੇਲੀਆ ਵਿੱਚ ਕੀਤਾ ਜਾਵੇਗਾ। ਸਾਲ 2007 ਵਿੱਚ ਜਾਪਾਨ ਦੇ ਤਤਕਾਲੀਨ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਕਵਾਡ ਸੰਗਠਨ ਦੀ ਸਥਾਪਨਾ ਕੀਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ